IMG-LOGO
ਹੋਮ ਪੰਜਾਬ: ਮੁਹਾਲੀ ਡਿੰਪਲ ਕਤਲ ਕਾਂਡ 'ਚ ਵੱਡੀ ਅਪਡੇਟ: 14 ਦਿਨਾਂ ਦੀ...

ਮੁਹਾਲੀ ਡਿੰਪਲ ਕਤਲ ਕਾਂਡ 'ਚ ਵੱਡੀ ਅਪਡੇਟ: 14 ਦਿਨਾਂ ਦੀ ਜੁਡੀਸ਼ੀਅਲ ਹਿਰਾਸਤ ਤੋਂ ਬਾਅਦ ਮੁਲਜ਼ਮ ਹਰਜਿੰਦਰ ਸਿੰਘ ਅਦਾਲਤ 'ਚ ਪੇਸ਼

Admin User - Jun 18, 2026 02:17 PM
IMG

ਮੁਹਾਲੀ ਵਿਖੇ ਹੋਏ ਚਰਚਿਤ ਡਿੰਪਲ ਕਤਲ ਕੇਸ ਵਿੱਚ ਇੱਕ ਅਹਿਮ ਅਪਡੇਟ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ, ਇਸ ਖ਼ੂਨੀ ਕਾਂਡ ਦੇ ਮੁੱਖ ਮੁਲਜ਼ਮ ਹਰਜਿੰਦਰ ਸਿੰਘ ਨੂੰ 14 ਦਿਨਾਂ ਦੀ ਜੁਡੀਸ਼ੀਅਲ ਰਿਮਾਂਡ ਹਿਰਾਸਤ ਖ਼ਤਮ ਹੋਣ ਤੋਂ ਬਾਅਦ ਅੱਜ ਪੁਲਿਸ ਵੱਲੋਂ ਮਾਨਯੋਗ ਅਦਾਲਤ ਵਿੱਚ ਪੇਸ਼ ਕੀਤਾ ਗਿਆ।


ਜ਼ਿਕਰਯੋਗ ਹੈ ਕਿ ਮੁਲਜ਼ਮ ਹਰਜਿੰਦਰ ਸਿੰਘ ਨੇ ਮੁਹਾਲੀ ਸਥਿਤ ਇੱਕ ਦਫ਼ਤਰ ਦੇ ਅੰਦਰ ਵਾਰਦਾਤ ਨੂੰ ਅੰਜਾਮ ਦਿੰਦਿਆਂ ਡਿੰਪਲ ਨਾਂ ਦੀ ਮਹਿਲਾ 'ਤੇ ਚਾਕੂ ਨਾਲ ਹਮਲਾ ਕਰਕੇ ਉਸ ਦਾ ਬੇਰਹਿਮੀ ਨਾਲ ਕਤਲ ਕਰ ਦਿੱਤਾ ਸੀ।


ਇਸ ਦਿਲ ਕੰਬਾਊ ਘਟਨਾ ਤੋਂ ਬਾਅਦ ਪੁਲਿਸ ਵੱਲੋਂ ਮਾਮਲੇ ਦੀ ਲਗਾਤਾਰ ਬਾਰੀਕੀ ਨਾਲ ਜਾਂਚ ਕੀਤੀ ਜਾ ਰਹੀ ਹੈ। ਅਦਾਲਤ ਵਿੱਚ ਪੇਸ਼ੀ ਤੋਂ ਬਾਅਦ ਹੁਣ ਮੁਲਜ਼ਮ ਖ਼ਿਲਾਫ਼ ਅਗਲੇਰੀ ਕਾਨੂੰਨੀ ਪ੍ਰਕਿਰਿਆ ਅਤੇ ਕਾਰਵਾਈ ਤੇਜ਼ੀ ਨਾਲ ਅਮਲ ਵਿੱਚ ਲਿਆਂਦੀ ਜਾ ਰਹੀ ਹੈ।

Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.