IMG-LOGO
ਹੋਮ ਪੰਜਾਬ: ਜ਼ਿਲ੍ਹੇ ਦੀ ਹਦੂਦ ਅੰਦਰ ਟਰੈਕਟਰਾਂ ਅਤੇ ਸਬੰਧਤ ਸੰਦਾਂ ਦੇ ਖ਼ਤਰਨਾਕ...

ਜ਼ਿਲ੍ਹੇ ਦੀ ਹਦੂਦ ਅੰਦਰ ਟਰੈਕਟਰਾਂ ਅਤੇ ਸਬੰਧਤ ਸੰਦਾਂ ਦੇ ਖ਼ਤਰਨਾਕ ਪ੍ਰਦਰਸ਼ਨ ਤੇ ਸਟੰਟ ਕਰਨ ’ਤੇ ਪੂਰਨ ਪਾਬੰਦੀ ਦੇ ਹੁਕਮ ਜਾਰੀ

Admin User - Jun 19, 2026 08:49 PM
IMG

(ਸੰਜੀਵ ਜਿੰਦਲ)

ਮਾਨਸਾ, 19 ਜੂਨ : ਜ਼ਿਲ੍ਹਾ ਮੈਜਿਸਟਰੇਟ ਸ਼੍ਰੀਮਤੀ ਨਵਜੋਤ ਕੌਰ ਆਈ.ਏ.ਐਸ. ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ ਦੀ ਧਾਰਾ 163 ਤਹਿਤ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹਾ ਮਾਨਸਾ ਦੀ ਹਦੂਦ ਅੰਦਰ ਟਰੈਕਟਰਾਂ ਅਤੇ ਸਬੰਧਤ ਸੰਦਾਂ ਆਦਿ ਦੇ ਖ਼ਤਰਨਾਕ ਪ੍ਰਦਰਸ਼ਨ/ਸਟੰਟ ਨੂੰ ਆਯੋਜਿਤ ਕਰਨ ’ਤੇ ਪੂਰਨ ਤੌਰ ’ਤੇ ਪਾਬੰਦੀ ਦੇ ਹੁਕਮ ਜਾਰੀ ਕੀਤੇ ਹਨ।

ਹੁਕਮ ਵਿਚ ਕਿਹਾ ਗਿਆ ਹੈ ਕਿ ਉਪ ਸਕੱਤਰ, ਪੰਜਾਬ ਸਰਕਾਰ ਗ੍ਰਹਿ ਮਾਮਲੇ ਅਤੇ ਨਿਆਂ ਵਿਭਾਗ (ਗ੍ਰਹਿ 5 ਸ਼ਾਖਾ) ਦੇ ਪੱਤਰ ਰਾਹੀਂ ਲਿਖਿਆ ਗਿਆ ਹੈ ਕਿ ਰਾਜ ਵਿਚ ਬੀਤੇ ਦਿਨੀਂ ਕੁੱਝ ਘਟਨਾਵਾਂ ਵਾਪਰੀਆਂ ਹਨ, ਜਿੰਨ੍ਹਾਂ ਵਿਚ ਟਰੈਕਟਰ ਅਤੇ ਸਬੰਧਤ ਸੰਦਾਂ ਦੇ ਖਤਰਨਾਕ ਪ੍ਰਦਰਸ਼ਨ/ਸਟੰਟ ਦੌਰਾਨ ਨੌਜਵਾਨਾਂ ਨੂੰ ਗੰਭੀਰ ਸੱਟਾਂ ਆਈਆਂ ਹਨ ਅਤੇ ਇਕ ਨੌਜਵਾਨ ਦੀ ਮੌਤ ਵੀ ਹੋ ਗਈ ਹੈ, ਇਸ ਲਈ ਟਰੈਕਟਰਾਂ ਅਤੇ ਸਬੰਧਤ ਸੰਦਾਂ ਦੇ ਖਤਰਨਾਕ ਪ੍ਰਦਰਸ਼ਨ/ਸਟੰਟ ’ਤੇ ਪਾਬੰਦੀ ਲਗਾਈ ਜਾਂਦੀ ਹੈ। ਇਹ ਹੁਕਮ 31 ਜੁਲਾਈ 2026 ਤੱਕ ਲਾਗੂ ਰਹੇਗਾ।

Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.