IMG-LOGO
ਹੋਮ ਪੰਜਾਬ, ਰਾਸ਼ਟਰੀ, ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ BJP ਪ੍ਰਧਾਨ ਨਿਤਿਨ ਨਵੀਨ,...

ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ BJP ਪ੍ਰਧਾਨ ਨਿਤਿਨ ਨਵੀਨ, ਪੰਜਾਬ ਦੌਰੇ ਦੀ ਕੀਤੀ ਸ਼ੁਰੂਆਤ

Admin User - Jun 20, 2026 05:06 PM
IMG

ਭਾਰਤੀ ਜਨਤਾ ਪਾਰਟੀ ਦੇ ਰਾਸ਼ਟਰੀ ਪ੍ਰਧਾਨ ਨਿਤਿਨ ਨਵੀਨ ਨੇ ਆਪਣੇ ਤਿੰਨ ਦਿਨਾਂ ਪੰਜਾਬ ਦੌਰੇ ਦੀ ਸ਼ੁਰੂਆਤ ਅੱਜ ਅੰਮ੍ਰਿਤਸਰ ਤੋਂ ਕੀਤੀ। ਪੰਜਾਬ ਵਿੱਚ ਪਾਰਟੀ ਦੀਆਂ ਸੰਗਠਨਾਤਮਕ ਗਤੀਵਿਧੀਆਂ ਨੂੰ ਹੋਰ ਮਜ਼ਬੂਤ ਕਰਨ ਅਤੇ ਜ਼ਮੀਨੀ ਪੱਧਰ ਦੀ ਸਥਿਤੀ ਦਾ ਜਾਇਜ਼ਾ ਲੈਣ ਦੇ ਮਕਸਦ ਨਾਲ ਉਹ ਸਭ ਤੋਂ ਪਹਿਲਾਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਪਹੁੰਚੇ, ਜਿੱਥੇ ਉਨ੍ਹਾਂ ਨੇ ਕੇਸਰੀ ਪੱਗ ਸਜਾ ਕੇ ਮੱਥਾ ਟੇਕਿਆ ਅਤੇ ਗੁਰੂ ਘਰ ਦੀਆਂ ਅਸੀਸਾਂ ਪ੍ਰਾਪਤ ਕੀਤੀਆਂ।

ਅੰਮ੍ਰਿਤਸਰ ਦੌਰੇ ਦੌਰਾਨ ਨਿਤਿਨ ਨਵੀਨ ਵੱਲੋਂ ਪੰਜਾਬ ਦੀਆਂ ਧਾਰਮਿਕ, ਇਤਿਹਾਸਕ ਅਤੇ ਸੱਭਿਆਚਾਰਕ ਵਿਰਾਸਤਾਂ ਨਾਲ ਜੁੜੇ ਮਹੱਤਵਪੂਰਨ ਅਸਥਾਨਾਂ ਦੇ ਦਰਸ਼ਨ ਵੀ ਕੀਤੇ ਜਾਣਗੇ। ਉਨ੍ਹਾਂ ਦਾ ਸ਼ੈਡਿਊਲ ਮੁਤਾਬਕ ਸ਼ਾਮ 4:15 ਵਜੇ ਜਲ੍ਹਿਆਂਵਾਲਾ ਬਾਗ ਵਿਖੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕਰਨ ਦਾ ਪ੍ਰੋਗਰਾਮ ਹੈ। ਇਸ ਤੋਂ ਬਾਅਦ ਉਹ ਸ਼੍ਰੀ ਦੁਰਗਿਆਣਾ ਮੰਦਿਰ ਅਤੇ ਸ਼੍ਰੀ ਰਾਮ ਤੀਰਥ ਮੰਦਿਰ ਵਿਖੇ ਵੀ ਮੱਥਾ ਟੇਕਣਗੇ।

ਧਾਰਮਿਕ ਅਸਥਾਨਾਂ ਦੇ ਦਰਸ਼ਨਾਂ ਤੋਂ ਬਾਅਦ ਭਾਜਪਾ ਪ੍ਰਧਾਨ ਜਲੰਧਰ ਅਤੇ ਲੁਧਿਆਣਾ ਲਈ ਰਵਾਨਾ ਹੋਣਗੇ, ਜਿੱਥੇ ਉਹ ਪਾਰਟੀ ਦੇ ਸਥਾਨਕ ਆਗੂਆਂ ਅਤੇ ਬੂਥ ਪੱਧਰ ਦੇ ਵਰਕਰਾਂ ਨਾਲ ਮੀਟਿੰਗਾਂ ਕਰਕੇ ਸੰਗਠਨ ਦੀ ਮੌਜੂਦਾ ਸਥਿਤੀ ਬਾਰੇ ਜਾਣਕਾਰੀ ਲੈਣਗੇ। ਇਸ ਦੌਰਾਨ ਆਉਣ ਵਾਲੀਆਂ ਚੋਣਾਂ ਲਈ ਪਾਰਟੀ ਦੀ ਰਣਨੀਤੀ, ਜਨ ਅਧਾਰ ਅਤੇ ਮਾਈਕਰੋ ਪਲਾਨਿੰਗ ਸਬੰਧੀ ਵੀ ਵਿਸਥਾਰ ਨਾਲ ਵਿਚਾਰ-ਵਟਾਂਦਰਾ ਕੀਤਾ ਜਾਵੇਗਾ।

ਪਾਰਟੀ ਆਗੂਆਂ ਅਨੁਸਾਰ ਨਿਤਿਨ ਨਵੀਨ ਦਾ ਇਹ ਤਿੰਨ ਰੋਜ਼ਾ ਦੌਰਾ ਮਾਝਾ, ਦੋਆਬਾ ਅਤੇ ਮਾਲਵਾ ਖੇਤਰਾਂ ਵਿੱਚ ਭਾਜਪਾ ਦੇ ਸੰਗਠਨਾਤਮਕ ਢਾਂਚੇ ਨੂੰ ਮਜ਼ਬੂਤ ਕਰਨ ਅਤੇ ਵਰਕਰਾਂ ਵਿੱਚ ਨਵਾਂ ਜੋਸ਼ ਭਰਨ ਲਈ ਅਹਿਮ ਮੰਨਿਆ ਜਾ ਰਿਹਾ ਹੈ। ਇਸ ਦੌਰੇ ਰਾਹੀਂ ਪੰਜਾਬ ਦੀ ਬਦਲ ਰਹੀ ਸਿਆਸੀ ਸਥਿਤੀ ਦੇ ਮੱਦੇਨਜ਼ਰ ਪਾਰਟੀ ਆਪਣੀ ਜ਼ਮੀਨੀ ਹਕੀਕਤ ਦਾ ਮੁਲਾਂਕਣ ਕਰਕੇ ਭਵਿੱਖੀ ਰਣਨੀਤੀ ਨੂੰ ਅੰਤਿਮ ਰੂਪ ਦੇਣ ਦੀ ਕੋਸ਼ਿਸ਼ ਕਰੇਗੀ।

Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.