IMG-LOGO
ਹੋਮ ਪੰਜਾਬ: ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਗੋਲੀਆਂ ਦੀ ਬਰਸਾਤ,...

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਗੋਲੀਆਂ ਦੀ ਬਰਸਾਤ, ਇੱਕ ਹਮਲਾਵਰ ਲੋਕਾਂ ਨੇ ਫੜ ਕੇ ਕੀਤਾ ਪੁਲਿਸ ਹਵਾਲੇ

Admin User - Jun 20, 2026 07:24 PM
IMG

ਜਲੰਧਰ ਦੇ ਭਾਰਗਵ ਕੈਂਪ ਇਲਾਕੇ ਵਿੱਚ ਸ਼ਨੀਵਾਰ ਸ਼ਾਮ ਉਸ ਵੇਲੇ ਦਹਿਸ਼ਤ ਦਾ ਮਾਹੌਲ ਬਣ ਗਿਆ ਜਦੋਂ ਮਸ਼ਹੂਰ ਚਾਵਲਾ ਮੋਬਾਈਲ ਸ਼ੋਰੂਮ ਨੂੰ ਨਿਸ਼ਾਨਾ ਬਣਾ ਕੇ ਦਿਨ-ਦਿਹਾੜੇ ਗੋਲੀਬਾਰੀ ਕੀਤੀ ਗਈ। ਮੋਟਰਸਾਈਕਲ ‘ਤੇ ਆਏ ਦੋ ਨੌਜਵਾਨਾਂ ਨੇ ਸ਼ੋਰੂਮ ਦੇ ਬਾਹਰ ਪਹੁੰਚਦੇ ਹੀ ਤਾਬੜਤੋੜ ਤਿੰਨ ਗੋਲੀਆਂ ਚਲਾਈਆਂ, ਜਿਸ ਨਾਲ ਦੁਕਾਨ ਦੇ ਸ਼ੀਸ਼ੇ ਟੁੱਟ ਗਏ ਅਤੇ ਇਲਾਕੇ ਵਿੱਚ ਹਫੜਾ-ਦਫੜੀ ਮਚ ਗਈ।

ਵਾਰਦਾਤ ਤੋਂ ਬਾਅਦ ਦੋਵੇਂ ਹਮਲਾਵਰ ਭੱਜਣ ਦੀ ਕੋਸ਼ਿਸ਼ ਕਰਨ ਲੱਗੇ, ਪਰ ਮੌਕੇ ‘ਤੇ ਮੌਜੂਦ ਲੋਕਾਂ ਨੇ ਹਿੰਮਤ ਦਿਖਾਉਂਦੇ ਹੋਏ ਇੱਕ ਮੁਲਜ਼ਮ ਨੂੰ ਕਾਬੂ ਕਰ ਲਿਆ। ਗੁੱਸੇ ਵਿੱਚ ਆਏ ਲੋਕਾਂ ਨੇ ਉਸ ਦੀ ਜ਼ਬਰਦਸਤ ਕੁੱਟਮਾਰ ਕੀਤੀ, ਜਿਸ ਕਾਰਨ ਉਹ ਜ਼ਖਮੀ ਹੋ ਗਿਆ। ਦੂਜਾ ਹਮਲਾਵਰ ਮੌਕੇ ਤੋਂ ਫ਼ਰਾਰ ਹੋਣ ਵਿੱਚ ਕਾਮਯਾਬ ਰਿਹਾ।

ਘਟਨਾ ਦੀ ਜਾਣਕਾਰੀ ਮਿਲਦੇ ਹੀ ਪੁਲਿਸ ਭਾਰੀ ਫੋਰਸ ਨਾਲ ਮੌਕੇ ‘ਤੇ ਪਹੁੰਚੀ ਅਤੇ ਭੀੜ ਦੇ ਕਬਜ਼ੇ ਵਿੱਚੋਂ ਮੁਲਜ਼ਮ ਨੂੰ ਹਿਰਾਸਤ ਵਿੱਚ ਲੈ ਲਿਆ। ਸ਼ੁਰੂਆਤੀ ਜਾਂਚ ਦੌਰਾਨ ਸਾਹਮਣੇ ਆਇਆ ਹੈ ਕਿ ਸ਼ੋਰੂਮ ਮਾਲਕ ਤੋਂ ਕਥਿਤ ਤੌਰ ‘ਤੇ 50 ਲੱਖ ਰੁਪਏ ਦੀ ਫਿਰੌਤੀ ਮੰਗੀ ਜਾ ਰਹੀ ਸੀ ਅਤੇ ਫਾਇਰਿੰਗ ਨੂੰ ਇਸ ਨਾਲ ਜੋੜ ਕੇ ਦੇਖਿਆ ਜਾ ਰਿਹਾ ਹੈ।

ਘਟਨਾ ਤੋਂ ਬਾਅਦ ਵਪਾਰੀਆਂ ਅਤੇ ਸਥਾਨਕ ਦੁਕਾਨਦਾਰਾਂ ਵਿੱਚ ਭਾਰੀ ਰੋਸ ਦੇਖਣ ਨੂੰ ਮਿਲਿਆ। ਉਨ੍ਹਾਂ ਨੇ ਪੁਲਿਸ ਪ੍ਰਸ਼ਾਸਨ ਖ਼ਿਲਾਫ਼ ਪ੍ਰਦਰਸ਼ਨ ਕਰਦਿਆਂ ਕਾਰੋਬਾਰੀਆਂ ਦੀ ਸੁਰੱਖਿਆ ਯਕੀਨੀ ਬਣਾਉਣ ਅਤੇ ਗੈਂਗਸਟਰਾਂ ਖ਼ਿਲਾਫ਼ ਸਖ਼ਤ ਕਾਰਵਾਈ ਦੀ ਮੰਗ ਕੀਤੀ।

ਏਸੀਪੀ ਆਤਿਸ਼ ਭਾਟੀਆ ਨੇ ਦੱਸਿਆ ਕਿ ਦੁਕਾਨਦਾਰ ਤੋਂ ਪਹਿਲਾਂ ਵੀ ਫਿਰੌਤੀ ਮੰਗਣ ਦਾ ਮਾਮਲਾ ਸਾਹਮਣੇ ਆ ਚੁੱਕਾ ਹੈ ਅਤੇ ਉਸ ਸਬੰਧੀ ਮੁਲਜ਼ਮਾਂ ਖ਼ਿਲਾਫ਼ ਕੇਸ ਦਰਜ ਕੀਤਾ ਗਿਆ ਸੀ। ਉਨ੍ਹਾਂ ਕਿਹਾ ਕਿ ਫੜੇ ਗਏ ਮੁਲਜ਼ਮ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ, ਜਦਕਿ ਵਾਰਦਾਤ ਵਿੱਚ ਵਰਤਿਆ ਗਿਆ ਹਥਿਆਰ ਅਤੇ ਫ਼ਰਾਰ ਸਾਥੀ ਦੀ ਭਾਲ ਲਈ ਤਲਾਸ਼ੀ ਮੁਹਿੰਮ ਜਾਰੀ ਹੈ। ਪੁਲਿਸ ਗੈਂਗਸਟਰ ਨੈੱਟਵਰਕ ਨਾਲ ਜੁੜੇ ਹੋਰ ਸੰਭਾਵਿਤ ਲਿੰਕਾਂ ਦੀ ਵੀ ਜਾਂਚ ਕਰ ਰਹੀ ਹੈ।

Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.