IMG-LOGO
ਹੋਮ ਪੰਜਾਬ: NEET-UG ਦੇ ਵਿਦਿਆਰਥੀਆਂ ਲਈ ਵੱਡੀ ਰਾਹਤ: ਪੰਜਾਬ ਰੋਡਵੇਜ਼ ਬੱਸਾਂ ਵਿੱਚ...

NEET-UG ਦੇ ਵਿਦਿਆਰਥੀਆਂ ਲਈ ਵੱਡੀ ਰਾਹਤ: ਪੰਜਾਬ ਰੋਡਵੇਜ਼ ਬੱਸਾਂ ਵਿੱਚ ਮੁਫ਼ਤ ਯਾਤਰਾ ਦੀ ਸਹੂਲਤ

Admin User - Jun 20, 2026 08:11 PM
IMG

NEET-UG ਪ੍ਰੀਖਿਆ ਦੇਣ ਵਾਲੇ ਵਿਦਿਆਰਥੀਆਂ ਦੀ ਸਹੂਲਤ ਨੂੰ ਧਿਆਨ ਵਿੱਚ ਰੱਖਦਿਆਂ ਪੰਜਾਬ ਸਰਕਾਰ ਨੇ ਇੱਕ ਮਹੱਤਵਪੂਰਨ ਫ਼ੈਸਲਾ ਲਿਆ ਹੈ। ਸਰਕਾਰ ਵੱਲੋਂ ਐਲਾਨ ਕੀਤਾ ਗਿਆ ਹੈ ਕਿ NEET-UG ਪ੍ਰੀਖਿਆ ਲਈ ਜਾਣ ਵਾਲੇ ਵਿਦਿਆਰਥੀ ਪੰਜਾਬ ਰੋਡਵੇਜ਼ ਦੀਆਂ ਬੱਸਾਂ ਵਿੱਚ ਬਿਲਕੁਲ ਮੁਫ਼ਤ ਸਫ਼ਰ ਕਰ ਸਕਣਗੇ। ਇਸ ਦੇ ਨਾਲ ਹੀ ਵਿਦਿਆਰਥੀ ਦੇ ਇੱਕ ਅਟੈਂਡੈਂਟ, ਚਾਹੇ ਉਹ ਮਾਪੇ ਹੋਣ ਜਾਂ ਪਰਿਵਾਰ ਦਾ ਕੋਈ ਹੋਰ ਮੈਂਬਰ, ਨੂੰ ਵੀ ਇਹ ਮੁਫ਼ਤ ਯਾਤਰਾ ਸਹੂਲਤ ਦਿੱਤੀ ਜਾਵੇਗੀ।

ਇਹ ਵਿਸ਼ੇਸ਼ ਸਹੂਲਤ ਇਸ ਲਈ ਸ਼ੁਰੂ ਕੀਤੀ ਗਈ ਹੈ ਤਾਂ ਜੋ ਪ੍ਰੀਖਿਆਰਥੀ ਬਿਨਾਂ ਕਿਸੇ ਆਰਥਿਕ ਜਾਂ ਆਵਾਜਾਈ ਸੰਬੰਧੀ ਚਿੰਤਾ ਦੇ ਆਪਣੇ ਪ੍ਰੀਖਿਆ ਕੇਂਦਰਾਂ ਤੱਕ ਸਮੇਂ ਸਿਰ ਪਹੁੰਚ ਸਕਣ। ਇਸ ਯੋਜਨਾ ਦਾ ਲਾਭ ਲੈਣ ਲਈ ਵਿਦਿਆਰਥੀਆਂ ਨੂੰ ਆਪਣੇ ਕੋਲ NEET-UG ਦਾ ਐਡਮਿਟ ਕਾਰਡ ਜਾਂ ਰੋਲ ਨੰਬਰ ਅਤੇ ਕੋਈ ਸਰਕਾਰੀ ਪਛਾਣ ਪੱਤਰ ਰੱਖਣਾ ਹੋਵੇਗਾ। ਬੱਸ ਵਿੱਚ ਚੜ੍ਹਦੇ ਸਮੇਂ ਇਹ ਦਸਤਾਵੇਜ਼ ਦਿਖਾਉਣ ‘ਤੇ ਵਿਦਿਆਰਥੀ ਅਤੇ ਉਸ ਦੇ ਨਾਲ ਆਏ ਇੱਕ ਸਹਾਇਕ ਵਿਅਕਤੀ ਤੋਂ ਕੋਈ ਕਿਰਾਇਆ ਨਹੀਂ ਲਿਆ ਜਾਵੇਗਾ।

ਹੁਸ਼ਿਆਰਪੁਰ ਬੱਸ ਸਟੈਂਡ ‘ਤੇ ਇਸ ਸਬੰਧੀ ਵਿਸ਼ੇਸ਼ ਜਾਣਕਾਰੀ ਪੋਸਟਰ ਲਗਾਏ ਗਏ ਹਨ। ਬੱਸ ਸਟੈਂਡ ਦੇ ਸੁਪਰਵਾਈਜ਼ਰ ਮਨੋਜ ਕੁਮਾਰ ਨੇ ਦੱਸਿਆ ਕਿ ਸਰਕਾਰ ਵੱਲੋਂ ਸਪੱਸ਼ਟ ਹਦਾਇਤਾਂ ਦਿੱਤੀਆਂ ਗਈਆਂ ਹਨ ਕਿ ਕਿਸੇ ਵੀ NEET-UG ਪ੍ਰੀਖਿਆਰਥੀ ਤੋਂ ਕਿਰਾਇਆ ਨਾ ਵਸੂਲਿਆ ਜਾਵੇ। ਉਨ੍ਹਾਂ ਕਿਹਾ ਕਿ ਵਿਦਿਆਰਥੀਆਂ ਨੂੰ ਕਿਸੇ ਤਰ੍ਹਾਂ ਦੀ ਦਿੱਕਤ ਨਾ ਆਵੇ, ਇਸ ਲਈ ਹਰ ਕਾਊਂਟਰ ‘ਤੇ ਜਾਣਕਾਰੀ ਪੋਸਟਰ ਅਤੇ ਹੈਲਪਲਾਈਨ ਨੰਬਰ ਜਾਰੀ ਕੀਤੇ ਗਏ ਹਨ। ਸਬੰਧਤ ਕਰਮਚਾਰੀ ਬੱਸ ਅੱਡੇ ‘ਤੇ ਮੌਜੂਦ ਰਹਿ ਕੇ ਵਿਦਿਆਰਥੀਆਂ ਦੀ ਮਦਦ ਵੀ ਕਰਨਗੇ।

ਉਨ੍ਹਾਂ ਨੇ ਜਾਣਕਾਰੀ ਦਿੱਤੀ ਕਿ ਇਸ ਸਹੂਲਤ ਦਾ ਲਾਭ ਵਿਦਿਆਰਥੀਆਂ ਵੱਲੋਂ ਲੈਣਾ ਵੀ ਸ਼ੁਰੂ ਕਰ ਦਿੱਤਾ ਗਿਆ ਹੈ। ਹੁਸ਼ਿਆਰਪੁਰ ਤੋਂ ਜਲੰਧਰ ਪ੍ਰੀਖਿਆ ਦੇਣ ਜਾ ਰਹੇ ਇੱਕ ਵਿਦਿਆਰਥੀ ਨੂੰ ਐਡਮਿਟ ਕਾਰਡ ਦਿਖਾਉਣ ਉਪਰੰਤ ਬਿਨਾਂ ਟਿਕਟ ਦੇ ਮੁਫ਼ਤ ਯਾਤਰਾ ਕਰਵਾਈ ਗਈ। ਪੰਜਾਬ ਸਰਕਾਰ ਦੇ ਇਸ ਉਪਰਾਲੇ ਨੂੰ ਵਿਦਿਆਰਥੀਆਂ ਅਤੇ ਮਾਪਿਆਂ ਵੱਲੋਂ ਇੱਕ ਸਰਾਹਣਯੋਗ ਕਦਮ ਵਜੋਂ ਦੇਖਿਆ ਜਾ ਰਿਹਾ ਹੈ, ਜੋ ਪ੍ਰੀਖਿਆ ਦੇ ਦਿਨਾਂ ਦੌਰਾਨ ਉਨ੍ਹਾਂ ਲਈ ਵੱਡੀ ਰਾਹਤ ਸਾਬਤ ਹੋਵੇਗਾ।

Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.