IMG-LOGO
ਹੋਮ ਪੰਜਾਬ, ਰਾਸ਼ਟਰੀ, ਅੰਤਰਰਾਸ਼ਟਰੀ, ਮਸ਼ਹੂਰ ਪੰਜਾਬੀ ਗਾਇਕ ਦਿਲਜੀਤ ਦੋਸਾਂਝ ਦੇ ਨਾਂ ਹੋਈ ਇਤਿਹਾਸਕ ਉਪਲਬਧੀ,...

ਮਸ਼ਹੂਰ ਪੰਜਾਬੀ ਗਾਇਕ ਦਿਲਜੀਤ ਦੋਸਾਂਝ ਦੇ ਨਾਂ ਹੋਈ ਇਤਿਹਾਸਕ ਉਪਲਬਧੀ, ਲਾਸ ਏਂਜਲਸ ਨੇ 6 ਜਨਵਰੀ ਨੂੰ ਐਲਾਨਿਆ ‘ਦਿਲਜੀਤ ਦੋਸਾਂਝ ਦਿਵਸ’

Admin User - Jun 21, 2026 06:12 PM
IMG

ਪੰਜਾਬੀ ਸੰਗੀਤ ਅਤੇ ਸਿਨੇਮਾ ਜਗਤ ਦੇ ਮਸ਼ਹੂਰ ਕਲਾਕਾਰ ਦਿਲਜੀਤ ਦੋਸਾਂਝ ਨੇ ਇੱਕ ਹੋਰ ਵੱਡੀ ਅੰਤਰਰਾਸ਼ਟਰੀ ਪ੍ਰਾਪਤੀ ਆਪਣੇ ਨਾਂ ਕਰ ਲਈ ਹੈ। ਆਪਣੀ ਕਲਾ ਅਤੇ ਪੰਜਾਬੀ ਸੱਭਿਆਚਾਰ ਨੂੰ ਵਿਸ਼ਵ ਪੱਧਰ ‘ਤੇ ਪਹੁੰਚਾਉਣ ਵਾਲੇ ਦਿਲਜੀਤ ਨੂੰ ਹੁਣ ਅਮਰੀਕਾ ਦੇ ਪ੍ਰਸਿੱਧ ਸ਼ਹਿਰ ਲਾਸ ਏਂਜਲਸ ਵੱਲੋਂ ਵਿਸ਼ੇਸ਼ ਸਨਮਾਨ ਦਿੱਤਾ ਗਿਆ ਹੈ। ਲਾਸ ਏਂਜਲਸ ਸਿਟੀ ਕੌਂਸਲ ਨੇ 6 ਜਨਵਰੀ 2027 ਨੂੰ ਅਧਿਕਾਰਤ ਤੌਰ ‘ਤੇ ‘ਦਿਲਜੀਤ ਦੋਸਾਂਝ ਦਿਵਸ’ ਵਜੋਂ ਮਨਾਉਣ ਦਾ ਐਲਾਨ ਕੀਤਾ ਹੈ, ਜਿਸ ਨਾਲ ਉਹ ਇਹ ਮਾਣ ਹਾਸਲ ਕਰਨ ਵਾਲੇ ਗਿਣਤੀ ਦੇ ਭਾਰਤੀ ਕਲਾਕਾਰਾਂ ਵਿੱਚ ਸ਼ਾਮਲ ਹੋ ਗਏ ਹਨ।

ਇਹ ਸਨਮਾਨ ਕੌਂਸਲਵੂਮੈਨ ਮੋਨਿਕਾ ਰੌਡਰਿਗਜ਼ ਵੱਲੋਂ ਪੇਸ਼ ਕੀਤੇ ਗਏ ਇੱਕ ਅਧਿਕਾਰਤ ਮਤੇ ਰਾਹੀਂ ਦਿੱਤਾ ਗਿਆ। ਮਤੇ ਵਿੱਚ ਦਿਲਜੀਤ ਦੇ ਸੰਗੀਤਕ ਯੋਗਦਾਨ ਦੇ ਨਾਲ-ਨਾਲ ਪੰਜਾਬੀ ਅਤੇ ਦੱਖਣੀ ਏਸ਼ੀਆਈ ਸੱਭਿਆਚਾਰ ਨੂੰ ਵਿਸ਼ਵ ਮੰਚ ‘ਤੇ ਮਜ਼ਬੂਤੀ ਨਾਲ ਪੇਸ਼ ਕਰਨ ਵਿੱਚ ਉਨ੍ਹਾਂ ਦੀ ਭੂਮਿਕਾ ਦੀ ਭਰਪੂਰ ਸ਼ਲਾਘਾ ਕੀਤੀ ਗਈ। ਕੌਂਸਲ ਨੇ ਮੰਨਿਆ ਕਿ ਦਿਲਜੀਤ ਨੇ ਆਪਣੀ ਕਲਾ ਰਾਹੀਂ ਵੱਖ-ਵੱਖ ਦੇਸ਼ਾਂ ਅਤੇ ਸੱਭਿਆਚਾਰਾਂ ਦੇ ਲੋਕਾਂ ਨੂੰ ਜੋੜਨ ਦਾ ਮਹੱਤਵਪੂਰਨ ਕੰਮ ਕੀਤਾ ਹੈ।

ਦਿਲਜੀਤ ਦੋਸਾਂਝ ਨੇ ਖੁਦ ਆਪਣੇ ਸੋਸ਼ਲ ਮੀਡੀਆ ਅਕਾਊਂਟ ‘ਤੇ ਇਸ ਮਾਣਮੱਤੇ ਪਲ ਦੀ ਵੀਡੀਓ ਸਾਂਝੀ ਕੀਤੀ। ਵੀਡੀਓ ਵਿੱਚ ਉਹ ਭਾਵੁਕ ਨਜ਼ਰ ਆਏ ਅਤੇ ਇਸ ਸਨਮਾਨ ਲਈ ਆਪਣੀ ਖੁਸ਼ੀ ਜ਼ਾਹਿਰ ਕੀਤੀ। ਉਨ੍ਹਾਂ ਦੇ ਪ੍ਰਸ਼ੰਸਕਾਂ, ਦੋਸਤਾਂ ਅਤੇ ਮਨੋਰੰਜਨ ਜਗਤ ਨਾਲ ਜੁੜੀਆਂ ਕਈ ਮਸ਼ਹੂਰ ਹਸਤੀਆਂ ਨੇ ਵੀ ਉਨ੍ਹਾਂ ਨੂੰ ਵਧਾਈਆਂ ਦਿੱਤੀਆਂ ਅਤੇ ਇਸ ਨੂੰ ਪੰਜਾਬੀ ਭਾਈਚਾਰੇ ਲਈ ਮਾਣ ਵਾਲਾ ਪਲ ਕਰਾਰ ਦਿੱਤਾ।

ਦੂਜੇ ਪਾਸੇ, ਦਿਲਜੀਤ ਦੀ ਨਾਗਰਿਕਤਾ ਨੂੰ ਲੈ ਕੇ ਵੀ ਚਰਚਾਵਾਂ ਜਾਰੀ ਹਨ। ਕੁਝ ਮੀਡੀਆ ਰਿਪੋਰਟਾਂ ਵਿੱਚ ਦਾਅਵਾ ਕੀਤਾ ਗਿਆ ਹੈ ਕਿ ਦਿਲਜੀਤ 2022 ਤੋਂ ਅਮਰੀਕੀ ਨਾਗਰਿਕਤਾ ਰੱਖਦੇ ਹਨ ਅਤੇ ਉਹ ਵਿਦੇਸ਼ੀ ਯਾਤਰਾਵਾਂ ਲਈ ਅਮਰੀਕੀ ਪਾਸਪੋਰਟ ਦੀ ਵਰਤੋਂ ਕਰ ਰਹੇ ਹਨ। ਹਾਲਾਂਕਿ, ਇਨ੍ਹਾਂ ਦਾਵਿਆਂ ਬਾਰੇ ਦਿਲਜੀਤ ਦੋਸਾਂਝ ਵੱਲੋਂ ਅਜੇ ਤੱਕ ਕੋਈ ਅਧਿਕਾਰਤ ਪੁਸ਼ਟੀ ਜਾਂ ਪ੍ਰਤੀਕਿਰਿਆ ਸਾਹਮਣੇ ਨਹੀਂ ਆਈ।

ਵਰਕ ਫਰੰਟ ਦੀ ਗੱਲ ਕਰੀਏ ਤਾਂ ਦਿਲਜੀਤ ਇਨ੍ਹਾਂ ਦਿਨਾਂ ਆਪਣੀ ਹਾਲੀਆ ਫਿਲਮ ‘ਮੈਂ ਵਾਪਸ ਆਵਾਂਗਾ’ ਦੀ ਕਾਮਯਾਬੀ ਦਾ ਆਨੰਦ ਮਾਣ ਰਹੇ ਹਨ। ਦਰਸ਼ਕਾਂ ਵੱਲੋਂ ਫਿਲਮ ਨੂੰ ਭਰਵਾਂ ਹੁੰਗਾਰਾ ਮਿਲ ਰਿਹਾ ਹੈ। ਫਿਲਮ ਵਿੱਚ ਨਸੀਰੂਦੀਨ ਸ਼ਾਹ, ਵੇਦਾਂਗ ਰੈਨਾ ਅਤੇ ਸ਼ਰਵਰੀ ਵਾਘ ਨੇ ਵੀ ਅਹਿਮ ਭੂਮਿਕਾਵਾਂ ਨਿਭਾਈਆਂ ਹਨ, ਜਦਕਿ ਇਸ ਦਾ ਨਿਰਦੇਸ਼ਨ ਇਮਤਿਆਜ਼ ਅਲੀ ਨੇ ਕੀਤਾ ਹੈ। ਇਹ ਨਵਾਂ ਸਨਮਾਨ ਦਿਲਜੀਤ ਦੇ ਕਰੀਅਰ ਵਿੱਚ ਇੱਕ ਹੋਰ ਸੁਨਹਿਰੀ ਅਧਿਆਇ ਵਜੋਂ ਦੇਖਿਆ ਜਾ ਰਿਹਾ ਹੈ।

Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.