IMG-LOGO
ਹੋਮ ਪੰਜਾਬ: ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਸੁਖਜਿੰਦਰ ਰੰਧਾਵਾ ਨੂੰ ਪੰਜਾਬ ਕਾਂਗਰਸ...

ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਸੁਖਜਿੰਦਰ ਰੰਧਾਵਾ ਨੂੰ ਪੰਜਾਬ ਕਾਂਗਰਸ ਪ੍ਰਧਾਨ ਬਣਾਉਣ ਸਬੰਧੀ ਜਾਅਲੀ ਪੱਤਰ ਵਾਇਰਲ, DGP ਕੋਲ FIR ਦੀ ਮੰਗ

Admin User - Jun 21, 2026 09:27 PM
IMG

ਪੰਜਾਬ ਵਿਧਾਨ ਸਭਾ ਚੋਣਾਂ ਦੀਆਂ ਤਿਆਰੀਆਂ ਵਿਚਾਲੇ ਕਾਂਗਰਸ ਪਾਰਟੀ ਨਾਲ ਜੁੜਿਆ ਇੱਕ ਵੱਡਾ ਵਿਵਾਦ ਸਾਹਮਣੇ ਆਇਆ ਹੈ। ਸੋਸ਼ਲ ਮੀਡੀਆ ਅਤੇ ਵਟਸਐਪ ਗਰੁੱਪਾਂ ਵਿੱਚ ਇੱਕ ਕਥਿਤ ਪੱਤਰ ਤੇਜ਼ੀ ਨਾਲ ਵਾਇਰਲ ਹੋਇਆ, ਜਿਸ ਵਿੱਚ ਇਹ ਦਾਅਵਾ ਕੀਤਾ ਗਿਆ ਕਿ ਗੁਰਦਾਸਪੁਰ ਤੋਂ ਲੋਕ ਸਭਾ ਮੈਂਬਰ ਅਤੇ ਸਾਬਕਾ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੂੰ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ (PPCC) ਦਾ ਨਵਾਂ ਪ੍ਰਧਾਨ ਨਿਯੁਕਤ ਕਰ ਦਿੱਤਾ ਗਿਆ ਹੈ।

ਪੱਤਰ ਦੇ ਵਾਇਰਲ ਹੋਣ ਤੋਂ ਬਾਅਦ ਸੁਖਜਿੰਦਰ ਸਿੰਘ ਰੰਧਾਵਾ ਨੇ ਤੁਰੰਤ ਇਸ ਨੂੰ ਪੂਰੀ ਤਰ੍ਹਾਂ ਜਾਅਲੀ ਅਤੇ ਮਨਘੜਤ ਕਰਾਰ ਦਿੰਦਿਆਂ ਸਪੱਸ਼ਟ ਕੀਤਾ ਕਿ ਕਾਂਗਰਸ ਹਾਈਕਮਾਨ ਵੱਲੋਂ ਅਜਿਹਾ ਕੋਈ ਫੈਸਲਾ ਜਾਂ ਅਧਿਕਾਰਕ ਪੱਤਰ ਜਾਰੀ ਨਹੀਂ ਕੀਤਾ ਗਿਆ। ਉਨ੍ਹਾਂ ਕਿਹਾ ਕਿ ਇਹ ਦਸਤਾਵੇਜ਼ ਲੋਕਾਂ ਅਤੇ ਪਾਰਟੀ ਵਰਕਰਾਂ ਨੂੰ ਗੁੰਮਰਾਹ ਕਰਨ ਦੀ ਨੀਅਤ ਨਾਲ ਤਿਆਰ ਕਰਕੇ ਫੈਲਾਇਆ ਗਿਆ ਹੈ।

ਮਾਮਲੇ ਦੀ ਗੰਭੀਰਤਾ ਨੂੰ ਦੇਖਦਿਆਂ ਰੰਧਾਵਾ ਨੇ ਪੰਜਾਬ ਪੁਲਿਸ ਦੇ ਡਾਇਰੈਕਟਰ ਜਨਰਲ (DGP) ਨੂੰ ਲਿਖਤੀ ਸ਼ਿਕਾਇਤ ਭੇਜ ਕੇ ਤੁਰੰਤ FIR ਦਰਜ ਕਰਨ ਦੀ ਮੰਗ ਕੀਤੀ ਹੈ। ਆਪਣੇ ਪੱਤਰ ਵਿੱਚ ਉਨ੍ਹਾਂ ਕਿਹਾ ਕਿ ਇਹ ਘਟਨਾ ਨਾ ਸਿਰਫ਼ ਉਨ੍ਹਾਂ ਦੀ ਸਾਖ ਨੂੰ ਨੁਕਸਾਨ ਪਹੁੰਚਾਉਣ ਦੀ ਕੋਸ਼ਿਸ਼ ਹੈ, ਸਗੋਂ ਇੱਕ ਰਾਸ਼ਟਰੀ ਰਾਜਨੀਤਿਕ ਪਾਰਟੀ ਦੇ ਨਾਮ ਦੀ ਵੀ ਗਲਤ ਵਰਤੋਂ ਹੈ।

ਰੰਧਾਵਾ ਨੇ ਇਹ ਵੀ ਯਾਦ ਦਿਵਾਇਆ ਕਿ ਇਸ ਤੋਂ ਪਹਿਲਾਂ ਵੀ ਉਨ੍ਹਾਂ ਦੇ ਨਾਮ ਨਾਲ ਜੁੜੀ ਇੱਕ ਝੂਠੀ ਖ਼ਬਰ ਸੋਸ਼ਲ ਮੀਡੀਆ ‘ਤੇ ਫੈਲਾਈ ਗਈ ਸੀ, ਜਿਸ ਵਿੱਚ ਉਨ੍ਹਾਂ ਦੀ ਮੌਤ ਦੀ ਗਲਤ ਜਾਣਕਾਰੀ ਪ੍ਰਸਾਰਿਤ ਕੀਤੀ ਗਈ ਸੀ। ਉਸ ਮਾਮਲੇ ਵਿੱਚ ਸ਼ਿਕਾਇਤ ਦੇ ਬਾਵਜੂਦ ਕੋਈ ਠੋਸ ਕਾਰਵਾਈ ਨਾ ਹੋਣ ਕਾਰਨ ਅਜਿਹੇ ਅਸਮਾਜਿਕ ਤੱਤਾਂ ਦੇ ਹੌਸਲੇ ਵਧੇ ਹਨ।

ਸੰਸਦ ਮੈਂਬਰ ਨੇ ਪੁਲਿਸ ਤੋਂ ਮੰਗ ਕੀਤੀ ਹੈ ਕਿ ਜਾਅਲੀ ਪੱਤਰ ਤਿਆਰ ਕਰਨ ਵਾਲਿਆਂ, ਇਸ ਨੂੰ ਸੋਸ਼ਲ ਮੀਡੀਆ ‘ਤੇ ਵਾਇਰਲ ਕਰਨ ਵਾਲਿਆਂ ਅਤੇ ਇਸ ਸਾਜ਼ਿਸ਼ ਨਾਲ ਜੁੜੇ ਹਰ ਵਿਅਕਤੀ ਦੀ ਪਛਾਣ ਲਈ ਸਾਈਬਰ ਅਤੇ ਤਕਨੀਕੀ ਜਾਂਚ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਦੋਸ਼ੀਆਂ ਖ਼ਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਕਰਨਾ ਜ਼ਰੂਰੀ ਹੈ ਤਾਂ ਜੋ ਭਵਿੱਖ ਵਿੱਚ ਇਸ ਤਰ੍ਹਾਂ ਦੀਆਂ ਝੂਠੀਆਂ ਅਤੇ ਭੜਕਾਊ ਜਾਣਕਾਰੀਆਂ ਫੈਲਾਉਣ ਵਾਲਿਆਂ ਨੂੰ ਸਪੱਸ਼ਟ ਸੰਦੇਸ਼ ਦਿੱਤਾ ਜਾ ਸਕੇ।


Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.