IMG-LOGO
ਹੋਮ ਪੰਜਾਬ: ਬਿਕਰਮ ਮਜੀਠੀਆ ਨੂੰ ਮਿਲੀ ਵੱਡੀ ਰਾਹਤ, ਅਗਾਊਂ ਜ਼ਮਾਨਤ 'ਚ ਕੀਤਾ...

ਬਿਕਰਮ ਮਜੀਠੀਆ ਨੂੰ ਮਿਲੀ ਵੱਡੀ ਰਾਹਤ, ਅਗਾਊਂ ਜ਼ਮਾਨਤ 'ਚ ਕੀਤਾ ਗਿਆ ਵਾਧਾ

Admin User - Jun 22, 2026 05:06 PM
IMG

ਚੰਡੀਗੜ੍ਹ : ਬਿਕਰਮ ਸਿੰਘ ਮਜੀਠੀਆ ਤੇ ਉਨ੍ਹਾਂ ਦੇ ਸਮਰਥਕਾਂ ਖ਼ਿਲਾਫ਼ ਦਰਜ FIR ਨੰਬਰ 91 ਦੇ ਮਾਮਲੇ 'ਚ ਅੱਜ ਅੰਮ੍ਰਿਤਸਰ ਦੀ ਅਦਾਲਤ 'ਚ ਸੁਣਵਾਈ ਹੋਈ। ਸੁਣਵਾਈ ਦੌਰਾਨ ਅਦਾਲਤ ਨੇ ਬਿਕਰਮ ਮਜੀਠੀਆ ਨੂੰ ਵੱਡੀ ਰਾਹਤ ਦਿੰਦਿਆਂ ਉਨ੍ਹਾਂ ਦੀ ਅਗਾਊਂ ਜ਼ਮਾਨਤ 'ਚ ਵਾਧਾ ਕਰ ਦਿੱਤਾ। ਹੁਣ ਇਸ ਮਾਮਲੇ ਦੀ ਅਗਲੀ ਸੁਣਵਾਈ 3 ਜੁਲਾਈ ਨੂੰ ਹੋਵੇਗੀ, ਜਦੋਂ ਦੋਵਾਂ ਧਿਰਾਂ ਦੇ ਤਰਕਾਂ 'ਤੇ ਵਿਸਥਾਰ ਨਾਲ ਸੁਣਵਾਈ ਕੀਤੀ ਜਾਵੇਗੀ।

ਸੁਣਵਾਈ ਤੋਂ ਬਾਅਦ ਮੀਡੀਆ ਨਾਲ ਗੱਲਬਾਤ ਕਰਦਿਆਂ ਐਡਵੋਕੇਟ ਪ੍ਰਦੀਪ ਸੈਣੀ ਨੇ ਦੱਸਿਆ ਕਿ ਬਿਕਰਮ ਮਜੀਠੀਆ ਨੇ ਅਦਾਲਤ ਦੇ ਹੁਕਮਾਂ ਅਨੁਸਾਰ 20 ਜੂਨ ਨੂੰ ਥਾਣਾ ਮਜੀਠਾ ਵਿਖੇ ਜਾਂਚ 'ਚ ਸ਼ਾਮਲ ਹੋ ਕੇ ਆਪਣੀ ਕਾਨੂੰਨੀ ਜ਼ਿੰਮੇਵਾਰੀ ਨਿਭਾਈ ਸੀ। ਉਨ੍ਹਾਂ ਦੱਸਿਆ ਕਿ ਅਦਾਲਤ 'ਚ ਪੁਲਿਸ ਵੱਲੋਂ ਸਟੇਟਸ ਰਿਪੋਰਟ ਪੇਸ਼ ਕਰਦਿਆਂ ਇਹ ਦਾਅਵਾ ਕੀਤਾ ਗਿਆ ਕਿ ਮਜੀਠੀਆ ਨੇ ਜਾਂਚ ਵਿੱਚ ਪੂਰਾ ਸਹਿਯੋਗ ਨਹੀਂ ਦਿੱਤਾ, ਜਿਸ ਤੋਂ ਬਾਅਦ ਅਦਾਲਤ ਨੇ ਮਾਮਲੇ ਦੀ ਸੁਣਵਾਈ 3 ਜੁਲਾਈ ਤੱਕ ਮੁਲਤਵੀ ਕਰ ਦਿੱਤੀ।

Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.