IMG-LOGO
ਹੋਮ ਪੰਜਾਬ: "ਯੁੱਧ ਨਸ਼ਿਆਂ ਵਿਰੁੱਧ " ਦਾ 480 ਵਾਂ ਦਿਨ ਤੇ "ਗੈਂਗਸਟਰਾਂ...

"ਯੁੱਧ ਨਸ਼ਿਆਂ ਵਿਰੁੱਧ " ਦਾ 480 ਵਾਂ ਦਿਨ ਤੇ "ਗੈਂਗਸਟਰਾਂ ਤੇ ਵਾਰ" 155ਵਾਂ ਦਿਨ ਪੰਜਾਬ ਪੁਲਿਸ ਦੀ ਸਪੈਸ਼ਲ ਮੁਹਿੰਮ ਜਾਰੀ :- ਪੜੋ ਕਿੱਥੇ- ਕਿੱਥੇ ਹੋਇਆ...

Admin User - Jun 24, 2026 08:48 PM
IMG

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਪੰਜਾਬ  ਵਿੱਚ ਪਿਛਲੀਆਂ ਸਰਕਾਰਾਂ ਦੇ ਕਾਰਜਕਾਲ ਦੌਰਾਨ ਨੌਜਵਾਨ ਪੀੜੀ ਚ ਫੈਲ ਚੁੱਕੇ ਨਸ਼ਿਆਂ ਦੇ ਰੁਝਾਨ ਨੂੰ ਖਤਮ ਕਰਨ ਲਈ ਅਤੇ ਹਾਈ ਪ੍ਰੋਫਾਈਲ ਡਰੱਗ ਤਸਕਰਾਂ ਨੂੰ ਗ੍ਰਿਫਤਾਰ ਕਰਕੇ ਡਰੱਗ ਚੇਨ ਤੋੜਨ ਲਈ  ਪੰਜਾਬ ਪੁਲਿਸ ਨੂੰ ਸਖਤੀ ਨਾਲ ਮੁਹਿੰਮ  ਵਿੱਢਣ ਤੋ ਇਲਾਵਾ ਪੰਜਾਬ ਵਿੱਚ ਅਮਨ ਸ਼ਾਂਤੀ ਨੂੰ ਬਹਾਲ ਰੱਖਣ ਤੇ ਗੈਂਗਸਟਰ ਕਲਚਰ ਨੂੰ ਖਤਮ ਕਰਨ ਲਈ ਹੁਕਮ ਦਿੱਤੇ ਹੋਏ ਹਨ, ਉੱਥੇ ਹੀ ਨਸ਼ਿਆਂ ਦੀ ਦਲਦਲ ਵਿੱਚ ਫਸ ਚੁੱਕੇ ਨੌਜਵਾਨਾਂ ਨੂੰ ਮਰੀਜ਼ ਘੋਸਿਤ ਕਰਕੇ ਉਹਨਾਂ ਦਾ ਇਲਾਜ ਕਰਵਾਉਣ ਤੋ ਇਲਾਵਾ ਮੁੜ ਵਸੇਬੇ ਲਈ ਮਹਿਮ ਜਾਰੀ ਹੈ । 

ਮੁੱਖ ਮੰਤਰੀ ਦੇ ਉਪਰੋਕਤ ਹੁਕਮਾ ਨੂੰ ਅਮਲੀ ਜਾਮਾ ਪਹਿਨਾਉਂਦਿਆਂ ਪੰਜਾਬ ਦੇ ਡੀਜੀਪੀ ਗੌਰਵ ਯਾਦਵ ਵੱਲੋਂ ਜਿੱਥੇ ਰੋਜ਼ਾਨਾ ਪੁਲਿਸ ਜ਼ਿਲ੍ਾ ਮੁਖੀਆਂ ਤੋਂ ਇਲਾਵਾ ਸਬੰਧਤ  ਅਧਿਕਾਰੀਆਂ ਤੂੰ ਗਰਾਊਂਡ ਪੱਧਰ ਦੀ ਰਿਪੋਰਟ ਲਈ ਜਾਂਦੀ ਹੈ, ਉੱਥੇ ਹੀ ਰੋਜਾਨਾ ਦੋਵੇਂ  ਮੁਹਿੰਮਾਂ "ਯੁੱਧ ਨਸਿਆਂ ਵਿਰੁੱਧ " ਤੇ "ਗੈਂਗਸਟਰਾਂ ਤੇ ਵਾਰ"ਦਾ ਪਬਲਿਕ ਦੀ ਜਾਣਕਾਰੀ ਲਈ ਅੰਕੜਾ ਵੀ ਜਾਰੀ ਕੀਤਾ ਜਾਂਦਾ ਹੈ। 

 ਸੂਬੇ ਵਿੱਚ ਚੱਲ ਰਹੀ ਫੈਸਲਾਕੁੰਨ ਮੁਹਿੰਮ ’ਗੈਂਗਸਟਰਾਂ ‘ਤੇ ਵਾਰ’  ਦੇ 155ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਸੂਬੇ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਅਤੇ ਮੈਪ ਕੀਤੇ 558 ਟਿਕਾਣਿਆਂ ’ਤੇ ਛਾਪੇਮਾਰੀ ਕੀਤੀ।


ਜ਼ਿਕਰਯੋਗ ਹੈ ਕਿ ‘ਗੈਂਗਸਟਰਾਂ ‘ਤੇ ਵਾਰ’ - ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ਫੈਸਲਾਕੁੰਨ ਜੰਗ ਹੈ, ਜੋ 20 ਜਨਵਰੀ, 2026 ਨੂੰ ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਗੌਰਵ ਯਾਦਵ ਵੱਲੋਂ ਸ਼ੁਰੂ ਕੀਤੀ ਗਈ ਸੀ। ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪੰਜਾਬ ਦੇ ਤਾਲਮੇਲ ਨਾਲ ਸਾਰੇ ਜ਼ਿਲਿਆਂ ਦੀਆਂ ਪੁਲਿਸ ਟੀਮਾਂ ਸੂਬੇ ਭਰ ਵਿੱਚ ਵਿਸ਼ੇਸ਼ ਕਾਰਵਾਈਆਂ ਕਰ ਰਹੀਆਂ ਹਨ।


155ਵੇਂ ਦਿਨ ਪੁਲਿਸ ਟੀਮਾਂ ਨੇ ਇੱਕ ਹਥਿਆਰ ਸਮੇਤ 300 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ, ਜਿਸ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਬਾਅਦ ਕੁੱਲ ਗ੍ਰਿਫ਼ਤਾਰੀਆਂ 38,390 ਹੋ ਗਈਆਂ।


ਇਸ ਤੋਂ ਇਲਾਵਾ 118 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ ਗਈ ਹੈ, ਜਦੋਂ ਕਿ ਇੱਕ ਵਿਅਕਤੀ ਨੂੰ ਪੁੱਛਗਿੱਛ ਤੋਂ ਬਾਅਦ ਛੱਡ ਦਿੱਤਾ ਗਿਆ। ਪੁਲਿਸ ਟੀਮਾਂ ਨੇ ਕਾਰਵਾਈ ਦੌਰਾਨ 8 ਭਗੌੜੇ ਅਪਰਾਧੀ (ਪੀਓ) ਨੂੰ ਵੀ ਗ੍ਰਿਫ਼ਤਾਰ ਕੀਤਾ ਹੈ।


ਲੋਕ, ਐਂਟੀ ਗੈਂਗਸਟਰ ਹੈਲਪਲਾਈਨ ਨੰਬਰ 93946-93946 ਰਾਹੀਂ ਗੁਪਤ ਰੂਪ ਵਿੱਚ ਲੋੜੀਂਦੇ ਅਪਰਾਧੀਆਂ ਅਤੇ ਗੈਂਗਸਟਰਾਂ ਬਾਰੇ ਰਿਪੋਰਟ ਕਰ ਸਕਦੇ ਹਨ ਅਤੇ ਅਪਰਾਧ ਅਤੇ ਅਪਰਾਧਿਕ ਗਤੀਵਿਧੀਆਂ ਬਾਰੇ ਸੂਹ ਵੀ ਦਿੱਤੀ ਜਾ ਸਕਦੀ ਹੈ।


ਪੁਲਿਸ ਟੀਮਾਂ ਨੇ ਨਸ਼ਿਆਂ ਵਿਰੁੱਧ ਆਪਣੀ ਮੁਹਿੰਮ "ਯੁੱਧ ਨਸ਼ਿਆਂ ਵਿਰੁੱਧ" ਨੂੰ 475ਵੇਂ ਦਿਨ ਵੀ ਜਾਰੀ ਰੱਖਦਿਆਂ ਅੱਜ 57 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿੱਚੋਂ 97 ਗ੍ਰਾਮ ਹੈਰੋਇਨ, 2 ਕਿਲੋ ਭੁੱਕੀ, 276 ਨਸ਼ੀਲੀਆਂ ਗੋਲੀਆਂ ਅਤੇ 1.03 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਗਈ। ਇਸ ਨਾਲ ਸਿਰਫ 475 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 68,981 ਹੋ ਗਈ ਹੈ। ਨਸ਼ਾ ਛੁਡਾਊ ਮੁਹਿੰਮ ਦੇ ਹਿੱਸੇ ਵਜੋਂ, ਪੰਜਾਬ ਪੁਲਿਸ ਨੇ ਅੱਜ ਸੱਤ ਵਿਅਕਤੀਆਂ ਨੂੰ ਨਸ਼ਾ ਛੁਡਾਊ ਅਤੇ ਮੁੜ ਵਸੇਬੇ ਦਾ ਇਲਾਜ ਕਰਵਾਉਣ ਲਈ ਰਾਜ਼ੀ ਕੀਤਾ ਹੈ।

Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.