ਤਾਜਾ ਖਬਰਾਂ
ਪੰਜਾਬ ਦੇ ਸਾਬਕਾ ਕੈਬਿਨੇਟ ਮੰਤਰੀ ਅਤੇ ਸੀਨੀਅਰ ਸ਼੍ਰੋਮਣੀ ਅਕਾਲੀ ਦਲ ਆਗੂ ਬਿਕਰਮ ਸਿੰਘ ਮਜੀਠੀਆ ਨੂੰ ਮਜੀਠਾ ਪੁਲਿਸ ਥਾਣੇ 'ਤੇ ਕਥਿਤ ਹਮਲੇ ਨਾਲ ਜੁੜੇ ਮਾਮਲੇ ਵਿੱਚ ਅਦਾਲਤ ਤੋਂ ਵੱਡੀ ਰਾਹਤ ਮਿਲੀ ਹੈ। ਅਦਾਲਤ ਨੇ ਉਨ੍ਹਾਂ ਦੀ ਪੱਕੀ ਜ਼ਮਾਨਤ ਦੀ ਅਰਜ਼ੀ ਮਨਜ਼ੂਰ ਕਰ ਲਈ ਹੈ। ਇਸੇ ਮਾਮਲੇ ਵਿੱਚ ਅਕਾਲੀ ਆਗੂ ਜੋਧ ਸਿੰਘ ਸਮਰਾ ਅਤੇ ਜਤਿੰਦਰ ਸਿੰਘ ਹਮਜਾ ਨੂੰ ਵੀ ਪੱਕੀ ਜ਼ਮਾਨਤ ਦੇ ਦਿੱਤੀ ਗਈ ਹੈ।
ਦੱਸਣਯੋਗ ਹੈ ਕਿ ਇਸ ਮਾਮਲੇ ਵਿੱਚ ਪੱਕੀ ਜ਼ਮਾਨਤ ਲਈ ਦਾਇਰ ਅਰਜ਼ੀ 'ਤੇ ਬੀਤੇ ਦਿਨ ਅਦਾਲਤ ਵਿੱਚ ਵਿਸਥਾਰ ਨਾਲ ਸੁਣਵਾਈ ਹੋਈ ਸੀ। ਸੁਣਵਾਈ ਦੌਰਾਨ ਦੋਵਾਂ ਪੱਖਾਂ ਦੇ ਵਕੀਲਾਂ ਨੇ ਆਪਣੀਆਂ ਦਲੀਲਾਂ ਪੇਸ਼ ਕੀਤੀਆਂ, ਜਿਸ ਤੋਂ ਬਾਅਦ ਅਦਾਲਤ ਨੇ ਫ਼ੈਸਲਾ ਰਾਖਵਾਂ ਰੱਖਦਿਆਂ 4 ਜੁਲਾਈ ਨੂੰ ਸੁਣਾਉਣ ਦਾ ਐਲਾਨ ਕੀਤਾ ਸੀ।
ਅੱਜ ਸੁਣਾਏ ਗਏ ਫ਼ੈਸਲੇ ਵਿੱਚ ਅਦਾਲਤ ਨੇ ਬਿਕਰਮ ਸਿੰਘ ਮਜੀਠੀਆ ਸਮੇਤ ਹੋਰ ਦੋਵੇਂ ਆਗੂਆਂ ਦੀਆਂ ਪੱਕੀ ਜ਼ਮਾਨਤ ਦੀਆਂ ਅਰਜ਼ੀਆਂ ਮਨਜ਼ੂਰ ਕਰਦਿਆਂ ਉਨ੍ਹਾਂ ਨੂੰ ਰਾਹਤ ਪ੍ਰਦਾਨ ਕੀਤੀ। ਇਸ ਤੋਂ ਪਹਿਲਾਂ ਵੀ ਮਜੀਠੀਆ ਅਤੇ ਉਨ੍ਹਾਂ ਦੇ ਸਾਥੀਆਂ ਨੂੰ ਇਸ ਕੇਸ ਵਿੱਚ ਅਗਾਊਂ ਜ਼ਮਾਨਤ ਮਿਲੀ ਹੋਈ ਸੀ, ਜਿਸ ਤੋਂ ਬਾਅਦ ਉਨ੍ਹਾਂ ਵੱਲੋਂ ਨਿਯਮਤ (ਪੱਕੀ) ਜ਼ਮਾਨਤ ਲਈ ਅਦਾਲਤ ਦਾ ਰੁਖ ਕੀਤਾ ਗਿਆ ਸੀ। ਅਦਾਲਤ ਦੇ ਇਸ ਫ਼ੈਸਲੇ ਨੂੰ ਮਜੀਠੀਆ ਲਈ ਕਾਨੂੰਨੀ ਪੱਖੋਂ ਇੱਕ ਅਹਿਮ ਰਾਹਤ ਵਜੋਂ ਦੇਖਿਆ ਜਾ ਰਿਹਾ ਹੈ।
Get all latest content delivered to your email a few times a month.