IMG-LOGO
ਹੋਮ ਪੰਜਾਬ: ਪੰਜਾਬ ਕਾਂਗਰਸ 'ਚ ਅੰਦਰੂਨੀ ਟਕਰਾਅ ਹੋਇਆ ਹੋਰ ਗਹਿਰਾ, ਚੰਨੀ ਧੜੇ...

ਪੰਜਾਬ ਕਾਂਗਰਸ 'ਚ ਅੰਦਰੂਨੀ ਟਕਰਾਅ ਹੋਇਆ ਹੋਰ ਗਹਿਰਾ, ਚੰਨੀ ਧੜੇ ਦੇ ਸਾਬਕਾ ਵਿਧਾਇਕ ਮਦਨ ਲਾਲ ਜਲਾਲਪੁਰ ਨੂੰ ਸ਼ੋ-ਕਾਜ਼ ਨੋਟਿਸ

Admin User - Jul 06, 2026 08:13 PM
IMG

ਪੰਜਾਬ ਕਾਂਗਰਸ ਵਿੱਚ ਅੰਦਰੂਨੀ ਖਿੱਚਤਾਣ ਰੁਕਣ ਦਾ ਨਾਮ ਨਹੀਂ ਲੈ ਰਹੀ। ਇੱਕ ਪਾਸੇ ਸਾਬਕਾ ਮੁੱਖ ਮੰਤਰੀ ਅਤੇ ਸੰਸਦ ਮੈਂਬਰ ਚਰਨਜੀਤ ਸਿੰਘ ਚੰਨੀ ਦੇ ਸਮਰਥਕ ਆਗੂਆਂ ਨੇ ਪੰਜਾਬ ਮਾਮਲਿਆਂ ਦੇ ਇੰਚਾਰਜ ਭੂਪੇਸ਼ ਬਘੇਲ ਵੱਲੋਂ ਬੁਲਾਈ ਗਈ ਮੀਟਿੰਗ ਤੋਂ ਦੂਰੀ ਬਣਾਈ ਰੱਖਦਿਆਂ ਦਿੱਲੀ ਹਾਈਕਮਾਂਡ ਨਾਲ ਮੁਲਾਕਾਤ ਦਾ ਰੁਖ ਕੀਤਾ, ਜਦਕਿ ਦੂਜੇ ਪਾਸੇ ਪਾਰਟੀ ਨੇ ਅਨੁਸ਼ਾਸਨਹੀਣਤਾ ਦੇ ਦੋਸ਼ਾਂ ਹੇਠ ਚੰਨੀ ਧੜੇ ਨਾਲ ਜੁੜੇ ਸਾਬਕਾ ਵਿਧਾਇਕ ਮਦਨ ਲਾਲ ਜਲਾਲਪੁਰ ਨੂੰ ਕਾਰਨ ਦੱਸੋ (ਸ਼ੋ-ਕਾਜ਼) ਨੋਟਿਸ ਜਾਰੀ ਕਰ ਦਿੱਤਾ ਹੈ।

ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੀ ਅਨੁਸ਼ਾਸਨੀ ਕਮੇਟੀ ਦੇ ਚੇਅਰਮੈਨ ਅਤੇ ਸਾਬਕਾ ਕੈਬਨਿਟ ਮੰਤਰੀ ਅਵਤਾਰ ਹੈਨਰੀ ਵੱਲੋਂ 6 ਜੁਲਾਈ 2026 ਨੂੰ ਜਾਰੀ ਨੋਟਿਸ ਵਿੱਚ ਕਿਹਾ ਗਿਆ ਹੈ ਕਿ ਪਾਰਟੀ ਨੂੰ ਜਲਾਲਪੁਰ ਖ਼ਿਲਾਫ਼ ਇੱਕ ਸ਼ਿਕਾਇਤ ਮਿਲੀ ਹੈ। ਸ਼ਿਕਾਇਤ ਅਨੁਸਾਰ ਉਨ੍ਹਾਂ ਨੇ ਮੀਡੀਆ ਨਾਲ ਗੱਲਬਾਤ ਦੌਰਾਨ ਕਾਂਗਰਸ ਹਾਈਕਮਾਂਡ, ਏਆਈਸੀਸੀ ਦੇ ਜਨਰਲ ਸਕੱਤਰ ਕੇ.ਸੀ. ਵੇਣੂਗੋਪਾਲ ਅਤੇ ਪੰਜਾਬ ਕਾਂਗਰਸ ਦੇ ਇੰਚਾਰਜ ਭੂਪੇਸ਼ ਬਘੇਲ ਬਾਰੇ ਇਤਰਾਜ਼ਯੋਗ ਅਤੇ ਅਪਮਾਨਜਨਕ ਟਿੱਪਣੀਆਂ ਕੀਤੀਆਂ।

ਨੋਟਿਸ ਵਿੱਚ ਕਿਹਾ ਗਿਆ ਹੈ ਕਿ ਇਸ ਤਰ੍ਹਾਂ ਦੇ ਬਿਆਨ ਪਾਰਟੀ ਦੇ ਅਨੁਸ਼ਾਸਨ ਅਤੇ ਸੀਨੀਅਰ ਲੀਡਰਸ਼ਿਪ ਦੇ ਸਨਮਾਨ ਦੇ ਉਲਟ ਹਨ। ਇਸ ਲਈ ਮਦਨ ਲਾਲ ਜਲਾਲਪੁਰ ਨੂੰ ਤਿੰਨ ਦਿਨਾਂ ਦੇ ਅੰਦਰ ਆਪਣਾ ਲਿਖਤੀ ਸਪੱਸ਼ਟੀਕਰਨ ਦੇਣ ਦੇ ਨਿਰਦੇਸ਼ ਦਿੱਤੇ ਗਏ ਹਨ। ਅਨੁਸ਼ਾਸਨੀ ਕਮੇਟੀ ਨੇ ਇਹ ਵੀ ਸਪੱਸ਼ਟ ਕੀਤਾ ਹੈ ਕਿ ਜੇਕਰ ਨਿਰਧਾਰਤ ਸਮੇਂ ਵਿੱਚ ਜਵਾਬ ਨਾ ਮਿਲਿਆ ਜਾਂ ਜਵਾਬ ਸੰਤੋਸ਼ਜਨਕ ਨਾ ਹੋਇਆ ਤਾਂ ਪਾਰਟੀ ਦੇ ਸੰਵਿਧਾਨ ਅਨੁਸਾਰ ਉਨ੍ਹਾਂ ਖ਼ਿਲਾਫ਼ ਅਗਲੀ ਅਨੁਸ਼ਾਸਨੀ ਕਾਰਵਾਈ ਕੀਤੀ ਜਾਵੇਗੀ। ਇਹ ਘਟਨਾਕ੍ਰਮ ਪੰਜਾਬ ਕਾਂਗਰਸ ਵਿੱਚ ਚੱਲ ਰਹੇ ਅੰਦਰੂਨੀ ਮਤਭੇਦਾਂ ਨੂੰ ਇੱਕ ਵਾਰ ਫਿਰ ਸਾਹਮਣੇ ਲਿਆ ਰਿਹਾ ਹੈ।



Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.