IMG-LOGO
ਹੋਮ ਪੰਜਾਬ: ਮਾਨਸਾ ‘ਚ ਆਪ੍ਰੇਸ਼ਨ ਪ੍ਰਹਾਰ-3 ਦੌਰਾਨ 200 ਤੋਂ ਵੱਧ ਤਸਕਰ ਤੇ...

ਮਾਨਸਾ ‘ਚ ਆਪ੍ਰੇਸ਼ਨ ਪ੍ਰਹਾਰ-3 ਦੌਰਾਨ 200 ਤੋਂ ਵੱਧ ਤਸਕਰ ਤੇ ਸਮਾਜ ਵਿਰੋਧੀ ਅਨਸਰ ਕਾਬੂ, 32 ਕੇਸ ਦਰਜ

Admin User - Jul 10, 2026 07:24 PM
IMG

ਮਾਨਸਾ ਵਿੱਚ ਪੰਜਾਬ ਪੁਲਿਸ ਵੱਲੋਂ ਨਸ਼ਿਆਂ ਅਤੇ ਅਪਰਾਧ ਖ਼ਿਲਾਫ਼ ਚਲਾਈ ਜਾ ਰਹੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ‘ਆਪ੍ਰੇਸ਼ਨ ਪ੍ਰਹਾਰ-3’ ਦੌਰਾਨ ਵੱਡੀ ਕਾਰਵਾਈ ਕੀਤੀ ਗਈ। ਜ਼ਿਲ੍ਹਾ ਪੁਲਿਸ ਨੇ ਵੱਖ-ਵੱਖ ਥਾਵਾਂ ‘ਤੇ ਇੱਕੋ ਸਮੇਂ ਵਿਸ਼ੇਸ਼ ਚੈਕਿੰਗ ਅਤੇ ਛਾਪੇਮਾਰੀ ਕਰਦਿਆਂ 200 ਤੋਂ ਵੱਧ ਨਸ਼ਾ ਤਸਕਰਾਂ ਅਤੇ ਸਮਾਜ ਵਿਰੋਧੀ ਅਨਸਰਾਂ ਨੂੰ ਗ੍ਰਿਫ਼ਤਾਰ ਕੀਤਾ। ਇਸ ਕਾਰਵਾਈ ਦੌਰਾਨ ਪੁਲਿਸ ਨੇ 32 ਐਫਆਈਆਰ ਦਰਜ ਕਰਕੇ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

ਮਾਨਸਾ ਦੇ ਐਸਐਸਪੀ ਭਾਗੀਰਥ ਸਿੰਘ ਮੀਨਾ ਨੇ ਦੱਸਿਆ ਕਿ ਇਸ ਵਿਸ਼ੇਸ਼ ਮੁਹਿੰਮ ਲਈ ਜ਼ਿਲ੍ਹੇ ਭਰ ਵਿੱਚ ਪੁਲਿਸ ਦੀਆਂ ਕਈ ਟੀਮਾਂ ਤਾਇਨਾਤ ਕੀਤੀਆਂ ਗਈਆਂ ਸਨ, ਜਿਨ੍ਹਾਂ ਨੇ ਸ਼ੱਕੀ ਵਿਅਕਤੀਆਂ ਦੀ ਜਾਂਚ, ਲੋੜੀਂਦੇ ਮੁਲਜ਼ਮਾਂ ਦੀ ਗ੍ਰਿਫ਼ਤਾਰੀ ਅਤੇ ਨਸ਼ਾ ਤਸਕਰਾਂ ਖ਼ਿਲਾਫ਼ ਕਾਰਵਾਈ ਨੂੰ ਅੰਜਾਮ ਦਿੱਤਾ। ਉਨ੍ਹਾਂ ਦੱਸਿਆ ਕਿ ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਵਿੱਚ ਛੇ ਭਗੌੜੇ ਅਪਰਾਧੀ ਵੀ ਸ਼ਾਮਲ ਹਨ, ਜੋ ਲੰਬੇ ਸਮੇਂ ਤੋਂ ਪੁਲਿਸ ਨੂੰ ਲੋੜੀਂਦੇ ਸਨ।

ਐਸਐਸਪੀ ਮੁਤਾਬਕ ਦਰਜ ਕੀਤੇ ਗਏ 32 ਐਨਡੀਪੀਐਸ ਐਕਟ ਦੇ ਮਾਮਲਿਆਂ ਵਿੱਚ ਪੁਲਿਸ ਨੇ ਕਰੀਬ 79 ਗ੍ਰਾਮ ਹੈਰੋਇਨ ਅਤੇ 300 ਤੋਂ ਵੱਧ ਨਸ਼ੀਲੀਆਂ ਗੋਲੀਆਂ ਤੇ ਕੈਪਸੂਲ ਬਰਾਮਦ ਕੀਤੇ ਹਨ। ਉਨ੍ਹਾਂ ਕਿਹਾ ਕਿ ਨਸ਼ਾ ਤਸਕਰੀ ਅਤੇ ਸਮਾਜ ਵਿਰੋਧੀ ਗਤੀਵਿਧੀਆਂ ਵਿੱਚ ਸ਼ਾਮਲ ਕਿਸੇ ਵੀ ਵਿਅਕਤੀ ਨੂੰ ਬਖ਼ਸ਼ਿਆ ਨਹੀਂ ਜਾਵੇਗਾ ਅਤੇ ਅਜਿਹੀਆਂ ਕਾਰਵਾਈਆਂ ਲਗਾਤਾਰ ਜਾਰੀ ਰਹਿਣਗੀਆਂ।

ਪੁਲਿਸ ਅਨੁਸਾਰ ਆਪ੍ਰੇਸ਼ਨ ਪ੍ਰਹਾਰ-3 ਸੂਬੇ ਵਿੱਚ ਨਸ਼ਾ ਤਸਕਰੀ, ਗੈਂਗਸਟਰ ਨੈੱਟਵਰਕ ਅਤੇ ਸੰਗਠਿਤ ਅਪਰਾਧ ‘ਤੇ ਨਕੇਲ ਕੱਸਣ ਲਈ ਸ਼ੁਰੂ ਕੀਤੀ ਗਈ ਇੱਕ ਵਿਸ਼ੇਸ਼ ਮੁਹਿੰਮ ਹੈ। ਇਸ ਤਹਿਤ ਵੱਖ-ਵੱਖ ਜ਼ਿਲ੍ਹਿਆਂ ਵਿੱਚ ਇੱਕੋ ਸਮੇਂ ਛਾਪੇਮਾਰੀ ਕਰਕੇ ਸ਼ੱਕੀ ਵਿਅਕਤੀਆਂ ਦੀ ਜਾਂਚ, ਲੋੜੀਂਦੇ ਅਪਰਾਧੀਆਂ ਦੀ ਗ੍ਰਿਫ਼ਤਾਰੀ ਅਤੇ ਗੈਰ-ਕਾਨੂੰਨੀ ਨਸ਼ੀਲੇ ਪਦਾਰਥਾਂ ਤੇ ਹੋਰ ਗੈਰਕਾਨੂੰਨੀ ਸਮੱਗਰੀ ਦੀ ਬਰਾਮਦਗੀ ‘ਤੇ ਵਿਸ਼ੇਸ਼ ਧਿਆਨ ਦਿੱਤਾ ਜਾ ਰਿਹਾ ਹੈ।

ਪੰਜਾਬ ਪੁਲਿਸ ਦਾ ਕਹਿਣਾ ਹੈ ਕਿ ਇਸ ਮੁਹਿੰਮ ਦਾ ਮਕਸਦ ਸੂਬੇ ਵਿੱਚ ਕਾਨੂੰਨ-ਵਿਵਸਥਾ ਨੂੰ ਹੋਰ ਮਜ਼ਬੂਤ ਕਰਨਾ, ਨਸ਼ਾ ਤਸਕਰੀ ਦੇ ਨੈੱਟਵਰਕ ਨੂੰ ਤੋੜਨਾ ਅਤੇ ਲੋਕਾਂ ਵਿੱਚ ਸੁਰੱਖਿਆ ਦੀ ਭਾਵਨਾ ਨੂੰ ਮਜ਼ਬੂਤ ਕਰਨਾ ਹੈ। ਪੁਲਿਸ ਨੇ ਸਪੱਸ਼ਟ ਕੀਤਾ ਕਿ ਭਵਿੱਖ ਵਿੱਚ ਵੀ ਇਸ ਤਰ੍ਹਾਂ ਦੇ ਵਿਸ਼ੇਸ਼ ਆਪ੍ਰੇਸ਼ਨ ਜਾਰੀ ਰੱਖੇ ਜਾਣਗੇ ਤਾਂ ਜੋ ਪੰਜਾਬ ਨੂੰ ਨਸ਼ਾ ਅਤੇ ਸੰਗਠਿਤ ਅਪਰਾਧ ਤੋਂ ਮੁਕਤ ਬਣਾਇਆ ਜਾ ਸਕੇ।

Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.