IMG-LOGO
ਹੋਮ ਪੰਜਾਬ, ਰਾਸ਼ਟਰੀ, ਅੰਤਰਰਾਸ਼ਟਰੀ, ਕੈਨੇਡਾ ਦੇ ਅਡਮਿੰਟਨ 'ਚ ਭਿਆਨਕ ਅੱਗ ਦਾ ਕਹਿਰ, ਲੁਧਿਆਣਾ ਦੇ...

ਕੈਨੇਡਾ ਦੇ ਅਡਮਿੰਟਨ 'ਚ ਭਿਆਨਕ ਅੱਗ ਦਾ ਕਹਿਰ, ਲੁਧਿਆਣਾ ਦੇ ਬਜ਼ੁਰਗ ਪੰਜਾਬੀ ਜੋੜੇ ਦੀ ਦਰਦਨਾਕ ਮੌਤ

Admin User - Jul 15, 2026 04:29 PM
IMG

ਕੈਨੇਡਾ ਦੇ ਅਡਮਿੰਟਨ ਸ਼ਹਿਰ ਵਿੱਚ ਇੱਕ ਭਿਆਨਕ ਅੱਗ ਦੀ ਘਟਨਾ ਨੇ ਪੰਜਾਬੀ ਭਾਈਚਾਰੇ ਨੂੰ ਗਹਿਰੇ ਸੋਗ ਵਿੱਚ ਡੁੱਬੋ ਦਿੱਤਾ। 132 ਐਵੇਨਿਊ ਅਤੇ 82 ਸਟ੍ਰੀਟ ਨੇੜੇ ਸਥਿਤ ਤਿੰਨ ਮੰਜ਼ਿਲਾ ਰਿਹਾਇਸ਼ੀ ਅਤੇ ਵਪਾਰਕ ਇਮਾਰਤ ਵਿੱਚ ਲੱਗੀ ਅੱਗ ਕਾਰਨ ਪੰਜਾਬ ਦੇ ਲੁਧਿਆਣਾ ਜ਼ਿਲ੍ਹੇ ਦੇ ਪਿੰਡ ਆਲੀਵਾਲ ਨਾਲ ਸਬੰਧਤ ਬਜ਼ੁਰਗ ਜੋੜੇ ਦੀ ਮੌਤ ਹੋ ਗਈ।

ਮ੍ਰਿਤਕਾਂ ਦੀ ਪਛਾਣ 82 ਸਾਲਾ ਮੇਜਰ ਸਿੰਘ ਭੰਡਾਲ ਅਤੇ ਉਨ੍ਹਾਂ ਦੀ 80 ਸਾਲਾ ਪਤਨੀ ਸੁਰਿੰਦਰ ਕੌਰ ਵਜੋਂ ਹੋਈ ਹੈ। ਦੱਸਿਆ ਜਾ ਰਿਹਾ ਹੈ ਕਿ ਦੋਵੇਂ ਇਮਾਰਤ ਦੀ ਤੀਜੀ ਮੰਜ਼ਿਲ 'ਤੇ ਰਹਿ ਰਹੇ ਸਨ, ਜਦੋਂ ਅਚਾਨਕ ਅੱਗ ਲੱਗ ਗਈ। ਹਾਦਸੇ ਦੌਰਾਨ ਮੇਜਰ ਸਿੰਘ ਦੀ ਮ੍ਰਿਤਕ ਦੇਹ ਬਰਾਮਦ ਕਰਕੇ ਪਰਿਵਾਰਕ ਮੈਂਬਰਾਂ ਨੇ ਪਛਾਣ ਕਰ ਲਈ, ਜਦਕਿ ਸੁਰਿੰਦਰ ਕੌਰ ਅੱਗ ਦੀ ਭਿਆਨਕ ਲਪੇਟ ਵਿੱਚ ਫਸ ਗਏ। ਅਧਿਕਾਰੀਆਂ ਮੁਤਾਬਕ ਅੱਗ ਦੀ ਤੀਬਰਤਾ ਕਾਰਨ ਉਨ੍ਹਾਂ ਤੱਕ ਪਹੁੰਚਣਾ ਸੰਭਵ ਨਹੀਂ ਹੋ ਸਕਿਆ ਅਤੇ ਉਨ੍ਹਾਂ ਦੇ ਬਚਣ ਦੀ ਕੋਈ ਉਮੀਦ ਨਹੀਂ ਰਹੀ।

ਮ੍ਰਿਤਕਾਂ ਦੇ ਭਤੀਜੇ ਪੰਚ ਜਗਪਾਲ ਸਿੰਘ ਭੋਲਾ ਅਤੇ ਸਾਬਕਾ ਸਰਪੰਚ ਪ੍ਰਗਟ ਸਿੰਘ ਢਿੱਲੋਂ ਨੇ ਦੱਸਿਆ ਕਿ ਮੇਜਰ ਸਿੰਘ ਅਤੇ ਸੁਰਿੰਦਰ ਕੌਰ ਲੰਮੇ ਸਮੇਂ ਤੋਂ ਆਪਣੀ ਬੇਟੀ ਸੰਦੀਪ ਕੌਰ ਕੋਲ ਕੈਨੇਡਾ ਵਿੱਚ ਰਹਿ ਰਹੇ ਸਨ। ਇਸ ਦਰਦਨਾਕ ਘਟਨਾ ਦੀ ਖ਼ਬਰ ਮਿਲਦੇ ਹੀ ਪਿੰਡ ਆਲੀਵਾਲ ਅਤੇ ਇਲਾਕੇ ਵਿੱਚ ਸੋਗ ਦੀ ਲਹਿਰ ਦੌੜ ਗਈ ਹੈ। ਪਰਿਵਾਰਕ ਮੈਂਬਰਾਂ ਅਤੇ ਪਿੰਡ ਵਾਸੀਆਂ ਨੇ ਦੋਵਾਂ ਦੇ ਦਿਹਾਂਤ 'ਤੇ ਗਹਿਰਾ ਦੁੱਖ ਪ੍ਰਗਟ ਕਰਦਿਆਂ ਵਿਛੜੀਆਂ ਰੂਹਾਂ ਦੀ ਸ਼ਾਂਤੀ ਲਈ ਅਰਦਾਸ ਕੀਤੀ ਹੈ।

Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.