IMG-LOGO
ਹੋਮ ਰਾਸ਼ਟਰੀ: ਪੁਰੀ ਜਗਨਨਾਥ ਰੱਥ ਯਾਤਰਾ ਦੌਰਾਨ ਭਗਦੜ! ਦਮ ਘੁੱਟਣ ਨਾਲ ਇੱਕ...

ਪੁਰੀ ਜਗਨਨਾਥ ਰੱਥ ਯਾਤਰਾ ਦੌਰਾਨ ਭਗਦੜ! ਦਮ ਘੁੱਟਣ ਨਾਲ ਇੱਕ ਸ਼ਰਧਾਲੂ ਦੀ ਮੌਤ; 120 ਤੋਂ ਵੱਧ ਹਸਪਤਾਲ 'ਚ ਦਾਖਲ

Admin User - Jul 16, 2026 09:54 PM
IMG

ਓਡੀਸ਼ਾ ਦੇ ਪੁਰੀ ਵਿੱਚ ਵਿਸ਼ਵ ਪ੍ਰਸਿੱਧ ਭਗਵਾਨ ਜਗਨਨਾਥ ਰੱਥ ਯਾਤਰਾ ਦੌਰਾਨ ਵੀਰਵਾਰ ਨੂੰ ਭਾਰੀ ਭੀੜ ਕਾਰਨ ਹਫੜਾ-ਦਫੜੀ ਮਚ ਗਈ, ਜਿਸ ਨਾਲ ਇੱਕ ਦੁਖਦਾਈ ਹਾਦਸਾ ਵਾਪਰ ਗਿਆ। ਲੱਖਾਂ ਦੀ ਗਿਣਤੀ ਵਿੱਚ ਪੁੱਜੇ ਸ਼ਰਧਾਲੂਆਂ ਵਿਚਕਾਰ ਭਗਵਾਨ ਜਗਨਨਾਥ ਦੇ ਦਰਸ਼ਨ ਕਰਨ ਦੀ ਹੋੜ ਦੌਰਾਨ ਭੀੜ ਦਾ ਦਬਾਅ ਅਚਾਨਕ ਵੱਧ ਗਿਆ। ਇਸ ਕਾਰਨ ਇੱਕ ਸ਼ਰਧਾਲੂ ਦੀ ਦਮ ਘੁੱਟਣ ਨਾਲ ਮੌਤ ਹੋ ਗਈ, ਜਦਕਿ 120 ਤੋਂ ਵੱਧ ਲੋਕਾਂ ਦੀ ਸਿਹਤ ਵਿਗੜ ਗਈ। ਪ੍ਰਭਾਵਿਤ ਸ਼ਰਧਾਲੂਆਂ ਨੂੰ ਤੁਰੰਤ ਪੁਰੀ ਜ਼ਿਲ੍ਹਾ ਹੈੱਡਕੁਆਰਟਰ ਹਸਪਤਾਲ ਅਤੇ ਹੋਰ ਨੇੜਲੇ ਮੈਡੀਕਲ ਕੇਂਦਰਾਂ ਵਿੱਚ ਇਲਾਜ ਲਈ ਦਾਖਲ ਕਰਵਾਇਆ ਗਿਆ।

ਘਟਨਾ ਉਸ ਸਮੇਂ ਵਾਪਰੀ ਜਦੋਂ ਭਗਵਾਨ ਜਗਨਨਾਥ, ਭਗਵਾਨ ਬਲਭੱਦਰ ਅਤੇ ਦੇਵੀ ਸੁਭੱਦਰਾ ਦੀ ਰਵਾਇਤੀ 'ਪਹਾਂਡੀ' ਰਸਮ ਚੱਲ ਰਹੀ ਸੀ। ਦੇਵਤਿਆਂ ਦੀ ਇੱਕ ਝਲਕ ਪਾਉਣ ਲਈ ਸ਼ਰਧਾਲੂ ਅੱਗੇ ਵਧਣ ਲੱਗੇ, ਜਿਸ ਨਾਲ ਭੀੜ ਬੇਕਾਬੂ ਹੋ ਗਈ ਅਤੇ ਧੱਕਾ-ਮੁੱਕੀ ਦੀ ਸਥਿਤੀ ਬਣ ਗਈ। ਕਈ ਲੋਕ ਭੀੜ ਵਿੱਚ ਫਸ ਕੇ ਦਮ ਘੁੱਟਣ ਕਾਰਨ ਬੇਹੋਸ਼ ਹੋ ਗਏ।

ਹਾਦਸੇ ਤੋਂ ਬਾਅਦ ਪ੍ਰਸ਼ਾਸਨ, ਪੁਲਿਸ ਅਤੇ ਐਮਰਜੈਂਸੀ ਸੇਵਾਵਾਂ ਦੀਆਂ ਟੀਮਾਂ ਨੇ ਤੁਰੰਤ ਮੋਰਚਾ ਸੰਭਾਲਿਆ। ਜ਼ਖ਼ਮੀਆਂ ਨੂੰ ਫੌਰੀ ਤੌਰ 'ਤੇ ਹਸਪਤਾਲ ਪਹੁੰਚਾਇਆ ਗਿਆ ਅਤੇ ਭੀੜ ਨੂੰ ਨਿਯੰਤਰਿਤ ਕਰਨ ਲਈ ਸੁਰੱਖਿਆ ਪ੍ਰਬੰਧ ਹੋਰ ਸਖ਼ਤ ਕਰ ਦਿੱਤੇ ਗਏ। ਪ੍ਰਸ਼ਾਸਨ ਵੱਲੋਂ ਘਟਨਾ ਦੇ ਕਾਰਨਾਂ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਸ਼ਰਧਾਲੂਆਂ ਨੂੰ ਅਫਵਾਹਾਂ ਤੋਂ ਬਚਣ ਅਤੇ ਪ੍ਰਸ਼ਾਸਨ ਦੇ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਕਰਨ ਦੀ ਅਪੀਲ ਕੀਤੀ ਗਈ ਹੈ।

Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.