IMG-LOGO
ਹੋਮ ਪੰਜਾਬ, ਰਾਸ਼ਟਰੀ, ਅੰਤਰਰਾਸ਼ਟਰੀ, ਆਸਟ੍ਰੇਲੀਆ ਭੇਜਣ ਦੇ ਨਾਂ 'ਤੇ 11 ਲੱਖ ਦੀ ਠੱਗੀ, ਸਮਾਣਾ...

ਆਸਟ੍ਰੇਲੀਆ ਭੇਜਣ ਦੇ ਨਾਂ 'ਤੇ 11 ਲੱਖ ਦੀ ਠੱਗੀ, ਸਮਾਣਾ 'ਚ ਨੌਜਵਾਨ ਨੇ ਕੀਤੀ ਖੁਦਕੁਸ਼ੀ; ਸਰਪੰਚ ਖ਼ਿਲਾਫ਼ ਕੇਸ ਦਰਜ

Admin User - Jul 19, 2026 05:43 PM
IMG

ਸਮਾਣਾ ਦੇ ਗੁਰੂ ਨਾਨਕ ਨਗਰ ਵਿੱਚ ਇੱਕ ਨੌਜਵਾਨ ਵੱਲੋਂ ਖੁਦਕੁਸ਼ੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕ ਦੀ ਪਛਾਣ ਸੰਗਰੂਰ ਜ਼ਿਲ੍ਹੇ ਦੇ ਪਿੰਡ ਜਖੇਪਲ ਦੇ ਰਹਿਣ ਵਾਲੇ ਜਗਦੀਸ਼ ਸਿੰਘ ਵਜੋਂ ਹੋਈ ਹੈ, ਜੋ ਕੁਝ ਦਿਨ ਪਹਿਲਾਂ ਆਪਣੀ ਭੈਣ ਕੋਲ ਸਮਾਣਾ ਆਇਆ ਹੋਇਆ ਸੀ। ਪਰਿਵਾਰ ਦਾ ਦਾਅਵਾ ਹੈ ਕਿ ਵਿਦੇਸ਼ ਭੇਜਣ ਦੇ ਨਾਂ 'ਤੇ ਹੋਈ ਆਰਥਿਕ ਠੱਗੀ ਕਾਰਨ ਉਹ ਮਾਨਸਿਕ ਤੌਰ 'ਤੇ ਬਹੁਤ ਪਰੇਸ਼ਾਨ ਸੀ, ਜਿਸ ਦੇ ਚਲਦਿਆਂ ਉਸ ਨੇ ਆਪਣੀ ਜੀਵਨਲੀਲਾ ਸਮਾਪਤ ਕਰ ਲਈ।

ਮ੍ਰਿਤਕ ਦੀ ਭੈਣ ਮਨਦੀਪ ਕੌਰ ਅਤੇ ਜੀਜਾ ਮਨਦੀਪ ਸਿੰਘ ਨੇ ਦੱਸਿਆ ਕਿ ਹੀਰੋ ਕਲਾਂ ਪਿੰਡ ਦੇ ਮੌਜੂਦਾ ਸਰਪੰਚ, ਜੋ ਟਰੈਵਲ ਏਜੰਟ ਦਾ ਕੰਮ ਵੀ ਕਰਦਾ ਹੈ, ਨੇ ਜਗਦੀਸ਼ ਨੂੰ 18 ਲੱਖ ਰੁਪਏ ਵਿੱਚ ਆਸਟ੍ਰੇਲੀਆ ਭੇਜਣ ਦਾ ਭਰੋਸਾ ਦਿੱਤਾ ਸੀ। ਇਸ ਸੌਦੇ ਤਹਿਤ ਪਰਿਵਾਰ ਨੇ ਪਹਿਲਾਂ 10 ਲੱਖ ਅਤੇ ਬਾਅਦ ਵਿੱਚ ਇੱਕ ਲੱਖ ਰੁਪਏ ਦੇ ਕੇ ਕੁੱਲ 11 ਲੱਖ ਰੁਪਏ ਅਦਾ ਕੀਤੇ। ਪਰਿਵਾਰ ਦਾ ਦੋਸ਼ ਹੈ ਕਿ ਨਾ ਤਾਂ ਵੀਜ਼ਾ ਲੱਗਿਆ ਅਤੇ ਨਾ ਹੀ ਰਕਮ ਵਾਪਸ ਕੀਤੀ ਗਈ।

ਪਰਿਵਾਰ ਮੁਤਾਬਕ, ਪੈਸੇ ਉਧਾਰ ਲੈ ਕੇ ਦਿੱਤੇ ਗਏ ਸਨ। ਬਾਅਦ ਵਿੱਚ ਜਗਦੀਸ਼ ਨੂੰ ਕਿਸੇ ਹੋਰ ਏਜੰਟ ਰਾਹੀਂ ਸਾਈਪਰਸ ਭੇਜਿਆ ਗਿਆ, ਜਿੱਥੋਂ ਉਸ ਨੂੰ 8 ਜੁਲਾਈ 2026 ਨੂੰ ਡਿਪੋਰਟ ਕਰ ਦਿੱਤਾ ਗਿਆ। ਭਾਰਤ ਵਾਪਸ ਆਉਣ ਤੋਂ ਬਾਅਦ ਉਹ ਆਪਣੀ ਭੈਣ ਕੋਲ ਸਮਾਣਾ ਰਹਿ ਰਿਹਾ ਸੀ ਅਤੇ ਪੈਸਿਆਂ ਨੂੰ ਲੈ ਕੇ ਲਗਾਤਾਰ ਚਿੰਤਤ ਰਹਿੰਦਾ ਸੀ। ਪਰਿਵਾਰ ਦਾ ਕਹਿਣਾ ਹੈ ਕਿ ਇਸੇ ਤਣਾਅ ਕਾਰਨ ਉਸ ਨੇ ਇਹ ਕਦਮ ਚੁੱਕਿਆ।

ਉੱਧਰ, ਸਿਟੀ ਪੁਲਿਸ ਸਮਾਣਾ ਦੇ ਅਧਿਕਾਰੀਆਂ ਨੇ ਦੱਸਿਆ ਕਿ ਮ੍ਰਿਤਕ ਦੀ ਭੈਣ ਦੇ ਬਿਆਨਾਂ ਦੇ ਆਧਾਰ 'ਤੇ ਨਾਮਜ਼ਦ ਸਰਪੰਚ ਖ਼ਿਲਾਫ਼ ਵੱਖ-ਵੱਖ ਧਾਰਾਵਾਂ ਤਹਿਤ ਕੇਸ ਦਰਜ ਕਰ ਲਿਆ ਗਿਆ ਹੈ। ਪੁਲਿਸ ਨੇ ਪੋਸਟਮਾਰਟਮ ਤੋਂ ਬਾਅਦ ਲਾਸ਼ ਪਰਿਵਾਰ ਨੂੰ ਸੌਂਪ ਦਿੱਤੀ ਹੈ ਅਤੇ ਮਾਮਲੇ ਦੀ ਜਾਂਚ ਜਾਰੀ ਹੈ।

Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.