IMG-LOGO
ਹੋਮ ਪੰਜਾਬ: ਮੁੱਖ ਚੋਣ ਅਫ਼ਸਰ ਵੱਲੋਂ ਵਿਸ਼ੇਸ਼ ਤੀਬਰ ਸੋਧ 2026 ਦੇ ਘਰ-ਘਰ...

ਮੁੱਖ ਚੋਣ ਅਫ਼ਸਰ ਵੱਲੋਂ ਵਿਸ਼ੇਸ਼ ਤੀਬਰ ਸੋਧ 2026 ਦੇ ਘਰ-ਘਰ ਗਣਨਾ ਪੜਾਅ ਅਧੀਨ ਬਾਘਾਪੁਰਾਣਾ ਦੀ ਚੋਣ ਟੀਮਾਂ ਨੂੰ 100 ਫ਼ੀਸਦ ਡਿਜੀਟਾਈਜ਼ੇਸ਼ਨ ਦਾ ਟੀਚਾ ਹਾਸਲ ਕਰਨ...

Admin User - Jul 21, 2026 08:07 PM
IMG

ਚੰਡੀਗੜ੍ਹ, 21 ਜੁਲਾਈ-

ਮੁੱਖ ਚੋਣ ਅਫ਼ਸਰ ਪੰਜਾਬ ਸ੍ਰੀਮਤੀ ਅਨਿੰਦਿਤਾ ਮਿਤਰਾ ਨੇ ਵਿਸ਼ੇਸ਼ ਤੀਬਰ ਸੋਧ (ਐਸ.ਆਈ.ਆਰ.) 2026 ਦੇ ਚੱਲ ਰਹੇ ਘਰ-ਘਰ ਗਣਨਾ ਪੜਾਅ ਦੌਰਾਨ ਨਿਰਧਾਰਤ ਸਮੇਂ ਤੋਂ ਪਹਿਲਾਂ ਗਣਨਾ ਫਾਰਮਾਂ ਦੀ 100 ਫ਼ੀਸਦ ਡਿਜੀਟਾਈਜ਼ੇਸ਼ਨ ਦਾ ਟੀਚਾ ਹਾਸਲ ਕਰਨ ਲਈ ਬਾਘਾਪੁਰਾਣਾ (ਜ਼ਿਲ੍ਹਾ ਮੋਗਾ) ਵਿਧਾਨ ਸਭਾ ਹਲਕੇ ਦੇ ਚੋਣ ਅਮਲੇ ਨੂੰ ਵਧਾਈ ਦਿੱਤੀ। ਵਿਸ਼ੇਸ਼ ਤੀਬਰ ਸੋਧ 2026 ਅਧੀਨ 100 ਫ਼ੀਸਦੀ ਡਿਜੀਟਾਈਜੇਸ਼ਨ ਕਰਨ ਦਾ ਮਾਣ ਹਾਸਲ ਕਰਨ ਵਾਲਾ ਬਾਘਾਪੁਰਾਣਾ ਸੂਬੇ ਦਾ ਪੰਜਵਾਂ ਹਲਕਾ ਬਣ ਗਿਆ ਹੈ।

ਜ਼ਿਲ੍ਹਾ ਚੋਣ ਅਧਿਕਾਰੀ, ਈਆਰਓਜ਼, ਏਈਆਰਓਜ਼ ਅਤੇ ਬੀਐਲਓਜ਼ ਦੇ ਸਮੂਹਿਕ ਯਤਨਾਂ ਦੀ ਸ਼ਲਾਘਾ ਕਰਦਿਆਂ ਸ੍ਰੀਮਤੀ ਮਿਤਰਾ ਨੇ ਕਿਹਾ ਕਿ ਇਹ ਅਹਿਮ ਉਪਲਬਧੀ ਉਨ੍ਹਾਂ ਦੀ ਲਗਨ ਅਤੇ ਮਿਸ਼ਨ ਮੋਡ ਵਿੱਚ ਉਨ੍ਹਾਂ ਦੀ ਕਾਰਜ ਕੁਸ਼ਲਤਾ ਨੂੰ ਦਰਸਾਉਂਦੀ ਹੈ।

ਉਨ੍ਹਾਂ ਭਰੋਸਾ ਪ੍ਰਗਟਾਇਆ ਕਿ ਸਾਰੇ ਜ਼ਿਲ੍ਹੇ ਨਿਰਧਾਰਤ ਸਮੇਂ ਦੇ ਅੰਦਰ-ਅੰਦਰ ਡਿਜੀਟਾਈਜ਼ੇਸ਼ਨ ਦਾ ਕੰਮ ਮੁਕੰਮਲ ਕਰ ਲੈਣਗੇ।

ਮੁੱਖ ਚੋਣ ਅਫ਼ਸਰ ਨੇ ਪੰਜਾਬ ਦੇ ਉਨ੍ਹਾਂ ਵੋਟਰਾਂ ਨੂੰ ਵੀ ਅਪੀਲ ਕੀਤੀ, ਜਿਨ੍ਹਾਂ ਨੇ ਅਜੇ ਤੱਕ ਆਪਣੇ ਗਣਨਾ ਫਾਰਮ ਆਪਣੇ ਬੂਥ ਲੈਵਲ ਅਫ਼ਸਰਾਂ (ਬੀਐਲਓਜ਼) ਕੋਲ ਜਮ੍ਹਾਂ ਨਹੀਂ ਕਰਵਾਏ ਹਨ, ਉਹ ਜਲਦ ਤੋਂ ਜਲਦ ਇਹ ਫਾਰਮ ਜਮ੍ਹਾਂ ਕਰਵਾਉਣ ਤਾਂ ਜੋ ਡਰਾਫਟ ਵੋਟਰ ਸੂਚੀਆਂ ਵਿੱਚ ਉਨ੍ਹਾਂ ਦਾ ਨਾਮ ਸ਼ਾਮਲ ਕੀਤਾ ਜਾਣਾ ਯਕੀਨੀ ਬਣਾਇਆ ਜਾ ਸਕੇ।

Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.