ਤਾਜਾ ਖਬਰਾਂ
ਚੰਡੀਗੜ੍ਹ, 23 ਜੁਲਾਈ:
ਸੂਬੇ ਵਿੱਚ ਚੱਲ ਰਹੀ ’ਗੈਂਗਸਟਰਾਂ ਤੇ ਵਾਰ’ ਮੁਹਿੰਮ ਦੇ 184ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਰਾਜ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਅਤੇ ਮੈਪ ਕੀਤੇ 776 ਟਿਕਾਣਿਆਂ ’ਤੇ ਛਾਪੇਮਾਰੀ ਕੀਤੀ।
ਜ਼ਿਕਰਯੋਗ ਹੈ ਕਿ ‘ਗੈਂਗਸਟਰਾਂ ਤੇ ਵਾਰ’ - ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ਫੈਸਲਾਕੁੰਨ ਜੰਗ ਹੈ, ਜਿਸ ਦੀ ਸ਼ੁਰੂਆਤ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ 20 ਜਨਵਰੀ, 2026 ਨੂੰ ਕੀਤੀ ਸੀ। ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪੰਜਾਬ ਦੇ ਤਾਲਮੇਲ ਨਾਲ ਸਾਰੇ ਜ਼ਿਲਿ੍ਹਆਂ ਦੀਆਂ ਪੁਲਿਸ ਟੀਮਾਂ ਵੱਲੋਂ ਰਾਜ ਭਰ ਵਿੱਚ ਵਿਸ਼ੇਸ਼ ਕਾਰਵਾਈਆਂ ਕੀਤੀਆਂ ਜਾ ਰਹੀਆਂ ਹਨ।
ਅੱਜ 184ਵੇਂ ਦਿਨ, ਪੁਲਿਸ ਟੀਮਾਂ ਨੇ 472 ਵਿਅਕਤੀਆਂ ਨੂੰ ਪੰਜ ਹਥਿਆਰਾਂ ਸਮੇਤ ਗ੍ਰਿਫ਼ਤਾਰ ਕੀਤਾ, ਜਿਸ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਹੁਣ ਕੁੱਲ 52,174 ਗ੍ਰਿਫ਼ਤਾਰੀਆਂ ਹੋਈਆਂ ਹਨ।
ਇਸ ਤੋਂ ਇਲਾਵਾ 288 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ ਗਈ ਹੈ। ਪੁਲਿਸ ਟੀਮਾਂ ਨੇ ਕਾਰਵਾਈ ਦੌਰਾਨ ਅੱਠ ਭਗੌੜੇ ਅਪਰਾਧੀਆਂ ਨੂੰ ਵੀ ਗ੍ਰਿਫ਼ਤਾਰ ਕੀਤਾ ਹੈ।
ਲੋਕ, ਐਂਟੀ ਗੈਂਗਸਟਰ ਹੈਲਪਲਾਈਨ ਨੰਬਰ 93946-93946 ਰਾਹੀਂ ਗੁਪਤ ਰੂਪ ਵਿੱਚ ਲੋੜੀਂਦੇ ਅਪਰਾਧੀਆਂ ਅਤੇ ਗੈਂਗਸਟਰਾਂ ਬਾਰੇ ਰਿਪੋਰਟ ਕਰ ਸਕਦੇ ਹਨ ਅਤੇ ਅਪਰਾਧ ਅਤੇ ਅਪਰਾਧਿਕ ਗਤੀਵਿਧੀਆਂ ਬਾਰੇ ਸੂਹ ਵੀ ਦੇ ਸਕਦੇ ਹਨ।
ਇਸ ਦੌਰਾਨ ਪੁਲਿਸ ਟੀਮਾਂ ਨੇ ਨਸ਼ਿਆਂ ਵਿਰੁੱਧ ਆਪਣੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਨੂੰ 509ਵੇਂ ਦਿਨ ਵੀ ਜਾਰੀ ਰੱਖਦਿਆਂ ਜਿਸ ਵਿੱਚ ਅੱਜ 94 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਅਤੇ ਉਨ੍ਹਾਂ ਦੇ ਕਬਜ਼ੇ ਵਿੱਚੋਂ 7.6 ਕਿਲੋ ਹੈਰੋਇਨ,1 ਕਿਲੋ ਅਫੀਮ, 538 ਨਸ਼ੀਲੀਆਂ ਗੋਲੀਆਂ ਅਤੇ 10.31 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਹੈ। ਇਸ ਦੇ ਨਾਲ ਸਿਰਫ 509 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 74411 ਹੋ ਗਈ ਹੈ। ਨਸ਼ਾ ਛੁਡਾਊ ਮੁਹਿੰਮ ਦੇ ਹਿੱਸੇ ਵਜੋਂ ਪੰਜਾਬ ਪੁਲਿਸ ਨੇ ਅੱਜ ਛੇ ਵਿਅਕਤੀਆਂ ਨੂੰ ਨਸ਼ਾ ਛੁਡਾਊ ਅਤੇ ਮੁੜ ਵਸੇਬਾ ਇਲਾਜ ਕਰਵਾਉਣ ਲਈ ਰਾਜ਼ੀ ਕੀਤਾ ਹੈ।
Get all latest content delivered to your email a few times a month.