IMG-LOGO
ਹੋਮ ਪੰਜਾਬ: ਵੱਡੀ ਖਬਰ:- ਬਰਨਾਲਾ 'ਚ ਸਫ਼ਾਈ ਕਰਮਚਾਰੀਆਂ ਤੇ ਲਾਠੀਚਾਰਜ ਕਰਵਾਉਣ ਵਾਲਾ...

ਵੱਡੀ ਖਬਰ:- ਬਰਨਾਲਾ 'ਚ ਸਫ਼ਾਈ ਕਰਮਚਾਰੀਆਂ ਤੇ ਲਾਠੀਚਾਰਜ ਕਰਵਾਉਣ ਵਾਲਾ DSP ਸਸਪੈਂਡ

Admin User - Jul 24, 2026 07:37 PM
IMG

ਬਰਨਾਲਾ ਵਿੱਚ ਸਫ਼ਾਈ ਕਰਮਚਾਰੀਆਂ ਦੇ ਵਿਰੋਧ ਪ੍ਰਦਰਸ਼ਨ ਦੌਰਾਨ ਮਹਿਲਾਵਾਂ ਨਾਲ ਹੋਈ ਕਥਿਤ ਧੱਕਾਮੁੱਕੀ ਅਤੇ ਪੁਲਿਸ ਕਾਰਵਾਈ ਦੇ ਮਾਮਲੇ ਨੂੰ ਪੰਜਾਬ ਸਰਕਾਰ ਨੇ ਗੰਭੀਰਤਾ ਨਾਲ ਲਿਆ ਹੈ। ਇਸ ਸਬੰਧੀ ਕੈਬਨਿਟ ਮੰਤਰੀ ਮੀਤ ਹੇਅਰ ਨੇ ਜਾਣਕਾਰੀ ਦਿੱਤੀ ਕਿ ਉਨ੍ਹਾਂ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨਾਲ ਪੂਰੇ ਮਾਮਲੇ 'ਤੇ ਵਿਸਥਾਰ ਨਾਲ ਚਰਚਾ ਕੀਤੀ। ਮੁੱਖ ਮੰਤਰੀ ਨੇ ਇਸ ਘਟਨਾ ਨੂੰ ਅਤਿ ਨਿੰਦਣਯੋਗ ਅਤੇ ਮੰਦਭਾਗੀ ਕਰਾਰ ਦਿੰਦਿਆਂ ਤੁਰੰਤ ਸਖ਼ਤ ਕਾਰਵਾਈ ਦੇ ਨਿਰਦੇਸ਼ ਜਾਰੀ ਕੀਤੇ। ਇਨ੍ਹਾਂ ਨਿਰਦੇਸ਼ਾਂ ਦੇ ਤਹਿਤ ਬਰਨਾਲਾ ਦੇ ਸਬੰਧਤ ਡੀਐਸਪੀ ਸਤਵੀਰ ਸਿੰਘ ਨੂੰ ਤੁਰੰਤ ਪ੍ਰਭਾਵ ਨਾਲ ਮੁਅੱਤਲ ਕਰ ਦਿੱਤਾ ਗਿਆ ਹੈ। ਸਰਕਾਰ ਨੇ ਸਪੱਸ਼ਟ ਕੀਤਾ ਹੈ ਕਿ ਲੋਕਾਂ ਨਾਲ ਅਣਉਚਿਤ ਵਿਵਹਾਰ ਜਾਂ ਅਧਿਕਾਰਾਂ ਦੀ ਦੁਰਵਰਤੋਂ ਕਰਨ ਵਾਲੇ ਕਿਸੇ ਵੀ ਅਧਿਕਾਰੀ ਨੂੰ ਬਖ਼ਸ਼ਿਆ ਨਹੀਂ ਜਾਵੇਗਾ।


Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.