IMG-LOGO
ਹੋਮ ਪੰਜਾਬ: ਬਰਨਾਲਾ ਲਾਠੀਚਾਰਜ ਮਾਮਲਾ: ਜ਼ਖ਼ਮੀ ਸਫ਼ਾਈ ਕਰਮਚਾਰੀਆਂ ਨੂੰ ਮਿਲਣ ਭਲਕੇ ਸਿਵਲ...

ਬਰਨਾਲਾ ਲਾਠੀਚਾਰਜ ਮਾਮਲਾ: ਜ਼ਖ਼ਮੀ ਸਫ਼ਾਈ ਕਰਮਚਾਰੀਆਂ ਨੂੰ ਮਿਲਣ ਭਲਕੇ ਸਿਵਲ ਹਸਪਤਾਲ ਪਹੁੰਚਣਗੇ ਐਸ.ਸੀ. ਕਮਿਸ਼ਨ ਦੇ ਚੇਅਰਮੈਨ ਜਸਵੀਰ ਸਿੰਘ ਗੜ੍ਹੀ

Admin User - Jul 25, 2026 05:24 PM
IMG

ਬਰਨਾਲਾ ਵਿੱਚ ਸਫ਼ਾਈ ਕਰਮਚਾਰੀਆਂ ਉੱਤੇ ਹੋਏ ਪੁਲਿਸ ਲਾਠੀਚਾਰਜ ਦੇ ਮਾਮਲੇ ਵਿੱਚ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਨੇ ਕਾਰਵਾਈ ਤੇਜ਼ ਕਰ ਦਿੱਤੀ ਹੈ। ਇਸੇ ਸਿਲਸਿਲੇ ਵਿੱਚ ਕਮਿਸ਼ਨ ਦੇ ਚੇਅਰਮੈਨ ਜਸਵੀਰ ਸਿੰਘ ਗੜ੍ਹੀ 26 ਜੁਲਾਈ ਨੂੰ ਸਵੇਰੇ 9 ਵਜੇ ਸਿਵਲ ਹਸਪਤਾਲ ਬਰਨਾਲਾ ਪਹੁੰਚ ਕੇ ਲਾਠੀਚਾਰਜ ਦੌਰਾਨ ਜ਼ਖ਼ਮੀ ਹੋਏ ਸਫ਼ਾਈ ਕਰਮਚਾਰੀਆਂ ਨਾਲ ਮੁਲਾਕਾਤ ਕਰਨਗੇ। ਉਹ ਉਨ੍ਹਾਂ ਦੀ ਸਿਹਤ ਦਾ ਹਾਲ ਜਾਣਣ ਦੇ ਨਾਲ-ਨਾਲ ਇਲਾਜ ਅਤੇ ਸਰਕਾਰੀ ਸਹਾਇਤਾ ਦੇ ਪ੍ਰਬੰਧਾਂ ਦਾ ਵੀ ਜਾਇਜ਼ਾ ਲੈਣਗੇ।

ਜ਼ਿਕਰਯੋਗ ਹੈ ਕਿ ਇਸ ਘਟਨਾ ਨੂੰ ਗੰਭੀਰ ਮੰਨਦਿਆਂ ਚੇਅਰਮੈਨ ਜਸਵੀਰ ਸਿੰਘ ਗੜ੍ਹੀ ਨੇ 23 ਜੁਲਾਈ ਨੂੰ ਸੂਮੋਟੋ ਨੋਟਿਸ ਜਾਰੀ ਕਰਕੇ ਸਬੰਧਿਤ ਅਧਿਕਾਰੀਆਂ ਤੋਂ ਵਿਸਥਾਰਪੂਰਵਕ ਰਿਪੋਰਟ ਮੰਗੀ ਸੀ। ਕਮਿਸ਼ਨ ਦੀ ਦਖ਼ਲਅੰਦਾਜ਼ੀ ਤੋਂ ਬਾਅਦ ਪੰਜਾਬ ਸਰਕਾਰ ਨੇ 24 ਜੁਲਾਈ ਨੂੰ ਲਾਠੀਚਾਰਜ ਨਾਲ ਜੁੜੇ ਡੀਐਸਪੀ ਸਤਵੀਰ ਸਿੰਘ ਬੈਂਸ ਨੂੰ ਮੁਅੱਤਲ ਕਰ ਦਿੱਤਾ।

ਆਪਣੇ ਦੌਰੇ ਦੌਰਾਨ ਚੇਅਰਮੈਨ ਗੜ੍ਹੀ ਹਸਪਤਾਲ ਵਿੱਚ ਮੌਜੂਦ ਡਾਕਟਰਾਂ ਅਤੇ ਜ਼ਿਲ੍ਹਾ ਪ੍ਰਸ਼ਾਸਨ ਦੇ ਅਧਿਕਾਰੀਆਂ ਨਾਲ ਵੀ ਮੀਟਿੰਗ ਕਰਨਗੇ ਤਾਂ ਜੋ ਜ਼ਖ਼ਮੀਆਂ ਨੂੰ ਦਿੱਤੇ ਜਾ ਰਹੇ ਇਲਾਜ, ਮੁਆਵਜ਼ੇ ਅਤੇ ਹੋਰ ਸਰਕਾਰੀ ਸਹੂਲਤਾਂ ਦੀ ਸਮੀਖਿਆ ਕੀਤੀ ਜਾ ਸਕੇ। ਉਨ੍ਹਾਂ ਕਿਹਾ ਕਿ ਅਨੁਸੂਚਿਤ ਜਾਤੀਆਂ ਨਾਲ ਸਬੰਧਤ ਕਿਸੇ ਵੀ ਵਿਅਕਤੀ ਨਾਲ ਹੋਣ ਵਾਲੀ ਜ਼ਿਆਦਤੀ ਨੂੰ ਬਿਲਕੁਲ ਬਰਦਾਸ਼ਤ ਨਹੀਂ ਕੀਤਾ ਜਾਵੇਗਾ ਅਤੇ ਇਸ ਮਾਮਲੇ ਵਿੱਚ ਦੋਸ਼ੀ ਪਾਏ ਜਾਣ ਵਾਲੇ ਅਧਿਕਾਰੀਆਂ ਖ਼ਿਲਾਫ਼ ਕਾਨੂੰਨੀ ਕਾਰਵਾਈ ਯਕੀਨੀ ਬਣਾਈ ਜਾਵੇਗੀ।

ਚੇਅਰਮੈਨ ਨੇ ਇਹ ਵੀ ਦੁਹਰਾਇਆ ਕਿ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਪੀੜਤ ਸਫ਼ਾਈ ਕਰਮਚਾਰੀਆਂ ਨੂੰ ਇਨਸਾਫ਼ ਦਿਵਾਉਣ ਅਤੇ ਉਨ੍ਹਾਂ ਨੂੰ ਹਰ ਸੰਭਵ ਸਹਾਇਤਾ ਮੁਹੱਈਆ ਕਰਵਾਉਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਸਮਾਜਿਕ ਜਥੇਬੰਦੀਆਂ ਅਤੇ ਸਫ਼ਾਈ ਕਰਮਚਾਰੀਆਂ ਵੱਲੋਂ ਵੀ ਇਸ ਦੌਰੇ ਨੂੰ ਇੱਕ ਅਹਿਮ ਪਹਿਲ ਕਿਹਾ ਜਾ ਰਿਹਾ ਹੈ, ਜਿਸ ਨਾਲ ਉਮੀਦ ਜਤਾਈ ਜਾ ਰਹੀ ਹੈ ਕਿ ਮਾਮਲੇ ਦੀ ਨਿਰਪੱਖ ਜਾਂਚ ਅਤੇ ਇਨਸਾਫ਼ ਦੀ ਪ੍ਰਕਿਰਿਆ ਹੋਰ ਮਜ਼ਬੂਤ ਹੋਵੇਗੀ।

Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.