IMG-LOGO
ਹੋਮ ਪੰਜਾਬ, ਰਾਸ਼ਟਰੀ, ਪ੍ਰਧਾਨ ਦਾ ਅਸਤੀਫ਼ਾ ਨੌਜਵਾਨਾਂ ਦੀ ਜਿੱਤ: ਵੜਿੰਗ

ਪ੍ਰਧਾਨ ਦਾ ਅਸਤੀਫ਼ਾ ਨੌਜਵਾਨਾਂ ਦੀ ਜਿੱਤ: ਵੜਿੰਗ

Admin User - Jul 25, 2026 06:05 PM
IMG

ਚੰਡੀਗੜ੍ਹ, 25 ਜੁਲਾਈ: ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਅੱਜ ਕੇਂਦਰੀ ਸਿੱਖਿਆ ਮੰਤਰੀ ਧਰਮਿੰਦਰ ਪ੍ਰਧਾਨ ਦੇ ਅਸਤੀਫ਼ੇ ਨੂੰ ਦੇਸ਼ ਦੇ ਨੌਜਵਾਨਾਂ ਦੀ ਇੱਕ ਭ੍ਰਿਸ਼ਟ ਅਤੇ ਹੰਕਾਰੀ ਸਰਕਾਰ ਖ਼ਿਲਾਫ਼ ਜਿੱਤ ਕਰਾਰ ਦਿੱਤਾ ਹੈ।

ਪੰਜਾਬ ਕਾਂਗਰਸ ਪ੍ਰਧਾਨ ਨੇ ਅਸਤੀਫ਼ੇ 'ਤੇ ਪ੍ਰਤੀਕਿਰਿਆ ਦਿੰਦਿਆਂ, ਕਿਹਾ ਕਿ ਜਿੱਥੇ ਕੇਂਦਰੀ ਸਿੱਖਿਆ ਮੰਤਰੀ ਨੂੰ ਅਸਤੀਫ਼ਾ ਦੇਣ ਲਈ ਮਜਬੂਰ ਹੋਣਾ ਪਿਆ ਹੈ, ਉੱਥੇ ਪੰਜਾਬ ਵਿੱਚ ਵਾਰ-ਵਾਰ ਹੋ ਰਹੇ ਪੇਪਰ ਲੀਕ ਮਾਮਲਿਆਂ ਲਈ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਅਜੇ ਵੀ ਆਪਣੇ ਅਹੁਦੇ 'ਤੇ ਬਣੇ ਹੋਏ ਹਨ ਅਤੇ ਉਨ੍ਹਾਂ ਨੂੰ ਵੀ ਅਸਤੀਫ਼ਾ ਦੇਣਾ ਚਾਹੀਦਾ ਹੈ।

ਉਨ੍ਹਾਂ ਨੇ ਕਿਹਾ ਕਿ ਪੰਜਾਬ ਵਿੱਚ ਇਹ ਲੜਾਈ ਜਾਰੀ ਰਹੇਗੀ। ਕਾਂਗਰਸ ਪਾਰਟੀ ਪੇਪਰ ਲੀਕ ਮਾਮਲਿਆਂ ਲਈ ਸਿੱਖਿਆ ਮੰਤਰੀ ਦੇ ਨਾਲ-ਨਾਲ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਵੀ ਜਵਾਬਦੇਹ ਠਹਿਰਾਏਗੀ।

ਸੂਬਾ ਕਾਂਗਰਸ ਪ੍ਰਧਾਨ ਨੇ ਪਾਰਟੀ ਆਗੂ ਰਾਹੁਲ ਗਾਂਧੀ ਨੂੰ ਵੀ ਵਧਾਈ ਦਿੱਤੀ ਹੈ, ਜਿਨ੍ਹਾਂ ਨੇ ਇੱਕ ਤਾਨਾਸ਼ਾਹੀ ਅਤੇ ਹੰਕਾਰੀ ਸਰਕਾਰ ਖ਼ਿਲਾਫ਼ ਮੋਰਚੇ ਦੀ ਅਗਵਾਈ ਕੀਤੀ, ਜਿਹੜੀ ਕਿਸੇ ਵੀ ਹਾਲਤ ਵਿੱਚ ਝੁਕਣ ਲਈ ਤਿਆਰ ਨਹੀਂ ਸੀ।

ਉਨ੍ਹਾਂ ਨੇ ਕਿਹਾ ਕਿ ਰਾਹੁਲ ਗਾਂਧੀ ਵਲੋਂ ਪ੍ਰਧਾਨ ਮੰਤਰੀ ਦੀ ਰਿਹਾਇਸ਼ ਤੱਕ ਰੋਸ ਮਾਰਚ ਦੀ ਅਗਵਾਈ ਤੋਂ ਬਾਅਦ ਸਰਕਾਰ ਹਿੱਲ ਗਈ ਸੀ। ਉਨ੍ਹਾਂ ਨੇ ਕਿਹਾ ਕਿ ਰਾਹੁਲ ਗਾਂਧੀ ਨੇ ਤਾਨਾਸ਼ਾਹੀ ਅਤੇ ਨਿਰੰਕੁਸ਼ ਸਰਕਾਰ ਖ਼ਿਲਾਫ਼ ਸੰਘਰਸ਼ ਕਰ ਰਹੇ ਵਿਦਿਆਰਥੀਆਂ ਦੇ ਨਾਲ ਡਟ ਕੇ ਖੜ੍ਹ ਕੇ ਇੱਕ ਸ਼ਾਨਦਾਰ ਮਿਸਾਲ ਕਾਇਮ ਕੀਤੀ ਹੈ।

Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.