IMG-LOGO
ਹੋਮ ਪੰਜਾਬ: ਪੰਜਾਬ 'ਚ ਸਿਹਤ ਸੇਵਾਵਾਂ ਦਾ ਹੋਇਆ ਵੱਡਾ ਵਿਸਥਾਰ, 100 ਨਵੇਂ...

ਪੰਜਾਬ 'ਚ ਸਿਹਤ ਸੇਵਾਵਾਂ ਦਾ ਹੋਇਆ ਵੱਡਾ ਵਿਸਥਾਰ, 100 ਨਵੇਂ ਆਮ ਆਦਮੀ ਕਲੀਨਿਕਾਂ ਨਾਲ ਗਿਣਤੀ 1,090 ਤੱਕ ਪੁੱਜੀ- ਸਿਹਤ ਮੰਤਰੀ

Admin User - Jul 25, 2026 06:46 PM
IMG

ਪੰਜਾਬ ਵਿੱਚ ਪ੍ਰਾਇਮਰੀ ਸਿਹਤ ਸੇਵਾਵਾਂ ਨੂੰ ਹੋਰ ਮਜ਼ਬੂਤ ਬਣਾਉਣ ਦੇ ਮੰਤਵ ਨਾਲ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਨੇ ਸੂਬੇ ਭਰ ਵਿੱਚ 100 ਨਵੇਂ ਆਮ ਆਦਮੀ ਕਲੀਨਿਕ ਲੋਕਾਂ ਨੂੰ ਸਮਰਪਿਤ ਕਰ ਦਿੱਤੇ ਹਨ। ਇਸ ਦੇ ਨਾਲ ਹੀ ਪੰਜਾਬ ਵਿੱਚ ਆਮ ਆਦਮੀ ਕਲੀਨਿਕਾਂ ਦੀ ਕੁੱਲ ਗਿਣਤੀ ਵੱਧ ਕੇ 1,090 ਹੋ ਗਈ ਹੈ। ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਪਟਿਆਲਾ ਦਿਹਾਤੀ ਦੇ ਵਿਕਾਸ ਨਗਰ (ਸਿਉਣਾ ਚੌਂਕ ਨੇੜੇ) ਵਿਖੇ ਨਵੇਂ ਕਲੀਨਿਕ ਦਾ ਉਦਘਾਟਨ ਕਰਦਿਆਂ ਕਿਹਾ ਕਿ ਸਰਕਾਰ ਦਾ ਟੀਚਾ ਹਰ ਨਾਗਰਿਕ ਨੂੰ ਘਰ ਦੇ ਨੇੜੇ ਹੀ ਮੁਫ਼ਤ ਅਤੇ ਮਿਆਰੀ ਸਿਹਤ ਸਹੂਲਤਾਂ ਉਪਲਬਧ ਕਰਵਾਉਣਾ ਹੈ।

ਉਨ੍ਹਾਂ ਦੱਸਿਆ ਕਿ ਹਰ ਕਲੀਨਿਕ ਵਿੱਚ ਯੋਗ ਐਮ.ਬੀ.ਬੀ.ਐਸ. ਡਾਕਟਰ, ਸਿਖਲਾਈ ਪ੍ਰਾਪਤ ਨਰਸਿੰਗ ਸਟਾਫ ਅਤੇ ਲੋੜੀਂਦਾ ਸਿਹਤ ਕਰਮਚਾਰੀ ਤਾਇਨਾਤ ਕੀਤਾ ਗਿਆ ਹੈ। ਇੱਥੇ ਮਰੀਜ਼ਾਂ ਨੂੰ ਡਾਕਟਰੀ ਸਲਾਹ, ਲੋੜੀਂਦੀਆਂ ਦਵਾਈਆਂ, ਡਾਇਗਨੋਸਟਿਕ ਟੈਸਟ ਅਤੇ ਹੋਰ ਪ੍ਰਾਇਮਰੀ ਸਿਹਤ ਸੇਵਾਵਾਂ ਪੂਰੀ ਤਰ੍ਹਾਂ ਮੁਫ਼ਤ ਦਿੱਤੀਆਂ ਜਾਂਦੀਆਂ ਹਨ।

ਸਿਹਤ ਮੰਤਰੀ ਨੇ ਕਿਹਾ ਕਿ ਆਮ ਆਦਮੀ ਕਲੀਨਿਕ ਸੂਬੇ ਦੀ ਸਿਹਤ ਪ੍ਰਣਾਲੀ ਦੀ ਮਜ਼ਬੂਤ ਨੀਂਹ ਬਣ ਰਹੇ ਹਨ। ਹਰ ਮਹੀਨੇ 42 ਹਜ਼ਾਰ ਤੋਂ ਵੱਧ ਗਰਭਵਤੀ ਔਰਤਾਂ ਨੂੰ ਇਨ੍ਹਾਂ ਕਲੀਨਿਕਾਂ ਰਾਹੀਂ ਗਰਭ ਅਵਸਥਾ ਦੌਰਾਨ ਸਿਹਤ ਜਾਂਚਾਂ ਅਤੇ ਦੇਖਭਾਲ ਮਿਲ ਰਹੀ ਹੈ, ਜਦਕਿ ਸ਼ੂਗਰ ਅਤੇ ਹਾਈ ਬਲੱਡ ਪ੍ਰੈਸ਼ਰ ਵਰਗੀਆਂ ਗੈਰ-ਸੰਚਾਰੀ ਬਿਮਾਰੀਆਂ ਨਾਲ ਪੀੜਤ 1.25 ਲੱਖ ਤੋਂ ਵੱਧ ਮਰੀਜ਼ਾਂ ਨੂੰ ਨਿਯਮਤ ਇਲਾਜ, ਦਵਾਈਆਂ ਅਤੇ ਫਾਲੋ-ਅਪ ਸੇਵਾਵਾਂ ਪ੍ਰਦਾਨ ਕੀਤੀਆਂ ਜਾ ਰਹੀਆਂ ਹਨ।

ਉਨ੍ਹਾਂ ਕਿਹਾ ਕਿ ਸਰਕਾਰ ਸੂਬੇ ਦੇ ਹਰ ਵਰਗ ਤੱਕ ਗੁਣਵੱਤਾ ਭਰੀਆਂ ਅਤੇ ਆਧੁਨਿਕ ਸਿਹਤ ਸੇਵਾਵਾਂ ਪਹੁੰਚਾਉਣ ਲਈ ਵਚਨਬੱਧ ਹੈ। ਆਮ ਆਦਮੀ ਕਲੀਨਿਕਾਂ ਕਾਰਨ ਲੋਕਾਂ ਦਾ ਸਮਾਂ ਅਤੇ ਖਰਚ ਦੋਵੇਂ ਬਚ ਰਹੇ ਹਨ, ਨਾਲ ਹੀ ਸਰਕਾਰੀ ਸਿਹਤ ਪ੍ਰਣਾਲੀ 'ਤੇ ਲੋਕਾਂ ਦਾ ਭਰੋਸਾ ਵੀ ਲਗਾਤਾਰ ਵਧ ਰਿਹਾ ਹੈ। ਡਾ. ਬਲਬੀਰ ਸਿੰਘ ਨੇ ਕਿਹਾ ਕਿ ਭਵਿੱਖ ਵਿੱਚ ਵੀ ਲੋੜ ਅਨੁਸਾਰ ਸਿਹਤ ਸਹੂਲਤਾਂ ਦਾ ਹੋਰ ਵਿਸਥਾਰ ਕੀਤਾ ਜਾਵੇਗਾ, ਤਾਂ ਜੋ ਹਰ ਨਾਗਰਿਕ ਨੂੰ ਸਮੇਂ ਸਿਰ ਬਿਹਤਰ ਇਲਾਜ ਮਿਲ ਸਕੇ।

ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਅਨੁਪ੍ਰਿਤਾ ਜੌਹਲ, ਐਮ.ਸੀ. ਜਸਬੀਰ ਗਾਂਧੀ, ਦੇਵਿੰਦਰ ਕੌਰ, ਸਿਵਲ ਸਰਜਨ ਡਾ. ਸ਼ੈਲੀ ਜੇਟਲੀ, ਐਸ.ਐਮ.ਓ. ਡਾ. ਪਰਨੀਤ ਕੌਰ ਸਮੇਤ ਸਿਹਤ ਵਿਭਾਗ ਦੇ ਅਧਿਕਾਰੀ ਅਤੇ ਵੱਡੀ ਗਿਣਤੀ ਵਿੱਚ ਸਥਾਨਕ ਲੋਕ ਮੌਜੂਦ ਸਨ। ਸਥਾਨਕ ਵਸਨੀਕਾਂ ਨੇ ਸਰਕਾਰ ਦੀ ਇਸ ਪਹਿਲ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਆਮ ਆਦਮੀ ਕਲੀਨਿਕ ਪਿੰਡਾਂ ਅਤੇ ਸ਼ਹਿਰੀ ਖੇਤਰਾਂ ਵਿੱਚ ਸਸਤੀ ਅਤੇ ਸੁਲਭ ਸਿਹਤ ਸੇਵਾਵਾਂ ਦਾ ਮਹੱਤਵਪੂਰਨ ਕੇਂਦਰ ਬਣ ਰਹੇ ਹਨ।

Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.