ਤਾਜਾ ਖਬਰਾਂ
ਮਿਸਲ ਸਤਲੁਜ ਪਾਰਟੀ ਵੱਲੋਂ ਪੰਜਾਬ ਭਰ ਵਿੱਚ ਆਪਣੀ ਜਥੇਬੰਦਕ ਪਕੜ ਮਜ਼ਬੂਤ ਕਰਨ ਅਤੇ ਲੋਕਾਂ ਨਾਲ ਸਿੱਧਾ ਰਾਬਤਾ ਕਾਇਮ ਕਰਨ ਲਈ ਚਲਾਈ ਜਾ ਰਹੀ ਮੈਂਬਰਸ਼ਿਪ ਮੁਹਿੰਮ ਨੂੰ ਲਗਾਤਾਰ ਹੁੰਗਾਰਾ ਮਿਲ ਰਿਹਾ ਹੈ। ਇਸ ਮੁਹਿੰਮ ਤਹਿਤ ਸੂਬੇ ਦੇ ਵੱਖ-ਵੱਖ ਜ਼ਿਲ੍ਹਿਆਂ, ਸ਼ਹਿਰਾਂ ਅਤੇ ਪਿੰਡਾਂ ਵਿੱਚ ਸਮਾਜ ਦੇ ਵੱਖ-ਵੱਖ ਵਰਗਾਂ ਨਾਲ ਸੰਬੰਧਿਤ ਲੋਕ ਵੱਡੀ ਗਿਣਤੀ ਵਿੱਚ ਪਾਰਟੀ ਨਾਲ ਜੁੜ ਰਹੇ ਹਨ। ਇਸੇ ਲੜੀ ਤਹਿਤ ਮਲੇਰਕੋਟਲਾ ਵਿੱਚ ਵੀ ਕਈ ਪ੍ਰਮੁੱਖ ਸਮਾਜਸੇਵੀਆਂ ਅਤੇ ਨੌਜਵਾਨਾਂ ਨੇ ਆਪਣੇ ਸਾਥੀਆਂ ਸਮੇਤ ਮਿਸਲ ਸਤਲੁਜ ਪਾਰਟੀ ਦੀ ਮੈਂਬਰਸ਼ਿਪ ਹਾਸਲ ਕੀਤੀ।
ਪਾਰਟੀ ਦੇ ਪ੍ਰਧਾਨ ਸਰਦਾਰ ਅਜੇਪਾਲ ਸਿੰਘ ਬਰਾੜ ਨੇ ਦੱਸਿਆ ਕਿ ਮਲੇਰਕੋਟਲਾ ਦੇ ਲੋਕਾਂ ਵੱਲੋਂ ਪਾਰਟੀ ਦੀਆਂ ਲੋਕ-ਹਿਤੈਸ਼ੀ ਨੀਤੀਆਂ ਨੂੰ ਭਰਵਾਂ ਸਮਰਥਨ ਮਿਲ ਰਿਹਾ ਹੈ। ਉਨ੍ਹਾਂ ਕਿਹਾ ਕਿ ਖ਼ਾਸ ਕਰਕੇ ਨੌਜਵਾਨਾਂ ਵਿੱਚ ਪਾਰਟੀ ਪ੍ਰਤੀ ਉਤਸ਼ਾਹ ਵਧ ਰਿਹਾ ਹੈ ਅਤੇ ਉਹ ਪੰਜਾਬ ਦੇ ਹਿੱਤਾਂ ਲਈ ਇੱਕ ਨਵੀਂ ਸਿਆਸੀ ਸੋਚ ਨਾਲ ਜੁੜਨਾ ਚਾਹੁੰਦੇ ਹਨ।
ਉਨ੍ਹਾਂ ਦੇ ਅਨੁਸਾਰ ਧਰਮਿੰਦਰ ਸਿੰਘ ਕਾਲਾ ਸਰਪੰਚ, ਮਿੰਦਰ ਸਿੰਘ, ਅਰਸ਼ ਖਾਨ, ਰੀਤਿੰਦਰ ਸਿੰਘ, ਹੈਦਰ ਸਈਦ, ਦਵਿੰਦਰਜੀਤ ਸਿੰਘ ਸਰਾਓ, ਦਵਿੰਦਰ ਢਾਲੀਵਾਲ, ਜਗਵੀਰ ਸਿੰਘ ਰਾਣੂ, ਨਾਨਕਵੀਰ ਸਿੰਘ, ਚਮਕੌਰ ਸਿੰਘ ਚੱਕ, ਸ਼ਕੀਲ, ਰਾਹੁਲ ਸ਼ਰਮਾ, ਰਣਜੀਤ ਸਿੰਘ ਅਤੇ ਬਲਰਾਜ ਧੂਰੀ ਸਮੇਤ ਕਈ ਹੋਰ ਸਾਥੀਆਂ ਨੇ ਪਾਰਟੀ ਵਿੱਚ ਸ਼ਮੂਲੀਅਤ ਕਰਕੇ ਮਿਸਲ ਸਤਲੁਜ ਦੇ ਜਥੇਬੰਦਕ ਢਾਂਚੇ ਨੂੰ ਹੋਰ ਮਜ਼ਬੂਤੀ ਦਿੱਤੀ।
ਨਵੇਂ ਮੈਂਬਰਾਂ ਦਾ ਸਵਾਗਤ ਕਰਦਿਆਂ ਅਜੇਪਾਲ ਸਿੰਘ ਬਰਾੜ ਨੇ ਕਿਹਾ ਕਿ ਸਮਾਜ ਦੇ ਹਰ ਵਰਗ ਦਾ ਪਾਰਟੀ ਨਾਲ ਜੁੜਨਾ ਇਸ ਗੱਲ ਦਾ ਸੰਕੇਤ ਹੈ ਕਿ ਪੰਜਾਬ ਦੇ ਲੋਕ ਇਮਾਨਦਾਰ, ਲੋਕ-ਕੇਂਦਰਿਤ ਅਤੇ ਵਿਕਾਸਮੁਖੀ ਸਿਆਸੀ ਬਦਲ ਦੀ ਉਮੀਦ ਰੱਖਦੇ ਹਨ। ਉਨ੍ਹਾਂ ਕਿਹਾ ਕਿ ਮਿਸਲ ਸਤਲੁਜ ਪਾਰਟੀ ਨੌਜਵਾਨਾਂ ਲਈ ਰੁਜ਼ਗਾਰ ਦੇ ਮੌਕੇ, ਕਿਸਾਨਾਂ ਦੀ ਭਲਾਈ, ਸਮਾਜਿਕ ਏਕਤਾ ਅਤੇ ਪੰਜਾਬ ਦੇ ਸਰਵਪੱਖੀ ਵਿਕਾਸ ਲਈ ਆਪਣੀ ਵਚਨਬੱਧਤਾ ਨਾਲ ਕੰਮ ਕਰਦੀ ਰਹੇਗੀ।
ਉਨ੍ਹਾਂ ਵਿਸ਼ਵਾਸ ਜਤਾਇਆ ਕਿ ਮਲੇਰਕੋਟਲਾ ਵਿੱਚ ਵਧ ਰਹੇ ਜਨ ਸਮਰਥਨ ਨਾਲ ਨਾ ਸਿਰਫ਼ ਪਾਰਟੀ ਦਾ ਸੰਗਠਨ ਹੋਰ ਮਜ਼ਬੂਤ ਹੋਵੇਗਾ, ਸਗੋਂ ਮਿਸਲ ਸਤਲੁਜ ਦੀਆਂ ਨੀਤੀਆਂ ਅਤੇ ਵਿਚਾਰਧਾਰਾ ਨੂੰ ਪੰਜਾਬ ਦੇ ਹਰ ਕੋਨੇ ਤੱਕ ਪਹੁੰਚਾਉਣ ਵਿੱਚ ਵੀ ਇਹ ਨਵੇਂ ਸਾਥੀ ਅਹਿਮ ਭੂਮਿਕਾ ਨਿਭਾਉਣਗੇ।
Get all latest content delivered to your email a few times a month.