ਤਾਜਾ ਖਬਰਾਂ
ਕਾਰਗਿਲ ਵਿਜੇ ਦਿਵਸ ਦੇ ਖ਼ਾਸ ਮੌਕੇ 'ਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਚੰਡੀਗੜ੍ਹ ਸਥਿਤ ਵਾਰ ਮੈਮੋਰੀਅਲ ਪਹੁੰਚ ਕੇ 1999 ਦੇ ਯੁੱਧ 'ਚ ਦੇਸ਼ ਦੀਆਂ ਸਰਹੱਦਾਂ ਦੀ ਰਾਖੀ ਕਰਦਿਆਂ ਸ਼ਹੀਦ ਹੋਏ ਬਹਾਦਰ ਜਵਾਨਾਂ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ। ਇਸ ਭਾਵੁਕ ਅਤੇ ਗੌਰਵਮਈ ਸਮਾਗਮ ਵਿੱਚ ਫ਼ੌਜੀ ਅਧਿਕਾਰੀ, ਪ੍ਰਸ਼ਾਸਨਿਕ ਨੁਮਾਇੰਦੇ ਅਤੇ ਖੇਤਰ ਦੀਆਂ ਮੁੱਖ ਸ਼ਖ਼ਸੀਅਤਾਂ ਸ਼ਾਮਲ ਹੋਈਆਂ। ਮੁੱਖ ਮੰਤਰੀ ਨੇ ਸ਼ਹੀਦਾਂ ਦੇ ਪਰਿਵਾਰਾਂ ਨਾਲ ਮੁਲਾਕਾਤ ਕਰਕੇ ਉਨ੍ਹਾਂ ਦੀਆਂ ਅਸੀਮ ਕੁਰਬਾਨੀਆਂ ਨੂੰ ਸਲਾਮ ਕੀਤਾ ਅਤੇ ਯਾਦਗਾਰ ਦੀ ਵਿਜ਼ਿਟਰ ਬੁੱਕ ਵਿੱਚ ਭਾਰਤੀ ਸੈਨਾ ਦੇ ਨਾਂ ਇੱਕ ਵਿਸ਼ੇਸ਼ ਸੰਦੇਸ਼ ਵੀ ਦਰਜ ਕੀਤਾ।
ਆਰਮੀ ਵੈਲਫੇਅਰ ਬੋਰਡ ਅਤੇ ਵੱਖ-ਵੱਖ ਸਮਾਜਿਕ ਸੰਸਥਾਵਾਂ ਦੇ ਸਹਿਯੋਗ ਨਾਲ ਕਰਵਾਏ ਗਏ ਇਸ ਸਮਾਰੋਹ ਦੌਰਾਨ ਮੁੱਖ ਮੰਤਰੀ ਨੇ ਦੇਸ਼ ਭਗਤੀ ਦੇ ਜਜ਼ਬੇ ਨੂੰ ਯਾਦ ਕੀਤਾ:
ਯੁੱਧ ਦੇ ਸਮੇਂ ਦੀਆਂ ਆਪਣੀਆਂ ਯਾਦਾਂ ਸਾਂਝੀਆਂ ਕਰਦਿਆਂ ਭਗਵੰਤ ਮਾਨ ਨੇ ਦੱਸਿਆ ਕਿ 1999 'ਚ ਜਦੋਂ ਕਾਰਗਿਲ ਜੰਗ ਛਿੜੀ ਸੀ, ਉਦੋਂ ਉਹ ਪਟਿਆਲਾ 'ਚ ਬਤੌਰ ਕਲਾਕਾਰ ਕੰਮ ਕਰ ਰਹੇ ਸਨ। ਉਸ ਸਮੇਂ ਉਨ੍ਹਾਂ ਨੇ ਜਵਾਨਾਂ ਦੀ ਮਦਦ ਲਈ ਵਿਸ਼ੇਸ਼ ਕਲਾਤਮਕ ਸ਼ੋਅ ਆਯੋਜਿਤ ਕੀਤੇ ਸਨ ਅਤੇ ਉਨ੍ਹਾਂ ਤੋਂ ਹੋਈ ਸਮੁੱਚੀ ਕਮਾਈ ਭਾਰਤੀ ਸੈਨਾ ਦੀ ਸਹਾਇਤਾ ਲਈ ਭੇਜੀ ਸੀ।
ਮੁੱਖ ਮੰਤਰੀ ਨੇ ਕਿਹਾ ਕਿ ਸਾਡੇ ਫ਼ੌਜੀ ਭਾਰੀ ਬਰਫ਼ਬਾਰੀ ਅਤੇ ਅਤਿ ਦੀ ਗਰਮੀ ਦੀ ਪਰਵਾਹ ਕੀਤੇ ਬਿਨਾਂ ਦਿਨ-ਰਾਤ ਸਰਹੱਦਾਂ 'ਤੇ ਡਟੇ ਰਹਿੰਦੇ ਹਨ, ਜਿਸ ਕਰਕੇ ਦੇਸ਼ ਦਾ ਹਰ ਨਾਗਰਿਕ ਆਪਣੇ ਘਰਾਂ ਵਿੱਚ ਚੈਨ ਦੀ ਨੀਂਦ ਸੌਂਦਾ ਹੈ। ਸੂਬਾ ਸਰਕਾਰ ਸ਼ਹੀਦ ਪਰਿਵਾਰਾਂ ਦੀ ਹਰ ਸੰਭਵ ਮਦਦ ਲਈ ਵਚਨਬੱਧ ਹੈ।
Get all latest content delivered to your email a few times a month.