IMG-LOGO
ਹੋਮ ਪੰਜਾਬ: ਅੰਮ੍ਰਿਤਸਰ ਪੁਲਿਸ ਨੇ ਸਰਹੱਦ ਪਾਰ ਤੋਂ ਗੈਰ-ਕਾਨੂੰਨੀ ਹਥਿਆਰਾਂ ਤਸਕਰੀ ਕਰਨ...

ਅੰਮ੍ਰਿਤਸਰ ਪੁਲਿਸ ਨੇ ਸਰਹੱਦ ਪਾਰ ਤੋਂ ਗੈਰ-ਕਾਨੂੰਨੀ ਹਥਿਆਰਾਂ ਤਸਕਰੀ ਕਰਨ ਵਾਲੇ ਮੋਡਿਊਲ ਦਾ ਕੀਤਾ ਪਰਦਾਫਾਸ਼, 4 ਦੋਸ਼ੀਆਂ ਨੂੰ ਗ੍ਰਿਫ਼ਤਾਰ ਕਰਕੇ ਹਥਿਆਰ ਸਮੇਤ ਨਸ਼ਾ ਕੀਤਾ ਬਰਾਮਦ

Admin User - Jul 27, 2026 01:24 PM
IMG

ਅੰਮ੍ਰਿਤਸਰ :  ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਵੱਲੋਂ ਇੱਕ ਵੱਡੀ ਸਫ਼ਲਤਾ ਹਾਸਲ ਕਰਦਿਆਂ, ਸਰਹੱਦ ਪਾਰ ਤੋਂ ਗੈਰ-ਕਾਨੂੰਨੀ ਹਥਿਆਰਾਂ ਅਤੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੇ ਇੱਕ ਮੋਡਿਊਲ ਦਾ ਪਰਦਾਫਾਸ਼ ਕਰਕੇ ਚਾਰ ਦੋਸ਼ੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ ਅਤੇ ਉਨ੍ਹਾਂ ਦੇ ਕਬਜ਼ੇ ਵਿੱਚੋਂ 5 ਅਤਿ-ਆਧੁਨਿਕ ਪਿਸਤੌਲ, 2.015 ਕਿੱਲੋ ਹੈਰੋਇਨ ਅਤੇ ₹5 ਲੱਖ ਦੀ ਡਰੱਗ ਮਨੀ ਬਰਾਮਦ ਕੀਤੀ ਗਈ।

ਮੁਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਦੋਸ਼ੀ ਗੈਰ-ਕਾਨੂੰਨੀ ਹਥਿਆਰਾਂ ਅਤੇ ਨਸ਼ੀਲੇ ਪਦਾਰਥਾਂ ਦੀ ਸਰਹੱਦ ਪਾਰ ਤੋਂ ਤਸਕਰੀ ਵਿੱਚ ਸ਼ਾਮਲ ਸਨ। ਇਸ ਨੈੱਟਵਰਕ ਦੇ ਅਗਲੇ ਅਤੇ ਪਿਛਲੇ ਸਬੰਧਾਂ ਦਾ ਪਤਾ ਲਗਾਉਣ ਅਤੇ ਇਸ ਗਿਰੋਹ ਨਾਲ ਜੁੜੇ ਹੋਰ ਸਾਰੇ ਸਾਥੀਆਂ ਦੀ ਪਛਾਣ ਕਰਨ ਲਈ ਅੱਗੇ ਦੀ ਤਫ਼ਤੀਸ਼ ਜਾਰੀ ਹੈ।


 

Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.