ਤਾਜਾ ਖਬਰਾਂ
ਫਿਰੋਜ਼ਪੁਰ ਜ਼ਿਲ੍ਹੇ ਦੇ ਕਸਬਾ ਤਲਵੰਡੀ ਭਾਈ ਅਧੀਨ ਪੈਂਦੇ ਪਿੰਡ ਜਵਾਰ ਸਿੰਘ ਵਾਲਾ ਵਿੱਚ ਇੱਕ ਦਰਦਨਾਕ ਘਟਨਾ ਸਾਹਮਣੇ ਆਈ ਹੈ, ਜਿੱਥੇ ਘਰੇਲੂ ਵਿਵਾਦ ਨੇ ਇੱਕ ਪਰਿਵਾਰ ਨੂੰ ਤਬਾਹ ਕਰ ਦਿੱਤਾ। ਪੁਲਿਸ ਦੀ ਮੁੱਢਲੀ ਜਾਂਚ ਮੁਤਾਬਕ, ਪਤੀ ਨੂੰ ਆਪਣੀ ਪਤਨੀ ਦੇ ਕਥਿਤ ਪ੍ਰੇਮ ਸੰਬੰਧਾਂ ਬਾਰੇ ਸ਼ੱਕ ਸੀ, ਜਿਸ ਕਾਰਨ ਦੋਵਾਂ ਵਿਚਾਲੇ ਤਕਰਾਰ ਹੋਈ।
ਦੋਸ਼ ਹੈ ਕਿ ਵਿਵਾਦ ਦੌਰਾਨ ਪਤੀ ਨੇ ਆਪਣੀ ਪਤਨੀ, ਜੋ ਇੱਕ ਸਰਕਾਰੀ ਸਕੂਲ ਵਿੱਚ ਕੁੱਕ ਵਜੋਂ ਕੰਮ ਕਰਦੀ ਹੈ, ਨਾਲ ਕੁੱਟਮਾਰ ਕੀਤੀ, ਜਿਸ ਨਾਲ ਉਹ ਗੰਭੀਰ ਜ਼ਖ਼ਮੀ ਹੋ ਗਈ। ਉਸ ਨੂੰ ਤੁਰੰਤ ਫਰੀਦਕੋਟ ਮੈਡੀਕਲ ਕਾਲਜ ਵਿੱਚ ਦਾਖਲ ਕਰਵਾਇਆ ਗਿਆ, ਜਿੱਥੇ ਉਸ ਦਾ ਇਲਾਜ ਜਾਰੀ ਹੈ।
ਘਟਨਾ ਤੋਂ ਕੁਝ ਸਮੇਂ ਬਾਅਦ ਪਤੀ ਨੇ ਉਸੇ ਸਕੂਲ ਦੇ ਵਿਹੜੇ ਵਿੱਚ ਪਾਣੀ ਵਾਲੀ ਟੈਂਕੀ ਕੋਲ ਫਾਹਾ ਲਗਾ ਕੇ ਆਪਣੀ ਜਾਨ ਦੇ ਦਿੱਤੀ। ਇਸ ਘਟਨਾ ਨਾਲ ਪਿੰਡ ਵਿੱਚ ਸੋਗ ਦੀ ਲਹਿਰ ਦੌੜ ਗਈ।
ਡੀਐਸਪੀ ਸੁਖਵਿੰਦਰ ਸਿੰਘ ਨੇ ਦੱਸਿਆ ਕਿ ਪੁਲਿਸ ਨੇ ਮੌਕੇ 'ਤੇ ਪਹੁੰਚ ਕੇ ਲਾਸ਼ ਨੂੰ ਕਬਜ਼ੇ ਵਿੱਚ ਲੈ ਪੋਸਟਮਾਰਟਮ ਲਈ ਭੇਜ ਦਿੱਤਾ ਹੈ। ਮਾਮਲੇ ਦੀ ਹਰ ਪੱਖੋਂ ਜਾਂਚ ਕੀਤੀ ਜਾ ਰਹੀ ਹੈ ਅਤੇ ਜਾਂਚ ਪੂਰੀ ਹੋਣ ਤੋਂ ਬਾਅਦ ਹੀ ਅਸਲ ਹਕੀਕਤ ਸਾਹਮਣੇ ਆਵੇਗੀ। ਇਸ ਵੇਲੇ ਜ਼ਖ਼ਮੀ ਮਹਿਲਾ ਦਾ ਹਸਪਤਾਲ ਵਿੱਚ ਇਲਾਜ ਜਾਰੀ ਹੈ।
Get all latest content delivered to your email a few times a month.