IMG-LOGO
ਹੋਮ ਪੰਜਾਬ, ਰਾਸ਼ਟਰੀ, Pharmacy Paper Leak ਮਾਮਲੇ 'ਚ ਹਰਸਿਮਰਤ ਕੌਰ ਬਾਦਲ ਦਾ CM...

Pharmacy Paper Leak ਮਾਮਲੇ 'ਚ ਹਰਸਿਮਰਤ ਕੌਰ ਬਾਦਲ ਦਾ CM ਮਾਨ 'ਤੇ ਪਲਟਵਾਰ, FIR ਜਨਤਕ ਕਰਕੇ ਨਿਰਪੱਖ ਜਾਂਚ ਦੀ ਕੀਤੀ ਮੰਗ

Admin User - Jul 27, 2026 07:59 PM
IMG

ਫਾਰਮੇਸੀ ਅਫਸਰ ਭਰਤੀ ਪ੍ਰੀਖਿਆ ਦੇ ਕਥਿਤ ਪੇਪਰ ਲੀਕ ਮਾਮਲੇ ਨੂੰ ਲੈ ਕੇ ਬਠਿੰਡਾ ਤੋਂ ਸੰਸਦ ਮੈਂਬਰ ਅਤੇ ਸ਼੍ਰੋਮਣੀ ਅਕਾਲੀ ਦਲ ਦੀ ਸੀਨੀਅਰ ਆਗੂ ਹਰਸਿਮਰਤ ਕੌਰ ਬਾਦਲ ਨੇ ਮੁੱਖ ਮੰਤਰੀ ਭਗਵੰਤ ਮਾਨ ਦੇ ਦਾਅਵਿਆਂ ਨੂੰ ਚੁਣੌਤੀ ਦਿੱਤੀ ਹੈ। ਉਨ੍ਹਾਂ ਨੇ ਇਸ ਮਾਮਲੇ ਨਾਲ ਸੰਬੰਧਿਤ FIR ਦੀ ਕਾਪੀ ਜਨਤਕ ਕਰਦਿਆਂ ਕਿਹਾ ਕਿ ਇਸ ਵਿੱਚ ਕਿਤੇ ਵੀ ਸਕੈਨਰ ਪੈਨ ਦੀ ਵਰਤੋਂ ਦਾ ਜ਼ਿਕਰ ਨਹੀਂ ਹੈ, ਜਦਕਿ ਮੁੱਖ ਮੰਤਰੀ ਨੇ ਦਾਅਵਾ ਕੀਤਾ ਸੀ ਕਿ ਸਕੈਨਰ ਪੈਨ ਰਾਹੀਂ ਪ੍ਰਸ਼ਨ ਪੱਤਰ ਸੈਂਟਰ ਤੋਂ ਬਾਹਰ ਭੇਜਿਆ ਗਿਆ ਸੀ।

ਹਰਸਿਮਰਤ ਕੌਰ ਬਾਦਲ ਨੇ ਦੋਸ਼ ਲਗਾਇਆ ਕਿ FIR ਅਨੁਸਾਰ ਸਿਰਫ਼ ਬਲੂਟੁੱਥ ਡਿਵਾਈਸ ਅਤੇ ਹੈਡਫੋਨ ਬਰਾਮਦ ਹੋਏ ਹਨ, ਜਿਸ ਤੋਂ ਇਹ ਸੰਕੇਤ ਮਿਲਦਾ ਹੈ ਕਿ ਪ੍ਰੀਖਿਆ ਦਾ ਪੇਪਰ ਪਹਿਲਾਂ ਹੀ ਲੀਕ ਹੋ ਚੁੱਕਾ ਸੀ ਅਤੇ ਉਮੀਦਵਾਰਾਂ ਨੂੰ ਜਵਾਬ ਬਲੂਟੁੱਥ ਰਾਹੀਂ ਪਹੁੰਚਾਏ ਜਾ ਰਹੇ ਸਨ। ਉਨ੍ਹਾਂ ਕਿਹਾ ਕਿ ਸਰਕਾਰ ਇਸ ਮਾਮਲੇ ਦੀ ਅਸਲੀਅਤ ਨੂੰ ਲੁਕਾਉਣ ਦੀ ਕੋਸ਼ਿਸ਼ ਕਰ ਰਹੀ ਹੈ।

ਉਨ੍ਹਾਂ ਮੰਗ ਕੀਤੀ ਕਿ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਮੌਜੂਦਾ ਜੱਜ ਦੀ ਨਿਗਰਾਨੀ ਹੇਠ ਇਸ ਮਾਮਲੇ ਦੀ ਨਿਰਪੱਖ ਜਾਂਚ ਕਰਵਾਈ ਜਾਵੇ, ਤਾਂ ਜੋ ਪ੍ਰੀਖਿਆ ਵਿੱਚ ਸ਼ਾਮਲ ਲਗਭਗ 7 ਹਜ਼ਾਰ ਉਮੀਦਵਾਰਾਂ ਨੂੰ ਇਨਸਾਫ਼ ਮਿਲ ਸਕੇ ਅਤੇ ਦੋਸ਼ੀਆਂ ਖ਼ਿਲਾਫ਼ ਸਖ਼ਤ ਕਾਰਵਾਈ ਹੋਵੇ।

ਸਿੱਖਿਆ ਮੰਤਰੀ ਹਰਜੋਤ ਬੈਂਸ 'ਤੇ ਨਿਸ਼ਾਨਾ ਸਾਧਦਿਆਂ ਹਰਸਿਮਰਤ ਕੌਰ ਬਾਦਲ ਨੇ ਕਿਹਾ ਕਿ ਜਿਨ੍ਹਾਂ ਸਕੂਲਾਂ ਵਿੱਚ ਪ੍ਰੀਖਿਆ ਹੋਈ ਅਤੇ ਜਿਨ੍ਹਾਂ ਅਧਿਆਪਕਾਂ ਦੀ ਡਿਊਟੀ ਲਗਾਈ ਗਈ, ਉਹ ਸਾਰੇ ਸਿੱਖਿਆ ਵਿਭਾਗ ਦੇ ਅਧੀਨ ਹਨ। ਇਸ ਲਈ ਉਹ ਜ਼ਿੰਮੇਵਾਰੀ ਤੋਂ ਨਹੀਂ ਬਚ ਸਕਦੇ ਅਤੇ ਉਨ੍ਹਾਂ ਨੂੰ ਤੁਰੰਤ ਅਸਤੀਫ਼ਾ ਦੇਣਾ ਚਾਹੀਦਾ ਹੈ।

ਇਸਦੇ ਨਾਲ ਹੀ ਉਨ੍ਹਾਂ ਆਮ ਆਦਮੀ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਮਨੀਸ਼ ਸਿਸੋਦੀਆ 'ਤੇ ਵੀ ਦੋਹਰੇ ਮਾਪਦੰਡ ਅਪਣਾਉਣ ਦੇ ਦੋਸ਼ ਲਗਾਏ। ਹਰਸਿਮਰਤ ਕੌਰ ਬਾਦਲ ਨੇ ਕਿਹਾ ਕਿ ਪੰਜਾਬ ਵਿੱਚ ਫਾਰਮੇਸੀ ਪੇਪਰ ਲੀਕ ਸਮੇਤ ਨਾਇਬ ਤਹਿਸੀਲਦਾਰ, ਟੀਈਟੀ, ਪੰਜਾਬ ਸਕੂਲ ਸਿੱਖਿਆ ਬੋਰਡ ਦੀ 12ਵੀਂ ਅੰਗਰੇਜ਼ੀ, ਖੇਤੀਬਾੜੀ ਵਿਕਾਸ ਅਫਸਰ ਅਤੇ ਗਰੁੱਪ-ਬੀ ਭਰਤੀ ਸਮੇਤ ਕੁੱਲ ਛੇ ਪੇਪਰ ਲੀਕ ਦੇ ਮਾਮਲੇ ਸਾਹਮਣੇ ਆਏ ਹਨ, ਜਿਨ੍ਹਾਂ ਨਾਲ ਕਰੀਬ ਪੰਜ ਲੱਖ ਉਮੀਦਵਾਰ ਪ੍ਰਭਾਵਿਤ ਹੋਏ ਹਨ। ਉਨ੍ਹਾਂ ਦੋਸ਼ ਲਗਾਇਆ ਕਿ ਸਰਕਾਰ ਜਵਾਬਦੇਹੀ ਤੈਅ ਕਰਨ ਦੀ ਬਜਾਏ ਪੂਰੇ ਮਾਮਲੇ 'ਤੇ ਪਰਦਾ ਪਾਉਣ ਵਿੱਚ ਲੱਗੀ ਹੋਈ ਹੈ।

Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.