IMG-LOGO
ਹੋਮ ਚੰਡੀਗੜ੍ਹ: ਪੰਜਾਬ ਯੂਨੀਵਰਸਿਟੀ ਕਰੰਟ ਹਾਦਸਾ: PU ਪ੍ਰਸ਼ਾਸਨ ਅਤੇ ਪੀੜਤ ਪਰਿਵਾਰ ਵਿਚਾਲੇ...

ਪੰਜਾਬ ਯੂਨੀਵਰਸਿਟੀ ਕਰੰਟ ਹਾਦਸਾ: PU ਪ੍ਰਸ਼ਾਸਨ ਅਤੇ ਪੀੜਤ ਪਰਿਵਾਰ ਵਿਚਾਲੇ ਬਣਿਆ ਸਮਝੌਤਾ, 21 ਲੱਖ ਮੁਆਵਜ਼ੇ ਤੇ ਸਰਕਾਰੀ ਨੌਕਰੀ ਦਾ ਐਲਾਨ

Admin User - Jul 29, 2026 11:17 AM
IMG

ਪੰਜਾਬ ਯੂਨੀਵਰਸਿਟੀ (PU) ਦੇ ਦੱਖਣੀ ਕੈਂਪਸ ਵਿੱਚ ਬਿਜਲੀ ਦਾ ਕਰੰਟ ਲੱਗਣ ਕਾਰਨ ਮਾਰੀ ਗਈ ਪੀਐਚਡੀ ਸਕਾਲਰ ਜੋਤੀ ਦੇ ਮਾਮਲੇ ਵਿੱਚ ਆਖ਼ਰਕਾਰ ਯੂਨੀਵਰਸਿਟੀ ਪ੍ਰਸ਼ਾਸਨ ਅਤੇ ਪੀੜਤ ਪਰਿਵਾਰ ਵਿਚਾਲੇ ਸਮਝੌਤਾ ਹੋ ਗਿਆ ਹੈ। ਪ੍ਰਸ਼ਾਸਨ ਵੱਲੋਂ ਮ੍ਰਿਤਕਾ ਦੇ ਪਰਿਵਾਰ ਨੂੰ 21 ਲੱਖ ਰੁਪਏ ਦੀ ਵਿੱਤੀ ਸਹਾਇਤਾ ਅਤੇ ਛੋਟੇ ਭਰਾ ਨੂੰ ਨੌਕਰੀ ਦੇਣ ਦੀ ਮੰਗ ਪ੍ਰਵਾਨ ਕੀਤੇ ਜਾਣ ਤੋਂ ਬਾਅਦ ਪਰਿਵਾਰ ਲਾਸ਼ ਦਾ ਪੋਸਟਮਾਰਟਮ ਕਰਵਾਉਣ ਲਈ ਰਾਜ਼ੀ ਹੋ ਗਿਆ ਹੈ।


ਜ਼ਿਕਰਯੋਗ ਹੈ ਕਿ ਹਾਦਸੇ ਤੋਂ ਤੁਰੰਤ ਬਾਅਦ ਪਰਿਵਾਰਕ ਮੈਂਬਰ ਅਤੇ ਵਿਦਿਆਰਥੀ ਸੰਗਠਨ ਯੂਨੀਵਰਸਿਟੀ ਪ੍ਰਸ਼ਾਸਨ ਦੀ ਲਾਪਰਵਾਹੀ ਖ਼ਿਲਾਫ਼ ਸਖ਼ਤ ਕਾਰਵਾਈ, ਯੋਗ ਮੁਆਵਜ਼ੇ ਅਤੇ ਪਰਿਵਾਰਕ ਮੈਂਬਰ ਲਈ ਨੌਕਰੀ ਦੀ ਮੰਗ ਨੂੰ ਲੈ ਕੇ ਪ੍ਰਦਰਸ਼ਨ ਕਰ ਰਹੇ ਸਨ। ਯੂਨੀਵਰਸਿਟੀ ਅਧਿਕਾਰੀਆਂ ਅਤੇ ਪ੍ਰਦਰਸ਼ਨਕਾਰੀਆਂ ਵਿਚਾਲੇ ਕਈ ਦੌਰ ਦੀ ਚੱਲੀ ਗੱਲਬਾਤ ਤੋਂ ਬਾਅਦ ਮੰਗਾਂ 'ਤੇ ਸਹਿਮਤੀ ਬਣੀ।


ਸਮਝੌਤਾ ਸਿਰੇ ਚੜ੍ਹਨ ਤੋਂ ਬਾਅਦ ਹੁਣ ਜੋਤੀ ਦੀ ਦੇਹ ਦਾ ਡਾਕਟਰਾਂ ਦੇ ਵਿਸ਼ੇਸ਼ ਪੈਨਲ ਵੱਲੋਂ ਪੋਸਟਮਾਰਟਮ ਕੀਤਾ ਜਾਵੇਗਾ। ਪੋਸਟਮਾਰਟਮ ਦੀ ਪ੍ਰਕਿਰਿਆ ਪੂਰੀ ਹੋਣ ਉਪਰੰਤ ਮ੍ਰਿਤਕ ਦੇਹ ਨੂੰ ਅੰਤਿਮ ਸੰਸਕਾਰ ਲਈ ਉਨ੍ਹਾਂ ਦੇ ਜੱਦੀ ਪਿੰਡ ਲਿਜਾਇਆ ਜਾਵੇਗਾ।


ਦੱਸ ਦੇਈਏ ਕਿ ਇਹ ਦਰਦਨਾਕ ਹਾਦਸਾ ਮੰਗਲਵਾਰ ਸਵੇਰੇ ਦੱਖਣੀ ਕੈਂਪਸ ਦੇ ਗਰਲਜ਼ ਹੋਸਟਲ ਨੰਬਰ 8 ਅਤੇ 10 ਦੇ ਵਿਚਕਾਰ ਵਾਪਰਿਆ ਸੀ, ਜਿੱਥੇ ਜੋਤੀ ਬਿਜਲੀ ਦੀ ਲਪੇਟ ਵਿੱਚ ਆ ਗਈ ਸੀ। ਇਸ ਘਟਨਾ ਨੇ ਯੂਨੀਵਰਸਿਟੀ ਦੇ ਬਿਜਲੀ ਬੁਨਿਆਦੀ ਢਾਂਚੇ ਦੇ ਰੱਖ-ਰਖਾਅ ਅਤੇ ਵਿਦਿਆਰਥੀਆਂ ਦੀ ਸੁਰੱਖਿਆ ਪ੍ਰਬੰਧਾਂ 'ਤੇ ਗੰਭੀਰ ਸਵਾਲੀਆ ਨਿਸ਼ਾਨ ਖੜ੍ਹੇ ਕਰ ਦਿੱਤੇ ਹਨ।

Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.