IMG-LOGO
ਹੋਮ ਰਾਸ਼ਟਰੀ, ਅੰਤਰਰਾਸ਼ਟਰੀ, ਕ੍ਰਿਕਟ ਪ੍ਰਸ਼ੰਸਕਾਂ ਲਈ ਖ਼ੁਸ਼ਖ਼ਬਰੀ: 2027 ਇੱਕਰੋਜ਼ਾ ਵਿਸ਼ਵ ਕੱਪ 'ਚ ਖੇਡਣਗੇ...

ਕ੍ਰਿਕਟ ਪ੍ਰਸ਼ੰਸਕਾਂ ਲਈ ਖ਼ੁਸ਼ਖ਼ਬਰੀ: 2027 ਇੱਕਰੋਜ਼ਾ ਵਿਸ਼ਵ ਕੱਪ 'ਚ ਖੇਡਣਗੇ ਰੋਹਿਤ, ਕੋਹਲੀ ਅਤੇ ਜਡੇਜਾ

Admin User - Jul 29, 2026 12:55 PM
IMG

ਭਾਰਤੀ ਕ੍ਰਿਕਟ ਪ੍ਰਸ਼ੰਸਕਾਂ ਲਈ ਸੋਸ਼ਲ ਮੀਡੀਆ 'ਤੇ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਭਾਰਤੀ ਟੀਮ ਦੇ ਤਿੰਨ ਸੀਨੀਅਰ ਅਤੇ ਸਟਾਰ ਖਿਡਾਰੀ—ਰੋਹਿਤ ਸ਼ਰਮਾ, ਵਿਰਾਟ ਕੋਹਲੀ ਅਤੇ ਰਵਿੰਦਰ ਜਡੇਜਾ—ਸਾਲ 2027 ਦੇ ਇੱਕਰੋਜ਼ਾ (ODI) ਵਿਸ਼ਵ ਕੱਪ ਤੱਕ ਆਪਣਾ ਖੇਡ ਦਾ ਸਫ਼ਰ ਜਾਰੀ ਰੱਖਣ ਲਈ ਪੂਰੀ ਤਰ੍ਹਾਂ ਤਿਆਰ ਹਨ।


ਸੋਸ਼ਲ ਮੀਡੀਆ ਮੰਚ 'ਐਕਸ' (ਟਵਿੱਟਰ) 'ਤੇ ਇੱਕ ਅਕਾਊਂਟ ਵੱਲੋਂ ਸਾਂਝੀ ਕੀਤੀ ਗਈ ਜਾਣਕਾਰੀ ਅਨੁਸਾਰ, ਇਹ ਤਿੰਨੋਂ ਦਿੱਗਜ ਖਿਡਾਰੀ ਭਾਰਤੀ ਕ੍ਰਿਕਟ ਟੀਮ ਲਈ ਆਪਣੀਆਂ ਸੇਵਾਵਾਂ ਦਿੰਦੇ ਰਹਿਣਗੇ। ਇਸ ਖ਼ਬਰ ਦੇ ਸਾਹਮਣੇ ਆਉਂਦਿਆਂ ਹੀ ਕ੍ਰਿਕਟ ਪ੍ਰੇਮੀਆਂ ਵਿੱਚ ਭਾਰੀ ਉਤਸ਼ਾਹ ਦੇਖਣ ਨੂੰ ਮਿਲ ਰਹਾ ਹੈ, ਕਿਉਂਕਿ ਇਨ੍ਹਾਂ ਤਿੰਨਾਂ ਖਿਡਾਰੀਆਂ ਦਾ ਅਨੁਭਵ ਟੀਮ ਲਈ ਬਹੁਤ ਮਹੱਤਵਪੂਰਨ ਮੰਨਿਆ ਜਾ ਰਿਹਾ ਹੈ।



ਜ਼ਿਕਰਯੋਗ ਹੈ ਕਿ ਰੋਹਿਤ ਸ਼ਰਮਾ, ਵਿਰਾਟ ਕੋਹਲੀ ਅਤੇ ਰਵਿੰਦਰ ਜਡੇਜਾ ਨੇ ਲੰਬੇ ਸਮੇਂ ਤੋਂ ਭਾਰਤੀ ਟੀਮ ਦੀਆਂ ਕਈ ਯਾਦਗਾਰ ਜਿੱਤਾਂ ਵਿੱਚ ਮੁੱਖ ਭੂਮਿਕਾ ਨਿਭਾਈ ਹੈ। 2027 ਦੇ ਵਨਡੇ ਵਿਸ਼ਵ ਕੱਪ ਤੱਕ ਇਨ੍ਹਾਂ ਦੇ ਖੇਡਦੇ ਰਹਿਣ ਨਾਲ ਭਾਰਤੀ ਟੀਮ ਦੇ ਬੱਲੇਬਾਜ਼ੀ ਅਤੇ ਆਲਰਾਊਂਡਰ ਵਿਭਾਗ ਨੂੰ ਮਜ਼ਬੂਤੀ ਮਿਲੇਗੀ। ਪ੍ਰਸ਼ੰਸਕਾਂ ਨੂੰ ਉਮੀਦ ਹੈ ਕਿ ਇਹ ਸੀਨੀਅਰ ਤਿਕੜੀ ਅਗਲੇ ਵਿਸ਼ਵ ਕੱਪ ਵਿੱਚ ਭਾਰਤ ਨੂੰ ਵਿਸ਼ਵ ਜੇਤੂ ਬਣਾਉਣ ਵਿੱਚ ਅਹਿਮ ਯੋਗਦਾਨ ਪਾਵੇਗੀ।

Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.