IMG-LOGO
ਹੋਮ ਪੰਜਾਬ: 30 ਜੁਲਾਈ ਨੂੰ ਪੰਜਾਬ ਬੰਦ ਦਾ ਐਲਾਨ: ਸਫ਼ਾਈ ਕਰਮਚਾਰੀਆਂ ਦੀ...

30 ਜੁਲਾਈ ਨੂੰ ਪੰਜਾਬ ਬੰਦ ਦਾ ਐਲਾਨ: ਸਫ਼ਾਈ ਕਰਮਚਾਰੀਆਂ ਦੀ ਹੜਤਾਲ ਜਾਰੀ

Admin User - Jul 29, 2026 07:15 PM
IMG

ਪੰਜਾਬ ਵਿੱਚ ਸਫ਼ਾਈ ਕਰਮਚਾਰੀਆਂ ਦੀਆਂ ਮੰਗਾਂ ਨੂੰ ਲੈ ਕੇ ਸੰਘਰਸ਼ ਹੋਰ ਤੇਜ਼ ਹੋ ਗਿਆ ਹੈ। ਪੰਜਾਬ ਸਟੇਟ ਸਫ਼ਾਈ ਕਰਮਚਾਰੀ ਯੂਨੀਅਨ ਨੇ 30 ਜੁਲਾਈ ਨੂੰ ਸੂਬਾ ਪੱਧਰੀ ਬੰਦ ਦਾ ਐਲਾਨ ਕਰਦਿਆਂ ਇਸ ਨੂੰ ਕਾਮਯਾਬ ਬਣਾਉਣ ਲਈ ਵਿਆਪਕ ਮੁਹਿੰਮ ਸ਼ੁਰੂ ਕਰ ਦਿੱਤੀ ਹੈ। ਯੂਨੀਅਨ ਦਾ ਦਾਅਵਾ ਹੈ ਕਿ ਸੂਬੇ ਦੀਆਂ 167 ਵਿੱਚੋਂ ਬਹੁਤੀਆਂ ਨਗਰ ਕੌਂਸਲਾਂ ਅਤੇ ਨਗਰ ਨਿਗਮਾਂ ਵਿੱਚ ਕੂੜਾ ਚੁੱਕਣ ਅਤੇ ਸਫ਼ਾਈ ਪ੍ਰਬੰਧਨ ਦਾ ਕੰਮ ਪਹਿਲਾਂ ਹੀ ਬੁਰੀ ਤਰ੍ਹਾਂ ਪ੍ਰਭਾਵਿਤ ਹੋ ਚੁੱਕਾ ਹੈ।

ਯੂਨੀਅਨ ਆਗੂ ਕੁਲਦੀਪ ਸਿੰਘ ਨੇ ਕਿਹਾ ਕਿ ਬੰਦ ਨੂੰ ਪੂਰੀ ਤਰ੍ਹਾਂ ਸਫਲ ਬਣਾਉਣ ਲਈ ਸਮਾਜ ਦੇ ਵੱਖ-ਵੱਖ ਵਰਗਾਂ ਤੋਂ ਸਮਰਥਨ ਇਕੱਠਾ ਕੀਤਾ ਜਾ ਰਿਹਾ ਹੈ। ਇਸ ਐਲਾਨ ਤੋਂ ਬਾਅਦ ਲੋਕਾਂ ਵਿੱਚ ਇਹ ਸਵਾਲ ਉੱਠ ਰਿਹਾ ਹੈ ਕਿ ਕੀ 30 ਜੁਲਾਈ ਨੂੰ ਸਕੂਲ, ਕਾਲਜ ਅਤੇ ਹੋਰ ਸਰਕਾਰੀ ਜਾਂ ਨਿੱਜੀ ਅਦਾਰੇ ਬੰਦ ਰਹਿਣਗੇ। ਹਾਲਾਂਕਿ ਹੁਣ ਤੱਕ ਪੰਜਾਬ ਸਰਕਾਰ ਵੱਲੋਂ ਕਿਸੇ ਵੀ ਤਰ੍ਹਾਂ ਦੀ ਅਧਿਕਾਰਤ ਛੁੱਟੀ ਜਾਂ ਬੰਦ ਸਬੰਧੀ ਨੋਟੀਫਿਕੇਸ਼ਨ ਜਾਰੀ ਨਹੀਂ ਕੀਤਾ ਗਿਆ। ਇਸ ਕਰਕੇ ਮੌਜੂਦਾ ਹਾਲਾਤਾਂ ਵਿੱਚ ਸਕੂਲ-ਕਾਲਜ ਅਤੇ ਦਫ਼ਤਰ ਆਮ ਦਿਨਾਂ ਵਾਂਗ ਖੁੱਲ੍ਹੇ ਰਹਿਣ ਦੀ ਸੰਭਾਵਨਾ ਹੈ, ਜਦੋਂ ਤੱਕ ਸਰਕਾਰ ਵੱਲੋਂ ਨਵਾਂ ਹੁਕਮ ਜਾਰੀ ਨਹੀਂ ਹੁੰਦਾ।

ਸਫ਼ਾਈ ਕਰਮਚਾਰੀਆਂ ਦੀਆਂ ਮੁੱਖ ਮੰਗਾਂ ਵਿੱਚ ਕਰੀਬ 40 ਹਜ਼ਾਰ ਠੇਕੇ 'ਤੇ ਕੰਮ ਕਰ ਰਹੇ ਕਰਮਚਾਰੀਆਂ ਨੂੰ ਪੱਕਾ ਕਰਨਾ ਅਤੇ ਆਊਟਸੋਰਸਿੰਗ ਰਾਹੀਂ ਕੰਮ ਕਰਦੇ ਮੁਲਾਜ਼ਮਾਂ ਨੂੰ ਵੀ ਠੇਕਾ ਕਰਮਚਾਰੀਆਂ ਦੇ ਬਰਾਬਰ ਦਰਜਾ ਦੇਣਾ ਸ਼ਾਮਲ ਹੈ। ਯੂਨੀਅਨ ਦਾ ਕਹਿਣਾ ਹੈ ਕਿ ਘਰ-ਘਰ ਤੋਂ ਕੂੜਾ ਇਕੱਠਾ ਕਰਨ ਵਾਲੇ ਗੈਰ-ਸੰਗਠਿਤ ਕਰਮਚਾਰੀਆਂ ਨੂੰ ਵੀ ਇਸ ਵਿੱਚ ਸ਼ਾਮਲ ਕੀਤਾ ਜਾਵੇ, ਜਿਸ ਨਾਲ ਪ੍ਰਭਾਵਿਤ ਕਰਮਚਾਰੀਆਂ ਦੀ ਗਿਣਤੀ ਲਗਭਗ 56 ਹਜ਼ਾਰ ਬਣਦੀ ਹੈ।

ਇਸ ਦੌਰਾਨ ਸਰਕਾਰ ਵੱਲੋਂ ਸ਼ਹਿਰਾਂ ਵਿੱਚ ਸਫ਼ਾਈ ਵਿਵਸਥਾ ਨੂੰ ਬਰਕਰਾਰ ਰੱਖਣ ਲਈ ਬਦਲਵੇਂ ਪ੍ਰਬੰਧ ਕਰਨ ਦੀ ਕੋਸ਼ਿਸ਼ ਕੀਤੀ ਗਈ, ਪਰ ਹੜਤਾਲ 'ਤੇ ਬੈਠੇ ਸਫ਼ਾਈ ਕਰਮਚਾਰੀਆਂ ਨੇ ਇਨ੍ਹਾਂ ਕਦਮਾਂ ਦਾ ਵੀ ਵਿਰੋਧ ਕੀਤਾ। ਹੁਣ ਸਭ ਦੀਆਂ ਨਜ਼ਰਾਂ ਸਰਕਾਰ ਅਤੇ ਯੂਨੀਅਨ ਵਿਚਾਲੇ ਹੋਣ ਵਾਲੀ ਅਗਲੀ ਗੱਲਬਾਤ ਅਤੇ ਕਿਸੇ ਸੰਭਾਵਿਤ ਹੱਲ 'ਤੇ ਟਿਕੀਆਂ ਹੋਈਆਂ ਹਨ।

Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.