IMG-LOGO
ਹੋਮ ਪੰਜਾਬ: ਬਟਾਲਾ ਗ੍ਰੇਨੇਡ ਹਮਲੇ 'ਚ ਪੁਲਿਸ ਨੂੰ ਵੱਡੀ ਕਾਮਯਾਬੀ, 2 ਨਾਬਾਲਗ...

ਬਟਾਲਾ ਗ੍ਰੇਨੇਡ ਹਮਲੇ 'ਚ ਪੁਲਿਸ ਨੂੰ ਵੱਡੀ ਕਾਮਯਾਬੀ, 2 ਨਾਬਾਲਗ ਕਾਬੂ; ਤੀਜੇ ਦੀ ਭਾਲ ਜਾਰੀ

Admin User - Aug 03, 2026 09:53 PM
IMG

ਬਟਾਲਾ ਦੀ ਅਰਬਨ ਐਸਟੇਟ ਪੁਲਿਸ ਚੌਂਕੀ 'ਤੇ ਹੋਏ ਗ੍ਰੇਨੇਡ ਹਮਲੇ ਦੀ ਜਾਂਚ ਵਿੱਚ ਪੰਜਾਬ ਪੁਲਿਸ ਨੂੰ ਵੱਡੀ ਸਫ਼ਲਤਾ ਮਿਲੀ ਹੈ। ਕਾਊਂਟਰ ਇੰਟੈਲੀਜੈਂਸ ਪੰਜਾਬ ਅਤੇ ਬਟਾਲਾ ਪੁਲਿਸ ਵੱਲੋਂ ਚਲਾਏ ਗਏ ਸਾਂਝੇ ਅਪ੍ਰੇਸ਼ਨ ਦੌਰਾਨ ਦੋ ਨਾਬਾਲਗ ਨੌਜਵਾਨਾਂ ਨੂੰ ਹਿਰਾਸਤ ਵਿੱਚ ਲਿਆ ਗਿਆ ਹੈ, ਜਦਕਿ ਇਸ ਮਾਮਲੇ ਵਿੱਚ ਸ਼ਾਮਲ ਤੀਜੇ ਮੁਲਜ਼ਮ ਦੀ ਗ੍ਰਿਫ਼ਤਾਰੀ ਲਈ ਲਗਾਤਾਰ ਛਾਪੇਮਾਰੀ ਕੀਤੀ ਜਾ ਰਹੀ ਹੈ।

ਬਟਾਲਾ ਵਿਖੇ ਆਯੋਜਿਤ ਵਿਸ਼ੇਸ਼ ਪ੍ਰੈੱਸ ਕਾਨਫ਼ਰੰਸ ਦੌਰਾਨ ਡੀ.ਆਈ.ਜੀ. ਬਾਰਡਰ ਰੇਂਜ ਹਰਮਨਬੀਰ ਸਿੰਘ ਗਿੱਲ ਨੇ ਦੱਸਿਆ ਕਿ ਸ਼ੁਰੂਆਤੀ ਜਾਂਚ ਮੁਤਾਬਕ ਇਸ ਹਮਲੇ ਵਿੱਚ ਕੁੱਲ ਤਿੰਨ ਨੌਜਵਾਨ ਸ਼ਾਮਲ ਸਨ। ਗ੍ਰਿਫ਼ਤਾਰ ਕੀਤੇ ਗਏ ਦੋਵੇਂ ਨਾਬਾਲਗ ਬਟਾਲਾ ਦੇ ਰਹਿਣ ਵਾਲੇ ਹਨ ਅਤੇ ਉਨ੍ਹਾਂ ਤੋਂ ਪੁੱਛਗਿੱਛ ਕਰਕੇ ਪੂਰੇ ਨੈੱਟਵਰਕ ਅਤੇ ਸਾਜ਼ਿਸ਼ ਦੇ ਹੋਰ ਪਹਿਲੂਆਂ ਦੀ ਜਾਂਚ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਤੀਜੇ ਦੋਸ਼ੀ ਨੂੰ ਵੀ ਜਲਦ ਕਾਬੂ ਕਰ ਲਿਆ ਜਾਵੇਗਾ।

ਪੁਲਿਸ ਅਨੁਸਾਰ ਗ੍ਰੇਨੇਡ ਹਮਲੇ ਤੋਂ ਬਾਅਦ ਸੋਸ਼ਲ ਮੀਡੀਆ 'ਤੇ ਇੱਕ ਵੀਡੀਓ ਸਾਹਮਣੇ ਆਈ ਸੀ, ਜਿਸ ਵਿੱਚ ਇੱਕ ਸੰਗਠਨ ਵੱਲੋਂ ਹਮਲੇ ਦੀ ਜ਼ਿੰਮੇਵਾਰੀ ਲੈਣ ਦਾ ਦਾਅਵਾ ਕੀਤਾ ਗਿਆ ਸੀ। ਜਾਂਚ ਏਜੰਸੀਆਂ ਇਸ ਵੀਡੀਓ ਦੀ ਸੱਚਾਈ ਅਤੇ ਗ੍ਰਿਫ਼ਤਾਰ ਕੀਤੇ ਗਏ ਨੌਜਵਾਨਾਂ ਦੇ ਸੰਭਾਵਿਤ ਹੈਂਡਲਰਾਂ ਜਾਂ ਹੋਰ ਸਾਥੀਆਂ ਦੀ ਭੂਮਿਕਾ ਦੀ ਡੂੰਘਾਈ ਨਾਲ ਪੜਤਾਲ ਕਰ ਰਹੀਆਂ ਹਨ।

ਇਸ ਘਟਨਾ ਤੋਂ ਬਾਅਦ ਪੰਜਾਬ ਪੁਲਿਸ ਨੇ ਸੂਬਾ ਪੱਧਰ 'ਤੇ 'ਅਪ੍ਰੇਸ਼ਨ ਪ੍ਰਹਾਰ-4' ਤਹਿਤ ਵੱਡੇ ਪੱਧਰ ਦੀ ਕਾਰਵਾਈ ਸ਼ੁਰੂ ਕੀਤੀ। ਅੱਜ ਸਵੇਰੇ ਕਰੀਬ 4 ਵਜੇ ਤੋਂ ਕਾਊਂਟਰ ਇੰਟੈਲੀਜੈਂਸ, ਬਟਾਲਾ ਪੁਲਿਸ ਅਤੇ ਹੋਰ ਸੁਰੱਖਿਆ ਏਜੰਸੀਆਂ ਦੇ ਸਹਿਯੋਗ ਨਾਲ ਵਿਸ਼ਾਲ ਸਰਚ ਆਪ੍ਰੇਸ਼ਨ ਚਲਾਇਆ ਗਿਆ। ਇਸ ਮੁਹਿੰਮ ਦੌਰਾਨ ਬਟਾਲਾ, ਡੇਰਾ ਬਾਬਾ ਨਾਨਕ, ਫ਼ਤਿਹਗੜ੍ਹ ਚੂੜੀਆਂ, ਸ਼੍ਰੀ ਹਰਗੋਬਿੰਦਪੁਰ ਸਾਹਿਬ, ਕਾਦੀਆਂ ਅਤੇ ਆਸ-ਪਾਸ ਦੇ ਇਲਾਕਿਆਂ ਵਿੱਚ ਲਗਭਗ 1000 ਪੁਲਿਸ ਮੁਲਾਜ਼ਮ ਤਾਇਨਾਤ ਕੀਤੇ ਗਏ।

ਘੇਰਾਬੰਦੀ ਅਤੇ ਤਲਾਸ਼ੀ ਮੁਹਿੰਮ ਦੌਰਾਨ ਪੁਲਿਸ ਨੇ ਸੈਂਕੜੇ ਸ਼ੱਕੀ ਵਿਅਕਤੀਆਂ ਨੂੰ ਪੁੱਛਗਿੱਛ ਲਈ ਹਿਰਾਸਤ ਵਿੱਚ ਲਿਆ ਹੈ। ਜਾਂਚ ਟੀਮਾਂ ਹਰ ਪੱਖ ਤੋਂ ਸਬੂਤ ਇਕੱਠੇ ਕਰ ਰਹੀਆਂ ਹਨ ਤਾਂ ਜੋ ਇਸ ਹਮਲੇ ਨਾਲ ਜੁੜੇ ਪੂਰੇ ਮਾਡਿਊਲ ਦਾ ਪਰਦਾਫਾਸ਼ ਕੀਤਾ ਜਾ ਸਕੇ ਅਤੇ ਭਵਿੱਖ ਵਿੱਚ ਅਜਿਹੀਆਂ ਘਟਨਾਵਾਂ ਨੂੰ ਰੋਕਿਆ ਜਾ ਸਕੇ।

ਡੀ.ਆਈ.ਜੀ. ਹਰਮਨਬੀਰ ਸਿੰਘ ਗਿੱਲ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਜੇਕਰ ਕਿਸੇ ਨੂੰ ਕਿਸੇ ਸ਼ੱਕੀ ਵਿਅਕਤੀ ਜਾਂ ਗੈਰ-ਕਾਨੂੰਨੀ ਗਤੀਵਿਧੀ ਬਾਰੇ ਜਾਣਕਾਰੀ ਹੋਵੇ ਤਾਂ ਤੁਰੰਤ ਪੁਲਿਸ ਨਾਲ ਸਾਂਝੀ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਜਨਤਾ ਦੇ ਸਹਿਯੋਗ ਨਾਲ ਹੀ ਅਜਿਹੇ ਅਪਰਾਧਾਂ 'ਤੇ ਪ੍ਰਭਾਵਸ਼ਾਲੀ ਢੰਗ ਨਾਲ ਕਾਬੂ ਪਾਇਆ ਜਾ ਸਕਦਾ ਹੈ ਅਤੇ ਸੂਬੇ ਦੀ ਸੁਰੱਖਿਆ ਨੂੰ ਹੋਰ ਮਜ਼ਬੂਤ ਬਣਾਇਆ ਜਾ ਸਕਦਾ ਹੈ।

Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.