IMG-LOGO
ਹੋਮ ਪੰਜਾਬ: ਪੱਤਰਕਾਰ ਤੇ ਲੇਖਕ ਗੁਰਪ੍ਰੀਤ ਸਿੰਘ ਜਖਵਾਲੀ ਨੇ SHO ਅੰਮ੍ਰਿਤਵੀਰ ਸਿੰਘ...

ਪੱਤਰਕਾਰ ਤੇ ਲੇਖਕ ਗੁਰਪ੍ਰੀਤ ਸਿੰਘ ਜਖਵਾਲੀ ਨੇ SHO ਅੰਮ੍ਰਿਤਵੀਰ ਸਿੰਘ ਨੂੰ ਭੇਟ ਕੀਤੀ ਬਾਲ ਸਾਹਿਤ ਕਿਤਾਬ 'ਪੰਛੀ ਤੇ ਕੁਦਰਤ', ਨੌਜਵਾਨਾਂ ਨੂੰ ਕਿਤਾਬਾਂ ਨਾਲ ਜੁੜਨ ਦਾ...

Admin User - Aug 05, 2026 09:10 PM
IMG

ਪੱਤਰਕਾਰ ਅਤੇ ਬਾਲ ਸਾਹਿਤ ਲੇਖਕ ਗੁਰਪ੍ਰੀਤ ਸਿੰਘ ਜਖਵਾਲੀ ਨੇ ਮੂਲੇਪੁਰ ਥਾਣੇ ਦੇ ਨਵ-ਨਿਯੁਕਤ ਐਸ.ਐੱਚ.ਓ. ਅੰਮ੍ਰਿਤਵੀਰ ਸਿੰਘ ਨਾਲ ਮੁਲਾਕਾਤ ਕਰਦਿਆਂ ਆਪਣੀ ਪਲੇਠੀ ਬਾਲ ਸਾਹਿਤ ਕਿਤਾਬ 'ਪੰਛੀ ਤੇ ਕੁਦਰਤ' ਭੇਟ ਕੀਤੀ। ਇਸ ਮੌਕੇ ਦੋਵਾਂ ਨੇ ਬੱਚਿਆਂ ਅਤੇ ਨੌਜਵਾਨਾਂ ਵਿੱਚ ਪੜ੍ਹਨ ਦੀ ਰੁਚੀ ਨੂੰ ਵਧਾਉਣ ਅਤੇ ਪੰਜਾਬੀ ਸਾਹਿਤ ਦੇ ਪ੍ਰਚਾਰ-ਪ੍ਰਸਾਰ ਦੀ ਲੋੜ 'ਤੇ ਵਿਚਾਰ ਸਾਂਝੇ ਕੀਤੇ।

ਕਿਤਾਬ ਪ੍ਰਾਪਤ ਕਰਨ ਉਪਰੰਤ ਐਸ.ਐੱਚ.ਓ. ਅੰਮ੍ਰਿਤਵੀਰ ਸਿੰਘ ਨੇ ਲੇਖਕ ਗੁਰਪ੍ਰੀਤ ਸਿੰਘ ਜਖਵਾਲੀ ਦਾ ਧੰਨਵਾਦ ਕਰਦਿਆਂ ਕਿਹਾ ਕਿ ਕਿਤਾਬਾਂ ਮਨੁੱਖ ਦੀਆਂ ਸਭ ਤੋਂ ਸੱਚੀਆਂ ਅਤੇ ਪਿਆਰੀਆਂ ਦੋਸਤ ਹੁੰਦੀਆਂ ਹਨ। ਉਨ੍ਹਾਂ ਕਿਹਾ ਕਿ ਮੋਬਾਈਲ ਅਤੇ ਸੋਸ਼ਲ ਮੀਡੀਆ ਦੇ ਵਧਦੇ ਪ੍ਰਭਾਵ ਕਾਰਨ ਅੱਜ ਦੀ ਨੌਜਵਾਨ ਪੀੜ੍ਹੀ ਪੰਜਾਬੀ ਸਾਹਿਤ ਅਤੇ ਚੰਗੀਆਂ ਕਿਤਾਬਾਂ ਤੋਂ ਦੂਰ ਹੁੰਦੀ ਜਾ ਰਹੀ ਹੈ, ਜੋ ਚਿੰਤਾ ਦਾ ਵਿਸ਼ਾ ਹੈ।

ਉਨ੍ਹਾਂ ਅਪੀਲ ਕੀਤੀ ਕਿ ਹਰ ਵਿਅਕਤੀ, ਖ਼ਾਸ ਕਰਕੇ ਨੌਜਵਾਨਾਂ ਨੂੰ, ਆਪਣੇ ਰੋਜ਼ਾਨਾ ਜੀਵਨ ਵਿੱਚ ਕਿਤਾਬਾਂ ਪੜ੍ਹਨ ਦੀ ਆਦਤ ਵਿਕਸਿਤ ਕਰਨੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਉੱਤਮ ਸਾਹਿਤ ਮਨੁੱਖ ਦੀ ਸੋਚ ਨੂੰ ਨਿਖਾਰਦਾ ਹੈ, ਚੰਗੇ ਸੰਸਕਾਰ ਪੈਦਾ ਕਰਦਾ ਹੈ ਅਤੇ ਇੱਕ ਜਾਗਰੂਕ, ਸਿਹਤਮੰਦ ਅਤੇ ਸੱਭਿਆਚਾਰਕ ਤੌਰ 'ਤੇ ਮਜ਼ਬੂਤ ਸਮਾਜ ਦੀ ਸਿਰਜਣਾ ਵਿੱਚ ਅਹਿਮ ਭੂਮਿਕਾ ਨਿਭਾਉਂਦਾ ਹੈ।

ਲੇਖਕ ਗੁਰਪ੍ਰੀਤ ਸਿੰਘ ਜਖਵਾਲੀ ਨੇ ਦੱਸਿਆ ਕਿ ਉਨ੍ਹਾਂ ਦੀ ਕਿਤਾਬ 'ਪੰਛੀ ਤੇ ਕੁਦਰਤ' ਬੱਚਿਆਂ ਵਿੱਚ ਕੁਦਰਤ ਪ੍ਰਤੀ ਪਿਆਰ, ਵਾਤਾਵਰਣ ਸੰਭਾਲ ਅਤੇ ਪੜ੍ਹਨ ਦੀ ਰੁਚੀ ਪੈਦਾ ਕਰਨ ਦੇ ਉਦੇਸ਼ ਨਾਲ ਲਿਖੀ ਗਈ ਹੈ। ਉਨ੍ਹਾਂ ਆਸ ਜਤਾਈ ਕਿ ਇਹ ਕਿਤਾਬ ਬਾਲ ਪਾਠਕਾਂ ਲਈ ਪ੍ਰੇਰਣਾਦਾਇਕ ਸਾਬਤ ਹੋਵੇਗੀ।

ਇਸ ਮੌਕੇ ਗ੍ਰਾਮ ਪੰਚਾਇਤ ਜਖਵਾਲੀ ਦੇ ਸਰਪੰਚ ਗੁਰਦੀਪ ਸਿੰਘ ਜਖਵਾਲੀ, ਜਗਜੀਤ ਸਿੰਘ ਰਿਉਣਾ ਅਤੇ ਲੇਖਕ ਗੁਰਪ੍ਰੀਤ ਸਿੰਘ ਜਖਵਾਲੀ ਵੀ ਹਾਜ਼ਰ ਰਹੇ। ਹਾਜ਼ਰ ਸ਼ਖਸੀਅਤਾਂ ਨੇ ਪੰਜਾਬੀ ਭਾਸ਼ਾ, ਬਾਲ ਸਾਹਿਤ ਅਤੇ ਪੜ੍ਹਨ ਦੀ ਸੰਸਕ੍ਰਿਤੀ ਨੂੰ ਹੋਰ ਮਜ਼ਬੂਤ ਬਣਾਉਣ ਲਈ ਅਜਿਹੇ ਉਪਰਾਲਿਆਂ ਨੂੰ ਸਮੇਂ ਦੀ ਲੋੜ ਕਰਾਰ ਦਿੱਤਾ।

Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.