IMG-LOGO
ਹੋਮ ਪੰਜਾਬ: ਬਟਾਲਾ ਗ੍ਰਨੇਡ ਹਮਲੇ ਮਾਮਲੇ 'ਚ ਪੁਲਿਸ ਨੂੰ ਵੱਡੀ ਸਫ਼ਲਤਾ: ISI...

ਬਟਾਲਾ ਗ੍ਰਨੇਡ ਹਮਲੇ ਮਾਮਲੇ 'ਚ ਪੁਲਿਸ ਨੂੰ ਵੱਡੀ ਸਫ਼ਲਤਾ: ISI ਸਮਰਥਿਤ BKI ਮਾਡਿਊਲ ਦਾ ਤੀਜਾ ਮੁਲਜ਼ਮ ਗ੍ਰਿਫ਼ਤਾਰ; ਪੁਰਤਗਾਲ 'ਚ ਬੈਠੇ ਹੈਂਡਲਰਜ਼ ਦੇ ਇਸ਼ਾਰੇ 'ਤੇ ਰਚੀ...

Admin User - Aug 08, 2026 02:07 PM
IMG

ਬਟਾਲਾ: ਅਰਬਨ ਅਸਟੇਟ ਪੁਲਿਸ ਚੌਕੀ 'ਤੇ 1 ਅਗਸਤ ਦੀ ਰਾਤ ਨੂੰ ਹੋਏ ਸਨਸਨੀਖੇਜ਼ ਗ੍ਰਨੇਡ ਹਮਲੇ ਦੇ ਮਾਮਲੇ 'ਚ ਪੁਲਿਸ ਨੂੰ ਇੱਕ ਹੋਰ ਵੱਡੀ ਕਾਮਯਾਬੀ ਮਿਲੀ ਹੈ। ਕਾਊਂਟਰ ਇੰਟੈਲੀਜੈਂਸ ਜਲੰਧਰ ਅਤੇ ਬਟਾਲਾ ਪੁਲਿਸ ਵੱਲੋਂ ਚਲਾਏ ਗਏ ਸਾਂਝੇ ਆਪ੍ਰੇਸ਼ਨ ਦੌਰਾਨ ਘਟਨਾ 'ਚ ਸ਼ਾਮਲ ਤੀਜੇ ਮੁੱਖ ਮੁਲਜ਼ਮ ਕਰਨਜੀਤ ਸਿੰਘ ਉਰਫ਼ ਬੱਚਾ (ਵਾਸੀ ਸ਼ਿਵ ਨਗਰ, ਬਟਾਲਾ) ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ।


ਮੁੱਢਲੀ ਪੁੱਛਗਿੱਛ ਦੌਰਾਨ ਵੱਡਾ ਖ਼ੁਲਾਸਾ ਹੋਇਆ ਹੈ ਕਿ ਇਹ ਮੁਲਜ਼ਮ ਪਾਕਿਸਤਾਨੀ ਗੁਪਤਚਰ ਏਜੰਸੀ ISI ਦੀ ਸਰਪ੍ਰਸਤੀ ਹੇਠ ਚੱਲ ਰਹੇ ਅੱਤਵਾਦੀ ਮਾਡਿਊਲ ਨਾਲ ਜੁੜਿਆ ਹੋਇਆ ਹੈ। ਇਹ ਪੂਰਾ ਨੈੱਟਵਰਕ ਪੁਰਤਗਾਲ 'ਚ ਬੈਠੇ 'ਬੱਬਰ ਖ਼ਾਲਸਾ ਇੰਟਰਨੈਸ਼ਨਲ' (BKI) ਦੇ ਕਥਿਤ ਮਾਸਟਰਮਾਈਂਡ ਦੇ ਦਿਸ਼ਾ-ਨਿਰਦੇਸ਼ਾਂ 'ਤੇ ਚਲਾਇਆ ਜਾ ਰਿਹਾ ਸੀ। ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ 'ਚ ਇੱਕ ਨਾਬਾਲਗ ਵੀ ਸ਼ਾਮਲ ਹੈ ਅਤੇ ਇਹ ਸਾਰੇ ਬਟਾਲਾ ਦੇ ਹੀ ਰਹਿਣ ਵਾਲੇ ਹਨ। ਪੁਲਿਸ ਅਨੁਸਾਰ ਇਨ੍ਹਾਂ ਨੂੰ ਪੈਸਿਆਂ ਦਾ ਲਾਲਚ ਦੇ ਕੇ ਇਸ ਵਾਰਦਾਤ ਨੂੰ ਅੰਜਾਮ ਦਿਵਾਇਆ ਗਿਆ ਸੀ।


ਤਫ਼ਤੀਸ਼ 'ਚ ਸਾਹਮਣੇ ਆਇਆ ਹੈ ਕਿ ਮੁਲਜ਼ਮ ਸੂਬੇ ਦੀ ਸ਼ਾਂਤੀ ਭੰਗ ਕਰਨ ਲਈ ਪੰਜਾਬ ਦੇ ਹੋਰ ਥਾਣਿਆਂ ਅਤੇ ਪੁਲਿਸ ਚੌਕੀਆਂ ਨੂੰ ਨਿਸ਼ਾਨਾ ਬਣਾਉਣ ਦੀਆਂ ਤਿਆਰੀਆਂ ਕਰ ਰਹੇ ਸਨ। ਸਮੇਂ ਸਿਰ ਹੋਈ ਇਸ ਗ੍ਰਿਫ਼ਤਾਰੀ ਨਾਲ ਪੁਲਿਸ ਨੇ ਇੱਕ ਵੱਡੀ ਸੰਭਾਵੀ ਅੱਤਵਾਦੀ ਘਟਨਾ ਨੂੰ ਟਾਲ ਦਿੱਤਾ ਹੈ।


ਜ਼ਿਕਰਯੋਗ ਹੈ ਕਿ 1 ਅਗਸਤ ਦੀ ਰਾਤ ਕਰੀਬ 10 ਵਜੇ ਮੋਟਰਸਾਈਕਲ 'ਚ ਸਵਾਰ ਤਿੰਨ ਬਦਮਾਸ਼ਾਂ ਨੇ ਹੰਸਲੀ ਡਰੇਨ ਵਾਲੀ ਸੜਕ ਤੋਂ ਅਰਬਨ ਅਸਟੇਟ ਚੌਕੀ ਦੀ ਬਾਹਰਲੀ ਕੰਧ 'ਤੇ ਗ੍ਰਨੇਡ ਸੁੱਟਿਆ ਸੀ। ਹਮਲੇ ਦੇ ਸਮੇਂ ਚੌਕੀ ਦੇ ਅੰਦਰ ਏ.ਐੱਸ.ਆਈ. ਬਿਕਰਮ ਸਿੰਘ ਸਮੇਤ ਚਾਰ ਪੁਲਿਸ ਮੁਲਾਜ਼ਮ ਅਤੇ ਇੱਕ ਹੋਰ ਵਿਅਕਤੀ ਮੌਜੂਦ ਸਨ।


ਪੰਜਾਬ ਪੁਲਿਸ ਅਨੁਸਾਰ ਜਾਂਚ ਦਾ ਘੇਰਾ ਸਿਰਫ਼ ਗ੍ਰਨੇਡ ਹਮਲੇ ਤੱਕ ਸੀਮਤ ਨਹੀਂ ਹੈ, ਸਗੋਂ ਇਸ ਦੇ ਅੱਗੇ-ਪਿੱਛੇ ਦੇ ਸਾਰੇ ਕੜੀਆਂ (Forward & Backward Linkages) ਨੂੰ ਖੰਘਾਲਿਆ ਜਾ ਰਿਹਾ ਹੈ। ਵਿਦੇਸ਼ਾਂ 'ਚ ਬੈਠੇ ਆਕਾਵਾਂ, ਸਥਾਨਕ ਮਦਦਗਾਰਾਂ ਅਤੇ ਫੰਡਿੰਗ ਨੈੱਟਵਰਕ ਦਾ ਪਰਦਾਫਾਸ਼ ਕਰਨ ਲਈ ਛਾਪੇਮਾਰੀ ਜਾਰੀ ਹੈ ਅਤੇ ਆਉਣ ਵਾਲੇ ਦਿਨਾਂ 'ਚ ਹੋਰ ਵੀ ਅਹਿਮ ਗ੍ਰਿਫ਼ਤਾਰੀਆਂ ਹੋਣ ਦੀ ਸੰਭਾਵਨਾ ਹੈ।

Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.