IMG-LOGO
ਹੋਮ ਪੰਜਾਬ: ਮਲੇਰਕੋਟਲਾ 'ਚ ਰਾਜਾ ਵੜਿੰਗ ਦੀ ਹਾਜ਼ਰੀ 'ਚ ਭਿੜੇ ਕਾਂਗਰਸੀ: 'ਹਰ...

ਮਲੇਰਕੋਟਲਾ 'ਚ ਰਾਜਾ ਵੜਿੰਗ ਦੀ ਹਾਜ਼ਰੀ 'ਚ ਭਿੜੇ ਕਾਂਗਰਸੀ: 'ਹਰ ਬੂਥ ਕਾਂਗਰਸ ਮਜ਼ਬੂਤ' ਮੁਹਿੰਮ ਦੇ ਆਖ਼ਰੀ ਦਿਨ ਸਟੇਜ 'ਤੇ ਚੜ੍ਹਨ ਨੂੰ ਲੈ ਕੇ ਹੰਗਾਮਾ

Admin User - Aug 08, 2026 02:42 PM
IMG

ਪੰਜਾਬ ਵਿੱਚ ਪਾਰਟੀ ਨੂੰ ਜ਼ਮੀਨੀ ਪੱਧਰ 'ਤੇ ਮਜ਼ਬੂਤ ਕਰਨ ਲਈ ਕਾਂਗਰਸ ਵੱਲੋਂ ਚਲਾਈ ਜਾ ਰਹੀ 'ਹਰ ਬੂਥ ਕਾਂਗਰਸ ਮਜ਼ਬੂਤ' ਮੁਹਿੰਮ ਦੇ ਮਾਲਵਾ ਗੇੜ ਦੇ ਆਖ਼ਰੀ ਦਿਨ ਪਾਰਟੀ ਦੀ ਅੰਦਰੂਨੀ ਧੜੇਬੰਦੀ ਸ਼ਰੇਆਮ ਸੜਕਾਂ ਅਤੇ ਸਟੇਜਾਂ 'ਤੇ ਆ ਗਈ। ਜ਼ਿਲ੍ਹਾ ਮਲੇਰਕੋਟਲਾ ਵਿਖੇ ਆਯੋਜਿਤ ਸਮਾਗਮ ਦੌਰਾਨ ਸਟੇਜ 'ਤੇ ਚੜ੍ਹਨ ਦੀ ਹੋੜ ਨੂੰ ਲੈ ਕੇ ਕਾਂਗਰਸੀ ਆਗੂ ਅਤੇ ਵਰਕਰ ਆਪਸ ਵਿੱਚ ਭਿੜ ਗਏ।


ਮਿਲੀ ਜਾਣਕਾਰੀ ਅਨੁਸਾਰ ਜਿਵੇਂ ਹੀ ਪੂਰਵ ਵਿਧਾਇਕ ਜਸਵੀਰ ਸਿੰਘ ਜੱਸੀ ਸਟੇਜ 'ਤੇ ਚੜ੍ਹਨ ਲੱਗੇ, ਤਾਂ ਸਾਬਕਾ ਮੰਤਰੀ ਰਜ਼ੀਆ ਸੁਲਤਾਨਾ ਦੇ ਸਮਰਥਕਾਂ ਨੇ ਉਨ੍ਹਾਂ ਨੂੰ ਰੋਕ ਦਿੱਤਾ। ਇਸ ਤੋਂ ਬਾਅਦ ਮਾਹੌਲ ਬੇਹੱਦ ਤਨਾਅਪੂਰਨ ਹੋ ਗਿਆ ਅਤੇ ਦੋਵਾਂ ਧਿਰਾਂ ਵੱਲੋਂ ਇੱਕ-ਦੂਜੇ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਸ਼ੁਰੂ ਕਰ ਦਿੱਤੀ ਗਈ। ਹੰਗਾਮਾ ਵਧਦਾ ਦੇਖ ਕੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੂੰ ਖ਼ੁਦ ਸਟੇਜ ਤੋਂ ਹੇਠਾਂ ਉੱਤਰ ਕੇ ਵਰਕਰਾਂ ਨੂੰ ਸ਼ਾਂਤ ਕਰਵਾਉਣਾ ਪਿਆ। ਇਸ ਮੌਕੇ ਪੰਜਾਬ ਕਾਂਗਰਸ ਇੰਚਾਰਜ ਭੂਪੇਸ਼ ਬਘੇਲ ਵੀ ਮੌਜੂਦ ਸਨ। ਦੂਜੇ ਪਾਸੇ, ਖੰਨਾ ਵਿੱਚ ਵੀ 'ਚੰਨੀ ਗੁੱਟ' ਵੱਲੋਂ ਵੱਖਰੇ ਤੌਰ 'ਤੇ ਹੋਰਡਿੰਗਜ਼ ਲਗਾ ਕੇ ਸ਼ਕਤੀ ਪ੍ਰਦਰਸ਼ਨ ਕੀਤਾ ਗਿਆ।


ਮੀਡੀਆ ਨਾਲ ਗੱਲਬਾਤ ਕਰਦਿਆਂ ਪੰਜਾਬ ਇੰਚਾਰਜ ਭੂਪੇਸ਼ ਬਘੇਲ ਨੇ ਦੱਸਿਆ ਕਿ ਮੁਹਿੰਮ ਦੇ ਪਹਿਲੇ ਚਰਨ 'ਚ ਮਾਲਵਾ ਖੇਤਰ ਦੇ ਸਾਰੇ ਜ਼ਿਲ੍ਹਿਆਂ ਦੀਆਂ ਮੀਟਿੰਗਾਂ ਪੂਰੀਆਂ ਹੋ ਗਈਆਂ ਹਨ। ਹੁਣ ਦੂਜੇ ਗੇੜ 'ਚ ਦੋਆਬਾ ਅਤੇ ਉਸ ਤੋਂ ਬਾਅਦ ਮਾਝੇ ਦੇ ਜ਼ਿਲ੍ਹਿਆਂ ਵਿੱਚ ਵਰਕਰ ਸਮਾਗਮ ਕਰਵਾਏ ਜਾਣਗੇ। ਉਨ੍ਹਾਂ ਸਪੱਸ਼ਟ ਕੀਤਾ ਕਿ ਜ਼ਿਲ੍ਹਾ ਪੱਧਰੀ ਬੈਠਕਾਂ ਤੋਂ ਬਾਅਦ ਰਾਜ ਦੇ ਹਰ ਇੱਕ ਵਿਧਾਨ ਸਭਾ ਹਲਕੇ ਵਿੱਚ ਅਜਿਹੀਆਂ ਹੀ ਮੀਟਿੰਗਾਂ ਕਰਕੇ ਕਾਂਗਰਸ ਨਵੀਂ ਰਣਨੀਤੀ ਨਾਲ ਚੋਣ ਮੈਦਾਨ 'ਚ ਉੱਤਰੇਗੀ।


ਖੰਨਾ ਪ੍ਰੋਗਰਾਮ ਤੋਂ ਬਾਅਦ ਭੂਪੇਸ਼ ਬਘੇਲ ਅਤੇ ਰਾਜਾ ਵੜਿੰਗ ਚੰਡੀਗੜ੍ਹ ਲਈ ਰਵਾਨਾ ਹੋ ਗਏ, ਜਿੱਥੇ ਰਾਤ ਨੂੰ ਸੀਨੀਅਰ ਆਗੂਆਂ ਨਾਲ ਪਿਛਲੇ 9 ਦਿਨਾਂ ਦੀਆਂ ਮੀਟਿੰਗਾਂ ਦੀ ਸਮੀਖਿਆ ਕੀਤੀ ਗਈ। ਦੋਵੇਂ ਆਗੂ ਅੱਜ ਦਿੱਲੀ ਵਿਖੇ ਪਾਰਟੀ ਦੇ ਰਾਸ਼ਟਰੀ ਸੰਗਠਨ ਮਹਾਸਚਿਵ ਕੇ.ਸੀ. ਵੇਣੂਗੋਪਾਲ ਨਾਲ ਮੁਲਾਕਾਤ ਕਰਕੇ ਪੰਜਾਬ ਕਾਂਗਰਸ ਦੀ ਜ਼ਮੀਨੀ ਹਕੀਕਤ ਅਤੇ ਅੰਦਰੂਨੀ ਖਿੱਚੋਤਾਣ ਬਾਰੇ ਵਿਸਥਾਰਤ ਰਿਪੋਰਟ ਸੌਂਪਣਗੇ।

Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.