IMG-LOGO
ਹੋਮ ਪੰਜਾਬ: PM ਮੋਦੀ ਨਾਲ ਮੁਲਾਕਾਤ ਤੋਂ ਬਾਅਦ ਸੁਖਬੀਰ ਬਾਦਲ ਨੇ ਬੁਲਾਈ...

PM ਮੋਦੀ ਨਾਲ ਮੁਲਾਕਾਤ ਤੋਂ ਬਾਅਦ ਸੁਖਬੀਰ ਬਾਦਲ ਨੇ ਬੁਲਾਈ ਅਹਿਮ ਮੀਟਿੰਗ, ਮਹਿਲਾ ਰਾਖਵਾਂਕਰਨ ਤੇ Delimitation ਬਿੱਲ ਨੂੰ ਲੈ ਕੇ ਵੱਡਾ ਫੈਸਲਾ

Admin User - Aug 08, 2026 04:14 PM
IMG

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਤੋਂ ਬਾਅਦ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਪਾਰਟੀ ਦੇ ਸੀਨੀਅਰ ਆਗੂਆਂ ਨਾਲ ਅਹਿਮ ਬੈਠਕ ਕੀਤੀ। ਇਸ ਮੀਟਿੰਗ ਦੌਰਾਨ ਦੇਸ਼ ਵਿੱਚ ਮਹਿਲਾ ਰਾਖਵਾਂਕਰਨ ਨੂੰ ਜਲਦ ਲਾਗੂ ਕਰਨ ਅਤੇ Delimitation ਬਿੱਲ ਨੂੰ ਛੇਤੀ ਪਾਸ ਕਰਨ ਦੀ ਮੰਗ ’ਤੇ ਵਿਚਾਰ-ਵਟਾਂਦਰਾ ਕੀਤਾ ਗਿਆ।

ਮੀਟਿੰਗ ਤੋਂ ਬਾਅਦ ਅਕਾਲੀ ਦਲ ਵੱਲੋਂ ਕਿਹਾ ਗਿਆ ਕਿ ਪਾਰਟੀ ਸਿੱਖ ਗੁਰੂਆਂ ਦੀਆਂ ਸਿੱਖਿਆਵਾਂ ਤੋਂ ਪ੍ਰੇਰਿਤ ਹੋ ਕੇ ਔਰਤਾਂ ਦੇ ਸਨਮਾਨ, ਬਰਾਬਰੀ ਅਤੇ ਸਮਾਨ ਅਧਿਕਾਰਾਂ ਦੀ ਹਮਾਇਤ ਕਰਦੀ ਹੈ। ਪਾਰਟੀ ਨੇ ਕਿਹਾ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਆਪਣੇ ਹਾਊਸ ਵਿੱਚ ਔਰਤਾਂ ਲਈ ਰਾਖਵਾਂਕਰਨ ਦੀ ਵਿਵਸਥਾ ਕਰਨਾ ਇਸ ਦਿਸ਼ਾ ਵਿੱਚ ਇੱਕ ਮਿਸਾਲ ਹੈ।

ਅਕਾਲੀ ਦਲ ਨੇ ਕੇਂਦਰ ਸਰਕਾਰ ਵੱਲੋਂ ਸਾਰੇ ਰਾਜਾਂ ਦੀਆਂ ਸੰਸਦੀ ਸੀਟਾਂ ਵਿੱਚ 50 ਫੀਸਦੀ ਤੱਕ ਵਾਧਾ ਕਰਨ ਸਬੰਧੀ ਪੇਸ਼ ਕੀਤੇ ਪ੍ਰਸਤਾਵ ਦਾ ਵੀ ਸਮਰਥਨ ਕੀਤਾ। ਪਾਰਟੀ ਆਗੂਆਂ ਨੇ ਜ਼ੋਰ ਦਿੱਤਾ ਕਿ ਮਹਿਲਾ ਰਾਖਵਾਂਕਰਨ ਦੀ ਵਿਵਸਥਾ ਨੂੰ ਬਿਨਾਂ ਹੋਰ ਦੇਰੀ ਦੇ ਲਾਗੂ ਕੀਤਾ ਜਾਣਾ ਚਾਹੀਦਾ ਹੈ।

ਅਕਾਲੀ ਦਲ ਦੇ ਸੀਨੀਅਰ ਆਗੂ ਦਲਜੀਤ ਸਿੰਘ ਚੀਮਾ ਨੇ ਦੱਸਿਆ ਕਿ ਬੈਠਕ ਵਿੱਚ ਮੁੱਖ ਤੌਰ ’ਤੇ ਦੋ ਮੁੱਦੇ ਵਿਚਾਰੇ ਗਏ। ਪਹਿਲਾ ਮੁੱਦਾ ਮਹਿਲਾ ਰਾਖਵਾਂਕਰਨ ਬਿੱਲ ਨੂੰ ਜਲਦ ਤੋਂ ਜਲਦ ਲਾਗੂ ਕਰਨ ਨਾਲ ਸਬੰਧਤ ਸੀ, ਜਦਕਿ ਦੂਜਾ Delimitation ਬਿੱਲ ਨੂੰ ਛੇਤੀ ਪਾਸ ਕਰਨ ਬਾਰੇ ਸੀ। ਉਨ੍ਹਾਂ ਕਿਹਾ ਕਿ ਪਾਰਟੀ Delimitation ਸਬੰਧੀ ਕੇਂਦਰੀ ਗ੍ਰਹਿ ਮੰਤਰੀ ਵੱਲੋਂ ਦਿੱਤੇ ਬਿਆਨ ਅਤੇ ਸਾਰੇ ਰਾਜਾਂ ਵਿੱਚ ਸੀਟਾਂ ਦੀ ਗਿਣਤੀ ਵਧਾਉਣ ਦੇ ਪ੍ਰਸਤਾਵ ਦਾ ਸਮਰਥਨ ਕਰਦੀ ਹੈ।

ਇਸ ਅਹਿਮ ਬੈਠਕ ਵਿੱਚ ਸੰਸਦ ਮੈਂਬਰ ਹਰਸਿਮਰਤ ਕੌਰ ਬਾਦਲ ਸਮੇਤ ਪਾਰਟੀ ਦੇ ਹੋਰ ਸੀਨੀਅਰ ਆਗੂ ਵੀ ਮੌਜੂਦ ਰਹੇ। ਹਾਲਾਂਕਿ, ਅਕਾਲੀ ਦਲ ਅਤੇ ਭਾਜਪਾ ਵਿਚਾਲੇ ਮੁੜ ਗੱਠਜੋੜ ਨੂੰ ਲੈ ਕੇ ਹਰਸਿਮਰਤ ਕੌਰ ਬਾਦਲ ਨੇ ਸਪੱਸ਼ਟ ਕੀਤਾ ਕਿ ਅੱਜ ਦੀ ਮੀਟਿੰਗ ਵਿੱਚ ਇਸ ਮੁੱਦੇ ’ਤੇ ਕੋਈ ਚਰਚਾ ਨਹੀਂ ਹੋਈ।

Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.