ਤਾਜਾ ਖਬਰਾਂ
ਸ੍ਰੀ ਦਰਬਾਰ ਸਾਹਿਬ ਵਿਖੇ ਮੱਥਾ ਟੇਕਣ ਉਪਰੰਤ ਮੀਡੀਆ ਨਾਲ ਗੱਲਬਾਤ ਕਰਦਿਆਂ ਜਸਬੀਰ ਸਿੰਘ ਗੜ੍ਹੀ ਨੇ ਕਿਹਾ ਕਿ ਗੁਰੂ ਘਰ ਸਮੁੱਚੀ ਮਨੁੱਖਤਾ ਨੂੰ ਬਰਾਬਰੀ, ਪਿਆਰ, ਸਹਿਯੋਗ ਅਤੇ ਭਾਈਚਾਰੇ ਦਾ ਸੰਦੇਸ਼ ਦਿੰਦਾ ਹੈ। ਉਨ੍ਹਾਂ ਕਿਹਾ ਕਿ ਸ੍ਰੀ ਹਰਿਮੰਦਰ ਸਾਹਿਬ ਅਜਿਹਾ ਪਵਿੱਤਰ ਅਸਥਾਨ ਹੈ, ਜਿੱਥੇ ਹਰ ਧਰਮ ਅਤੇ ਵਰਗ ਦੇ ਲੋਕ ਬਿਨਾਂ ਕਿਸੇ ਭੇਦਭਾਵ ਦੇ ਨਤਮਸਤਕ ਹੁੰਦੇ ਹਨ।
ਉਨ੍ਹਾਂ ਕਿਹਾ ਕਿ ਗੁਰੂ ਸਾਹਿਬਾਨ ਨੇ ਸਦੀਆਂ ਪਹਿਲਾਂ ਹੀ ਸਮਾਜ ਵਿੱਚੋਂ ਜਾਤ-ਪਾਤ ਅਤੇ ਵਿਤਕਰੇ ਦੀਆਂ ਕੰਧਾਂ ਨੂੰ ਖ਼ਤਮ ਕਰਨ ਦਾ ਸੰਦੇਸ਼ ਦਿੱਤਾ ਸੀ। ਸੰਗਤ ਅਤੇ ਪੰਗਤ ਦੀ ਮਹਾਨ ਪਰੰਪਰਾ ਇਸ ਗੱਲ ਦਾ ਪ੍ਰਤੀਕ ਹੈ ਕਿ ਗੁਰੂ ਘਰ ਵਿੱਚ ਹਰ ਵਿਅਕਤੀ ਨੂੰ ਬਰਾਬਰ ਦਾ ਦਰਜਾ ਅਤੇ ਸਤਿਕਾਰ ਮਿਲਦਾ ਹੈ।
ਜਸਬੀਰ ਸਿੰਘ ਗੜ੍ਹੀ ਨੇ ਕਿਹਾ ਕਿ ਅੱਜ ਦੇ ਸਮੇਂ ਵਿੱਚ ਵੀ ਸਮਾਜ ਅੰਦਰ ਹਰ ਵਿਅਕਤੀ ਲਈ ਸਮਾਨਤਾ ਅਤੇ ਸਨਮਾਨ ਦੀ ਭਾਵਨਾ ਨੂੰ ਹੋਰ ਮਜ਼ਬੂਤ ਕਰਨ ਦੀ ਲੋੜ ਹੈ। ਭਾਰਤੀ ਸੰਵਿਧਾਨ ਵੱਲੋਂ ਨਾਗਰਿਕਾਂ ਨੂੰ ਦਿੱਤੇ ਸਮਾਨਤਾ ਦੇ ਅਧਿਕਾਰਾਂ ਦਾ ਜ਼ਿਕਰ ਕਰਦਿਆਂ ਉਨ੍ਹਾਂ ਕਿਹਾ ਕਿ ਗੁਰੂ ਸਾਹਿਬਾਨ ਦੀ ਵਿਚਾਰਧਾਰਾ ਮਨੁੱਖਤਾ ਨੂੰ ਬਰਾਬਰੀ ਅਤੇ ਮਾਣ-ਸਨਮਾਨ ਨਾਲ ਜੀਵਨ ਬਤੀਤ ਕਰਨ ਦੀ ਪ੍ਰੇਰਣਾ ਦਿੰਦੀ ਹੈ।
ਉਨ੍ਹਾਂ ਅਪੀਲ ਕੀਤੀ ਕਿ ਸਮਾਜ ਵਿੱਚੋਂ ਹਰ ਤਰ੍ਹਾਂ ਦੇ ਭੇਦਭਾਵ ਨੂੰ ਦੂਰ ਕਰਨ ਅਤੇ ਆਪਸੀ ਸਤਿਕਾਰ ਤੇ ਭਾਈਚਾਰੇ ਦੀ ਭਾਵਨਾ ਨੂੰ ਮਜ਼ਬੂਤ ਕਰਨ ਲਈ ਸਾਰਿਆਂ ਨੂੰ ਮਿਲ ਕੇ ਯਤਨ ਕਰਨੇ ਚਾਹੀਦੇ ਹਨ।
Get all latest content delivered to your email a few times a month.