ਤਾਜਾ ਖਬਰਾਂ
ਪੁਲਿਸ ਅਨੁਸਾਰ, CIA ਜ਼ੀਰਾ ਅਤੇ SHO ਮੱਲਾਂਵਾਲਾ ਨੂੰ ਮੁਲਜ਼ਮਾਂ ਦੀ ਆਵਾਜਾਈ ਸਬੰਧੀ ਗੁਪਤ ਸੂਚਨਾ ਮਿਲੀ ਸੀ। ਇਸ ਦੇ ਆਧਾਰ ’ਤੇ ਪੁਲਿਸ ਵੱਲੋਂ ਇਲਾਕੇ ਵਿੱਚ ਵਿਸ਼ੇਸ਼ ਨਾਕਾਬੰਦੀ ਕੀਤੀ ਗਈ। ਇਸੇ ਦੌਰਾਨ ਹਰਜੀਤ ਸਿੰਘ ਅਤੇ ਦਿਲਬਾਗ ਸਿੰਘ ਮੋਟਰਸਾਈਕਲ ’ਤੇ ਉੱਥੋਂ ਲੰਘ ਰਹੇ ਸਨ।
ਜਦੋਂ ਪੁਲਿਸ ਟੀਮ ਨੇ ਉਨ੍ਹਾਂ ਨੂੰ ਰੁਕਣ ਦਾ ਇਸ਼ਾਰਾ ਕੀਤਾ ਤਾਂ ਦੋਵੇਂ ਕਥਿਤ ਤੌਰ ’ਤੇ ਮੌਕੇ ਤੋਂ ਭੱਜਣ ਦੀ ਕੋਸ਼ਿਸ਼ ਕਰਨ ਲੱਗੇ। ਪੁਲਿਸ ਦਾ ਦਾਅਵਾ ਹੈ ਕਿ ਇਸ ਦੌਰਾਨ ਮੁਲਜ਼ਮਾਂ ਨੇ ਪੁਲਿਸ ਟੀਮ ’ਤੇ ਗੋਲੀਬਾਰੀ ਕਰ ਦਿੱਤੀ। ਪੁਲਿਸ ਨੇ ਆਪਣੀ ਸੁਰੱਖਿਆ ਵਿੱਚ ਜਵਾਬੀ ਕਾਰਵਾਈ ਕੀਤੀ, ਜਿਸ ਦੌਰਾਨ ਦੋਵੇਂ ਬਦਮਾਸ਼ ਜ਼ਖ਼ਮੀ ਹੋ ਗਏ।
ਪੁਲਿਸ ਵੱਲੋਂ ਦੋਵਾਂ ਨੂੰ ਤੁਰੰਤ ਹਸਪਤਾਲ ਪਹੁੰਚਾਇਆ ਗਿਆ। ਮੁੱਢਲੀ ਜਾਣਕਾਰੀ ਮੁਤਾਬਕ ਪੁਲਿਸ ਨੇ ਉਨ੍ਹਾਂ ਦੇ ਕਬਜ਼ੇ ਵਿੱਚੋਂ ਦੋ ਹਥਿਆਰ ਵੀ ਬਰਾਮਦ ਕੀਤੇ ਹਨ। ਦੋਵਾਂ ਮੁਲਜ਼ਮਾਂ ਖ਼ਿਲਾਫ਼ ਪਹਿਲਾਂ ਵੀ ਅਪਰਾਧਿਕ ਮਾਮਲੇ ਦਰਜ ਹੋਣ ਦੀ ਗੱਲ ਸਾਹਮਣੇ ਆਈ ਹੈ।
ਐਸਐਸਪੀ ਫਿਰੋਜ਼ਪੁਰ ਭੁਪਿੰਦਰ ਸਿੰਘ ਸਿੱਧੂ ਨੇ ਦੱਸਿਆ ਕਿ ਪੁਲਿਸ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਦੋਵੇਂ ਮੁਲਜ਼ਮ ਕਥਿਤ ਤੌਰ ’ਤੇ ਫਿਰੌਤੀ ਮੰਗਣ ਵਾਲੇ ਵਿਅਕਤੀਆਂ ਨਾਲ ਜੁੜੇ ਹੋਏ ਸਨ। ਪੁਲਿਸ ਮੁਤਾਬਕ ਇਹ ਦੋਵੇਂ ਉਨ੍ਹਾਂ ਲਈ ਗੁਰਗਿਆਂ ਵਜੋਂ ਕੰਮ ਕਰਦੇ ਸਨ।
ਐਸਐਸਪੀ ਨੇ ਕਿਹਾ ਕਿ ਦੋਵਾਂ ਮੁਲਜ਼ਮਾਂ ਕੋਲੋਂ ਹਥਿਆਰਾਂ ਦੀ ਬਰਾਮਦਗੀ ਹੋਈ ਹੈ ਅਤੇ ਉਨ੍ਹਾਂ ਖ਼ਿਲਾਫ਼ ਪਹਿਲਾਂ ਵੀ ਕੇਸ ਦਰਜ ਹਨ। ਪੁਲਿਸ ਹੁਣ ਉਨ੍ਹਾਂ ਦੇ ਪੁਰਾਣੇ ਅਪਰਾਧਿਕ ਰਿਕਾਰਡ, ਹਥਿਆਰਾਂ ਦੇ ਸਰੋਤ ਅਤੇ ਫਿਰੌਤੀ ਨਾਲ ਜੁੜੇ ਨੈੱਟਵਰਕ ਬਾਰੇ ਜਾਣਕਾਰੀ ਇਕੱਠੀ ਕਰ ਰਹੀ ਹੈ।
ਪੁਲਿਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਪੁੱਛਗਿੱਛ ਅਤੇ ਅਗਲੀ ਜਾਂਚ ਦੌਰਾਨ ਇਸ ਮਾਮਲੇ ਵਿੱਚ ਹੋਰ ਵੀ ਅਹਿਮ ਖੁਲਾਸੇ ਹੋਣ ਦੀ ਸੰਭਾਵਨਾ ਹੈ। ਫਿਲਹਾਲ ਪੁਲਿਸ ਵੱਲੋਂ ਪੂਰੇ ਮਾਮਲੇ ਦੀ ਜਾਂਚ ਜਾਰੀ ਹੈ।
Get all latest content delivered to your email a few times a month.