ਤਾਜਾ ਖਬਰਾਂ
ਪਾਰਟੀ ਦੇ ਟਰਾਂਸਪੋਰਟ ਵਿੰਗ ਦੇ ਪੰਜਾਬ ਪ੍ਰਧਾਨ ਅਤੇ ਸੀਨੀਅਰ ਆਗੂ ਪਰਮਜੀਤ ਸਿੰਘ ਵੈਰੜ ਨੇ ਦੱਸਿਆ ਕਿ ਇਹ ਸੇਵਾ ਕੇਂਦਰ ਆਮ ਲੋਕਾਂ ਲਈ ਖੁੱਲ੍ਹਾ ਰਹੇਗਾ। ਲੋਕ ਆਪਣੀਆਂ ਸਮੱਸਿਆਵਾਂ ਅਤੇ ਸ਼ਿਕਾਇਤਾਂ ਲੈ ਕੇ ਇੱਥੇ ਪਹੁੰਚ ਸਕਣਗੇ, ਜਿਨ੍ਹਾਂ ਨੂੰ ਸੁਣਨ ਤੋਂ ਬਾਅਦ ਸਬੰਧਤ ਪੱਧਰ ’ਤੇ ਹੱਲ ਕਰਵਾਉਣ ਲਈ ਯਤਨ ਕੀਤੇ ਜਾਣਗੇ।
ਉਨ੍ਹਾਂ ਦੱਸਿਆ ਕਿ ਲੋਕਾਂ ਦੀ ਸਹੂਲਤ ਲਈ ਵੱਖ-ਵੱਖ ਹੈਲਪ ਡੈਸਕ ਸਥਾਪਿਤ ਕੀਤੇ ਗਏ ਹਨ। ਔਰਤਾਂ ਲਈ ਵੀ ਵਿਸ਼ੇਸ਼ ਤੌਰ ’ਤੇ ਵੱਖਰਾ ਹੈਲਪ ਡੈਸਕ ਬਣਾਇਆ ਗਿਆ ਹੈ, ਤਾਂ ਜੋ ਉਹ ਆਪਣੀਆਂ ਸਮੱਸਿਆਵਾਂ ਆਸਾਨੀ ਨਾਲ ਸਾਂਝੀਆਂ ਕਰ ਸਕਣ।
ਪਰਮਜੀਤ ਸਿੰਘ ਵੈਰੜ ਮੁਤਾਬਕ ਪਾਰਟੀ ਵਰਕਰਾਂ ਵੱਲੋਂ ਘਰ-ਘਰ ਜਾ ਕੇ ਵੀ ਲੋਕਾਂ ਨਾਲ ਸੰਪਰਕ ਕੀਤਾ ਜਾਵੇਗਾ। ਇਸ ਦੌਰਾਨ ਲੋਕਾਂ ਦੀਆਂ ਮੁਸ਼ਕਲਾਂ ਦੇ ਨਾਲ-ਨਾਲ ਉਨ੍ਹਾਂ ਦੇ ਸੁਝਾਅ ਵੀ ਲਏ ਜਾਣਗੇ। ਉਨ੍ਹਾਂ ਕਿਹਾ ਕਿ ਅਕਾਲੀ ਦਲ ਦਾ ਉਦੇਸ਼ ਸਿਰਫ਼ ਚੋਣਾਂ ਦੇ ਸਮੇਂ ਸਰਗਰਮ ਹੋਣਾ ਨਹੀਂ, ਬਲਕਿ ਲਗਾਤਾਰ ਲੋਕਾਂ ਵਿਚਕਾਰ ਰਹਿ ਕੇ ਉਨ੍ਹਾਂ ਦੀਆਂ ਸਮੱਸਿਆਵਾਂ ਨੂੰ ਉਠਾਉਣਾ ਹੈ।
ਉਨ੍ਹਾਂ ਕਿਹਾ ਕਿ ਜਨ ਸੰਪਰਕ ਮੁਹਿੰਮ ਦੌਰਾਨ ਪਾਰਟੀ ਦੀਆਂ ਨੀਤੀਆਂ, ਪਿਛਲੀ ਸਰਕਾਰ ਦੌਰਾਨ ਕੀਤੇ ਗਏ ਲੋਕ ਭਲਾਈ ਅਤੇ ਵਿਕਾਸ ਕਾਰਜਾਂ ਤੋਂ ਇਲਾਵਾ ਕਿਸਾਨੀ, ਸਿੱਖਿਆ ਅਤੇ ਉਦਯੋਗ ਨਾਲ ਸਬੰਧਤ ਮੁੱਦਿਆਂ ਬਾਰੇ ਵੀ ਲੋਕਾਂ ਨੂੰ ਜਾਣੂ ਕਰਵਾਇਆ ਜਾਵੇਗਾ। ਇਸ ਦੇ ਨਾਲ ਹੀ ਪੰਜਾਬ ਨੂੰ ਮੁੜ ਖੁਸ਼ਹਾਲ ਬਣਾਉਣ ਸਬੰਧੀ ਅਕਾਲੀ ਦਲ ਦੀਆਂ ਨੀਤੀਆਂ ਬਾਰੇ ਵੀ ਲੋਕਾਂ ਤੱਕ ਜਾਣਕਾਰੀ ਪਹੁੰਚਾਈ ਜਾਵੇਗੀ।
ਪਾਰਟੀ ਆਗੂ ਨੇ ਕਿਹਾ ਕਿ ਜ਼ਰੂਰਤਮੰਦ ਲੋਕਾਂ ਦੀ ਮਦਦ ਲਈ ਵਰਕਰਾਂ ਵੱਲੋਂ ਹਰ ਸੰਭਵ ਸਹਿਯੋਗ ਦਿੱਤਾ ਜਾਵੇਗਾ ਅਤੇ ਜਨ ਸੰਪਰਕ ਸੇਵਾ ਕੇਂਦਰ ਰਾਹੀਂ ਲੋਕਾਂ ਨਾਲ ਪਾਰਟੀ ਦਾ ਸਿੱਧਾ ਸੰਪਰਕ ਹੋਰ ਮਜ਼ਬੂਤ ਕਰਨ ਦੀ ਕੋਸ਼ਿਸ਼ ਕੀਤੀ ਜਾਵੇਗੀ।
Get all latest content delivered to your email a few times a month.