IMG-LOGO
ਹੋਮ ਪੰਜਾਬ: ਗੈਂਗਸਟਰਾਂ ‘ਤੇ ਵਾਰ ਦਾ 202ਵਾਂ ਦਿਨ: ਪੰਜਾਬ ਪੁਲਿਸ ਵੱਲੋਂ 638...

ਗੈਂਗਸਟਰਾਂ ‘ਤੇ ਵਾਰ ਦਾ 202ਵਾਂ ਦਿਨ: ਪੰਜਾਬ ਪੁਲਿਸ ਵੱਲੋਂ 638 ਥਾਈਂ ਛਾਪੇਮਾਰੀ; 500 ਕਾਬੂ

Admin User - Aug 10, 2026 06:59 PM
IMG

ਚੰਡੀਗੜ੍ਹ, 10 ਅਗਸਤ:

 ’ਗੈਂਗਸਟਰਾਂ ਤੇ ਵਾਰ’ ਮੁਹਿੰਮ ਦੇ 202ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਸੂਬੇ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਅਤੇ ਮੈਪ ਕੀਤੇ 638 ਟਿਕਾਣਿਆਂ ’ਤੇ ਛਾਪੇਮਾਰੀ ਕੀਤੀ।

ਜ਼ਿਕਰਯੋਗ ਹੈ ਕਿ ‘ਗੈਂਗਸਟਰਾਂ ‘ਤੇ ਵਾਰ’ - ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ਫੈਸਲਾਕੁੰਨ ਜੰਗ ਹੈ, ਜਿਸਦੀ ਸ਼ੁਰੂਆਤ 20 ਜਨਵਰੀ, 2026 ਨੂੰ ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਗੌਰਵ ਯਾਦਵ ਦੁਆਰਾ ਕੀਤੀ ਗਈ ਸੀ। ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪੰਜਾਬ ਦੇ ਤਾਲਮੇਲ ਨਾਲ ਸਾਰੇ ਜ਼ਿਲਿ੍ਹਆਂ ਦੀਆਂ ਪੁਲਿਸ ਟੀਮਾਂ ਰਾਜ ਭਰ ਵਿੱਚ ਵਿਸ਼ੇਸ਼ ਕਾਰਵਾਈਆਂ ਕਰ ਰਹੀਆਂ ਹਨ।

202ਵੇਂ ਦਿਨ, ਪੁਲਿਸ ਟੀਮਾਂ ਨੇ 15 ਹਥਿਆਰਾਂ ਸਮੇਤ 500 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ, ਜਿਸ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਬਾਅਦ ਕੁੱਲ ਗ੍ਰਿਫ਼ਤਾਰੀਆਂ 59,021 ਹੋ ਗਈਆਂ।

ਇਸ ਤੋਂ ਇਲਾਵਾ 257 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ ਗਈ ਹੈ। ਪੁਲਿਸ ਟੀਮਾਂ ਨੇ ਕਾਰਵਾਈ ਦੌਰਾਨ 8 ਭਗੌੜੇ ਅਪਰਾਧੀਆਂ ਨੂੰ ਵੀ ਗ੍ਰਿਫ਼ਤਾਰ ਕੀਤਾ ਹੈ।

ਲੋਕ, ਐਂਟੀ ਗੈਂਗਸਟਰ ਹੈਲਪਲਾਈਨ ਨੰਬਰ 93946-93946 ਰਾਹੀਂ ਲੋੜੀਂਦੇ ਅਪਰਾਧੀਆਂ ਅਤੇ ਗੈਂਗਸਟਰਾਂ ਬਾਰੇ ਗੁਪਤ ਰੂਪ ਵਿੱਚ ਜਾਣਕਾਰੀ ਦੇ ਸਕਦੇ ਹਨ ਅਤੇ ਅਪਰਾਧ ਅਤੇ ਅਪਰਾਧਿਕ ਗਤੀਵਿਧੀਆਂ ਬਾਰੇ ਸੂਹ ਵੀ ਦਿੱਤੀ ਜਾ ਸਕਦੀ ਹੈ।

ਇਸ ਦੌਰਾਨ ਪੁਲਿਸ ਟੀਮਾਂ ਨੇ ਨਸ਼ਿਆਂ ਵਿਰੁੱਧ ਆਪਣੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ 527ਵੇਂ ਦਿਨ ਵੀ ਜਾਰੀ ਰੱਖਦਿਆਂ ਅੱਜ 137 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ ਅਤੇ ਉਨ੍ਹਾਂ ਦੇ ਕਬਜ਼ੇ ਵਿੱਚੋਂ 1.6 ਕਿਲੋ ਹੈਰੋਇਨ, 2103 ਨਸ਼ੀਲੀਆਂ ਗੋਲੀਆਂ ਅਤੇ 1450 ਰੁਪਏ ਡਰੱਗ ਮਨੀ ਬਰਾਮਦ ਕੀਤੀ ਗਈ। ਇਸ ਨਾਲ ਸਿਰਫ 527 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 75,689 ਹੋ ਗਈ ਹੈ। ਨਸ਼ਾ ਛੁਡਾਊ ਮੁਹਿੰਮ ਦੇ ਹਿੱਸੇ ਵਜੋਂ, ਪੰਜਾਬ ਪੁਲਿਸ ਨੇ ਅੱਜ 13 ਵਿਅਕਤੀਆਂ ਨੂੰ ਨਸ਼ਾ ਛੁਡਾਊ ਅਤੇ ਮੁੜ ਵਸੇਬੇ ਦਾ ਇਲਾਜ ਕਰਵਾਉਣ ਲਈ ਰਾਜ਼ੀ ਕੀਤਾ ਹੈ।

Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.