IMG-LOGO
ਹੋਮ ਪੰਜਾਬ: ਗੁਰਦੁਆਰਾ ਸ੍ਰੀ ਹੰਸਾਲੀ ਸਾਹਿਬ ਵਿਖੇ ਸਮਾਗਮ ਦੌਰਾਨ ਲੰਗਰ ਹਾਲ ’ਚ...

ਗੁਰਦੁਆਰਾ ਸ੍ਰੀ ਹੰਸਾਲੀ ਸਾਹਿਬ ਵਿਖੇ ਸਮਾਗਮ ਦੌਰਾਨ ਲੰਗਰ ਹਾਲ ’ਚ ਲੱਗੀ ਅੱਗ, ਫਾਇਰ ਬ੍ਰਿਗੇਡ ਦੀ ਮਦਦ ਨਾਲ ਟਲਿਆ ਵੱਡਾ ਹਾਦਸਾ

Admin User - Aug 10, 2026 08:37 PM
IMG

ਫ਼ਤਹਿਗੜ੍ਹ ਸਾਹਿਬ ਦੇ ਡੇਰਾ ਹੰਸਾਲੀ ਵਿਖੇ ਸਵਰਗਵਾਸੀ ਬ੍ਰਹਮ ਗਿਆਨੀ ਸੰਤ ਬਾਬਾ ਅਜੀਤ ਸਿੰਘ ਹੰਸਾਲੀ ਵਾਲਿਆਂ ਦੇ ਜਨਮ ਦਿਹਾੜੇ ਮੌਕੇ ਚੱਲ ਰਹੇ ਧਾਰਮਿਕ ਸਮਾਗਮ ਦੌਰਾਨ ਉਸ ਸਮੇਂ ਹੜਕੰਪ ਮਚ ਗਿਆ, ਜਦੋਂ ਗੁਰਦੁਆਰਾ ਸ੍ਰੀ ਹੰਸਾਲੀ ਸਾਹਿਬ ਦੇ ਲੰਗਰ ਹਾਲ ਵਿੱਚ ਅਚਾਨਕ ਅੱਗ ਲੱਗ ਗਈ।

ਜਾਣਕਾਰੀ ਅਨੁਸਾਰ ਲੰਗਰ ਹਾਲ ਵਿੱਚ ਭੱਠੀਆਂ ਅਤੇ ਸਿਲੰਡਰਾਂ ਦੀ ਪਾਈਪ ਲਾਈਨ ਨੇੜੇ ਅੱਗ ਲੱਗਣ ਤੋਂ ਬਾਅਦ ਇੱਕ ਸਿਲੰਡਰ ਵਿੱਚ ਜ਼ੋਰਦਾਰ ਧਮਾਕਾ ਹੋਇਆ। ਇਸ ਕਾਰਨ ਪੂਰੇ ਲੰਗਰ ਹਾਲ ਵਿੱਚ ਧੂੰਆਂ ਫੈਲ ਗਿਆ ਅਤੇ ਮੌਕੇ ’ਤੇ ਮੌਜੂਦ ਲੋਕਾਂ ਵਿੱਚ ਦਹਿਸ਼ਤ ਦਾ ਮਾਹੌਲ ਬਣ ਗਿਆ।

ਘਟਨਾ ਦੀ ਸੂਚਨਾ ਮਿਲਦੇ ਹੀ ਮੌਕੇ ’ਤੇ ਤਾਇਨਾਤ ਫਾਇਰ ਬ੍ਰਿਗੇਡ ਦੀ ਟੀਮ ਨੇ ਤੁਰੰਤ ਕਾਰਵਾਈ ਕਰਦਿਆਂ ਅੱਗ ’ਤੇ ਕਾਬੂ ਪਾ ਲਿਆ। ਸਰਹਿੰਦ ਫਾਇਰ ਬ੍ਰਿਗੇਡ ਦੇ ਡਰਾਈਵਰ ਚਰਨਜੀਤ ਸਿੰਘ ਮੁਤਾਬਕ ਧਾਰਮਿਕ ਸਮਾਗਮ ਨੂੰ ਧਿਆਨ ਵਿੱਚ ਰੱਖਦਿਆਂ ਪ੍ਰਸ਼ਾਸਨ ਵੱਲੋਂ ਪਹਿਲਾਂ ਹੀ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਦਾ ਪ੍ਰਬੰਧ ਕੀਤਾ ਗਿਆ ਸੀ, ਜਿਸ ਕਾਰਨ ਅੱਗ ’ਤੇ ਸਮੇਂ ਸਿਰ ਕਾਬੂ ਪਾਉਣਾ ਸੰਭਵ ਹੋ ਸਕਿਆ।

ਫਾਇਰ ਬ੍ਰਿਗੇਡ ਦੀ ਤੁਰੰਤ ਕਾਰਵਾਈ ਕਾਰਨ ਅੱਗ ਨੂੰ ਹੋਰ ਫੈਲਣ ਤੋਂ ਰੋਕ ਲਿਆ ਗਿਆ। ਗਨੀਮਤ ਰਹੀ ਕਿ ਇਸ ਹਾਦਸੇ ਵਿੱਚ ਕਿਸੇ ਵਿਅਕਤੀ ਦੀ ਜਾਨ ਨਹੀਂ ਗਈ ਅਤੇ ਨਾ ਹੀ ਕੋਈ ਵੱਡਾ ਮਾਲੀ ਨੁਕਸਾਨ ਹੋਇਆ। ਹਾਦਸੇ ਤੋਂ ਬਾਅਦ ਪ੍ਰਸ਼ਾਸਨ ਅਤੇ ਗੁਰੂ ਘਰ ਪਹੁੰਚੀ ਸੰਗਤ ਨੇ ਸੁੱਖ ਦਾ ਸਾਹ ਲਿਆ।

Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.