IMG-LOGO
ਹੋਮ ਪੰਜਾਬ: ਪ੍ਰਸ਼ਾਸਨ ਦੇ ਭਰੋਸੇ ਤੋਂ ਬਾਅਦ ਕਿਸਾਨਾਂ ਦਾ 'ਰੇਲ ਰੋਕੋ' ਮੁਜ਼ਾਹਰਾ...

ਪ੍ਰਸ਼ਾਸਨ ਦੇ ਭਰੋਸੇ ਤੋਂ ਬਾਅਦ ਕਿਸਾਨਾਂ ਦਾ 'ਰੇਲ ਰੋਕੋ' ਮੁਜ਼ਾਹਰਾ ਟਲਿਆ: ਹੜ੍ਹ ਤੇ ਗੜ੍ਹੇਮਾਰੀ ਦੇ ਮੁਆਵਜ਼ੇ ਦੀਆਂ ਮੰਗਾਂ 'ਤੇ ਬਣੀ ਸਹਿਮਤੀ

Admin User - Aug 11, 2026 01:52 PM
IMG

ਭਾਰਤੀ ਕਿਸਾਨ ਯੂਨੀਅਨ ਏਕਤਾ ਸੰਘਰਸ਼ ਵੱਲੋਂ 11 ਅਗਸਤ ਨੂੰ ਅੰਮ੍ਰਿਤਸਰ 'ਚ ਉਲੀਕਿਆ ਗਿਆ 'ਰੇਲ ਰੋਕੋ' ਅੰਦੋਲਨ ਪ੍ਰਸ਼ਾਸਨ ਨਾਲ ਹੋਈ ਸਫ਼ਲ ਗੱਲਬਾਤ ਤੋਂ ਬਾਅਦ ਫਿਲਹਾਲ ਟਾਲ ਦਿੱਤਾ ਗਿਆ ਹੈ। ਹੜ੍ਹਾਂ ਅਤੇ ਗੜ੍ਹੇਮਾਰੀ ਕਾਰਨ ਫ਼ਸਲਾਂ ਦੇ ਹੋਏ ਖ਼ਰਾਬੇ ਦੇ ਮੁਆਵਜ਼ੇ ਦੀ ਮੰਗ ਨੂੰ ਲੈ ਕੇ ਕਿਸਾਨਾਂ ਵੱਲੋਂ ਮਾਨਾਂਵਾਲਾ ਵਿਖੇ ਦਿੱਲੀ-ਅੰਮ੍ਰਿਤਸਰ ਮੁੱਖ ਰੇਲ ਮਾਰਗ ਠੱਪ ਕਰਨ ਦੀ ਤਿਆਰੀ ਸੀ, ਜਿਸ ਵਿੱਚ ਸੂਬੇ ਦੇ 13-14 ਜ਼ਿਲ੍ਹਿਆਂ ਤੋਂ ਵੱਡੀ ਗਿਣਤੀ ਕਿਸਾਨਾਂ ਨੇ ਸ਼ਿਰਕਤ ਕਰਨੀ ਸੀ।


ਸਥਿਤੀ ਨੂੰ ਦੇਖਦਿਆਂ ਡੀ.ਆਈ.ਜੀ., ਡਿਪਟੀ ਕਮਿਸ਼ਨਰ ਅਤੇ ਐੱਸ.ਐੱਸ.ਪੀ. ਦਿਹਾਤੀ ਸਮੇਤ ਉੱਚ ਅਧਿਕਾਰੀਆਂ ਨੇ ਕਿਸਾਨ ਆਗੂਆਂ ਨਾਲ ਹੰਗਾਮੀ ਬੈਠਕ ਕੀਤੀ। ਸੰਗਠਨ ਦੇ ਸੂਬਾ ਪ੍ਰਧਾਨ ਪਲਵਿੰਦਰ ਸਿੰਘ ਮਾਹਲ ਨੇ ਦੱਸਿਆ ਕਿ ਪ੍ਰਸ਼ਾਸਨ ਨੇ ਪਿਛਲੇ ਸਾਲ ਦੇ ਹੜ੍ਹ ਪੀੜਤਾਂ ਨੂੰ ਬਕਾਇਆ ਰਾਹਤ ਰਾਸ਼ੀ ਤੁਰੰਤ ਜਾਰੀ ਕਰਨ ਅਤੇ 2024 ਦੀ ਗੜ੍ਹੇਮਾਰੀ ਨਾਲ ਹੋਏ ਨੁਕਸਾਨ ਦੀ ਭਰਪਾਈ ਲਈ ਕਾਰਵਾਈ ਸ਼ੁਰੂ ਕਰਨ ਦਾ ਭਰੋਸਾ ਦਿੱਤਾ ਹੈ, ਜਿਸ ਤੋਂ ਬਾਅਦ ਇਹ ਪ੍ਰਦਰਸ਼ਨ ਰੋਕਣ ਦਾ ਫ਼ੈਸਲਾ ਲਿਆ ਗਿਆ।


ਪ੍ਰਸ਼ਾਸਨਿਕ ਅਧਿਕਾਰੀਆਂ ਮੁਤਾਬਕ ਪੀੜਤ ਕਿਸਾਨਾਂ ਦੇ ਬੈਂਕ ਖ਼ਾਤਿਆਂ ਦੇ ਵੇਰਵੇ ਇਕੱਠੇ ਕੀਤੇ ਜਾ ਰਹੇ ਹਨ। ਐੱਸ.ਐੱਸ.ਪੀ. ਨੇ ਸਪੱਸ਼ਟ ਕੀਤਾ ਕਿ ਜ਼ਿਆਦਾਤਰ ਲਾਭਪਾਤਰੀਆਂ ਨੂੰ ਰਾਹਤ ਰਾਸ਼ੀ ਵੰਡੀ ਜਾ ਚੁੱਕੀ ਹੈ ਅਤੇ ਬਾਕੀ ਰਹਿੰਦੇ ਕਿਸਾਨਾਂ ਦੀਆਂ ਸੂਚੀਆਂ ਤਿਆਰ ਹਨ। ਕਿਸਾਨਾਂ ਦੀਆਂ ਮੰਗਾਂ ਸਬੰਧਤ ਮੰਤਰਾਲਿਆਂ ਨੂੰ ਭੇਜ ਦਿੱਤੀਆਂ ਗਈਆਂ ਹਨ ਅਤੇ ਮਾਮਲੇ ਦੀ ਅਗਲੇਰੀ ਸਮੀਖਿਆ ਲਈ 15 ਅਗਸਤ ਤੋਂ ਬਾਅਦ ਦੋਵਾਂ ਧਿਰਾਂ ਵਿਚਾਲੇ ਮੁੜ ਬੈਠਕ ਹੋਵੇਗੀ।

Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.