ਤਾਜਾ ਖਬਰਾਂ
ਜਥੇਦਾਰ ਨੇ ਕਿਹਾ ਕਿ ਗੁਰਦੁਆਰਾ ਸਾਹਿਬ ਉਹ ਪਵਿੱਤਰ ਅਸਥਾਨ ਹਨ, ਜਿੱਥੇ ਸਿੱਖ ਸੰਗਤ ਸਰਬੱਤ ਦੇ ਭਲੇ ਦੀ ਅਰਦਾਸ ਲਈ ਨਤਮਸਤਕ ਹੁੰਦੀ ਹੈ। ਅਜਿਹੇ ਪਵਿੱਤਰ ਸਥਾਨ ’ਤੇ ਕਿਸੇ ਸ਼ਰਧਾਲੂ ’ਤੇ ਹਮਲਾ ਹੋਣਾ ਬੇਹੱਦ ਮੰਦਭਾਗਾ ਅਤੇ ਨਿੰਦਣਯੋਗ ਹੈ।
ਉਨ੍ਹਾਂ ਕਿਹਾ ਕਿ ਸੁਖਬੀਰ ਸਿੰਘ ਬਾਦਲ ਆਪਣੇ ਪਰਿਵਾਰ ਸਮੇਤ ਸ਼ਰਧਾਲੂ ਵਜੋਂ ਤਖ਼ਤ ਸੱਚਖੰਡ ਸ੍ਰੀ ਹਜ਼ੂਰ ਅਬਿਚਲਨਗਰ ਸਾਹਿਬ ਵਿਖੇ ਦਰਸ਼ਨਾਂ ਲਈ ਗਏ ਸਨ ਅਤੇ ਤਖ਼ਤ ਸਾਹਿਬ ਦੇ ਸਿੰਘ ਸਾਹਿਬਾਨ ਵੱਲੋਂ ਉਨ੍ਹਾਂ ਨੂੰ ਮਾਣ-ਸਤਿਕਾਰ ਦਿੱਤਾ ਗਿਆ। ਅਜਿਹੇ ਮੌਕੇ ਕਿਸੇ ਵਿਅਕਤੀ ਵੱਲੋਂ ਗੁਰਦੁਆਰਾ ਕੰਪਲੈਕਸ ਅੰਦਰ ਹਮਲਾ ਕਰਨਾ ਬਹੁਤ ਹੀ ਮੰਦਭਾਗੀ ਘਟਨਾ ਹੈ।
ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਕਿਹਾ ਕਿ ਇਸ ਤਰ੍ਹਾਂ ਦੀ ਘਟਨਾ ਨਾਲ ਗੁਰਦੁਆਰਾ ਸਾਹਿਬਾਨ ਦੇ ਮਾਣ-ਸਤਿਕਾਰ ਨੂੰ ਠੇਸ ਪਹੁੰਚਦੀ ਹੈ ਅਤੇ ਸਮੁੱਚੀ ਸਿੱਖ ਕੌਮ ਦੇ ਅਕਸ ਨੂੰ ਵੀ ਭਾਰੀ ਸੱਟ ਵੱਜਦੀ ਹੈ। ਉਨ੍ਹਾਂ ਸਪੱਸ਼ਟ ਕੀਤਾ ਕਿ ਗੁਰੂ ਦਾ ਸੱਚਾ ਸਿੱਖ ਗੁਰਦੁਆਰਾ ਸਾਹਿਬ ਵਿਖੇ ਨਤਮਸਤਕ ਹੋਣ ਆਏ ਕਿਸੇ ਵੀ ਸਿੱਖ ’ਤੇ ਹਮਲਾ ਨਹੀਂ ਕਰ ਸਕਦਾ।
Get all latest content delivered to your email a few times a month.