IMG-LOGO
ਹੋਮ ਪੰਜਾਬ: ਅੰਬਾਲਾ ਗੁਰਦੁਆਰਾ ਵਿਵਾਦ: ਗੁਰਸਿਮਰਨ ਸਿੰਘ ਮੰਡ ਤੇ ਪੁੱਤਰ ਖ਼ਿਲਾਫ਼ ਧਾਰਾ...

ਅੰਬਾਲਾ ਗੁਰਦੁਆਰਾ ਵਿਵਾਦ: ਗੁਰਸਿਮਰਨ ਸਿੰਘ ਮੰਡ ਤੇ ਪੁੱਤਰ ਖ਼ਿਲਾਫ਼ ਧਾਰਾ 307 ਤਹਿਤ ਕੇਸ, ਸਿੱਖ ਨੌਜਵਾਨਾਂ ਦੀ ਰਿਹਾਈ ਲਈ ਧਰਨਾ ਜਾਰੀ

Admin User - Aug 13, 2026 07:49 PM
IMG

ਅੰਬਾਲਾ ਦੇ ਗੁਰਦੁਆਰਾ ਪੰਜੋਖਰਾ ਸਾਹਿਬ ਵਿਖੇ ਹੋਏ ਝਗੜੇ ਦਾ ਮਾਮਲਾ ਲਗਾਤਾਰ ਤੂਲ ਫੜਦਾ ਜਾ ਰਿਹਾ ਹੈ। ਸਿੱਖ ਸੰਗਤ ਵੱਲੋਂ ਗ੍ਰਿਫ਼ਤਾਰ ਕੀਤੇ ਗਏ ਸਿੱਖ ਨੌਜਵਾਨਾਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਅੰਮ੍ਰਿਤਸਰ-ਦਿੱਲੀ ਰਾਸ਼ਟਰੀ ਰਾਜਮਾਰਗ ’ਤੇ ਧਰਨਾ ਜਾਰੀ ਹੈ।

ਮਾਮਲੇ ਨੂੰ ਲੈ ਕੇ ਹਰਿਆਣਾ ਪੁਲਿਸ ਅਤੇ ਸਿੱਖ ਸੰਗਤ ਵਿਚਾਲੇ ਗੱਲਬਾਤ ਹੋਈ, ਪਰ ਕੋਈ ਸਹਿਮਤੀ ਨਹੀਂ ਬਣ ਸਕੀ। ਇਸ ਦੌਰਾਨ ਪੁਲਿਸ ਨੇ ਸਿੱਖ ਸੰਗਤ ਦੀ ਮੰਗ ’ਤੇ ਗੁਰਸਿਮਰਨ ਸਿੰਘ ਮੰਡ ਅਤੇ ਉਸ ਦੇ ਪੁੱਤਰ ਖ਼ਿਲਾਫ਼ ਧਾਰਾ 307 ਸਮੇਤ ਹੋਰ ਧਾਰਾਵਾਂ ਤਹਿਤ ਮਾਮਲਾ ਦਰਜ ਕੀਤਾ ਹੈ।

ਪੁਲਿਸ ਵੱਲੋਂ ਨੌਜਵਾਨਾਂ ਦੀ ਰਿਹਾਈ ਸਬੰਧੀ ਦੋ ਦਿਨ ਦਾ ਸਮਾਂ ਮੰਗਿਆ ਗਿਆ ਹੈ, ਪਰ ਸਿੱਖ ਸੰਗਤ ਇਸ ’ਤੇ ਸਹਿਮਤ ਨਹੀਂ ਹੋਈ। ਸੰਗਤ ਦਾ ਕਹਿਣਾ ਹੈ ਕਿ ਜਦੋਂ ਤੱਕ ਗ੍ਰਿਫ਼ਤਾਰ ਕੀਤੇ ਗਏ ਨੌਜਵਾਨਾਂ ਨੂੰ ਰਿਹਾਅ ਨਹੀਂ ਕੀਤਾ ਜਾਂਦਾ, ਉਦੋਂ ਤੱਕ ਧਰਨਾ ਜਾਰੀ ਰਹੇਗਾ।

ਇਸ ਤੋਂ ਪਹਿਲਾਂ ਪੁਲਿਸ ਅਤੇ ਸਿੱਖ ਸੰਗਤ ਵਿਚਾਲੇ ਤਣਾਅ ਉਸ ਵੇਲੇ ਵਧ ਗਿਆ ਜਦੋਂ ਸੰਗਤ ਨੇ ਰਾਸ਼ਟਰੀ ਰਾਜਮਾਰਗ ਵੱਲ ਮਾਰਚ ਕੀਤਾ। ਪੁਲਿਸ ਨੇ ਬੈਰੀਕੇਡ ਲਗਾ ਕੇ ਰਸਤਾ ਰੋਕਣ ਦੀ ਕੋਸ਼ਿਸ਼ ਕੀਤੀ, ਜਿਸ ਨੂੰ ਪ੍ਰਦਰਸ਼ਨਕਾਰੀਆਂ ਵੱਲੋਂ ਤੋੜ ਦਿੱਤਾ ਗਿਆ। ਇਸ ਦੌਰਾਨ ਪੁਲਿਸ ਨੇ ਪਾਣੀ ਦੀਆਂ ਬੁਛਾੜਾਂ ਮਾਰੀਆਂ ਅਤੇ ਹੰਝੂ ਗੈਸ ਦੇ ਗੋਲੇ ਵੀ ਛੱਡੇ।

ਫਿਲਹਾਲ ਸਿੱਖ ਸੰਗਤ ਵੱਲੋਂ ਨਾਕਾਬੰਦੀ ਨਾ ਖੋਲ੍ਹਣ ਦਾ ਐਲਾਨ ਕੀਤਾ ਗਿਆ ਹੈ ਅਤੇ ਨੌਜਵਾਨਾਂ ਦੀ ਰਿਹਾਈ ਨੂੰ ਲੈ ਕੇ ਰੋਸ ਜਾਰੀ ਹੈ।

Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.