IMG-LOGO
ਹੋਮ ਪੰਜਾਬ, ਚੰਡੀਗੜ੍ਹ, ਪੰਜਾਬ ਤੇ ਚੰਡੀਗੜ੍ਹ 'ਚ 19 ਅਗਸਤ ਤੱਕ ਭਾਰੀ ਮੀਂਹ ਦਾ...

ਪੰਜਾਬ ਤੇ ਚੰਡੀਗੜ੍ਹ 'ਚ 19 ਅਗਸਤ ਤੱਕ ਭਾਰੀ ਮੀਂਹ ਦਾ 'ਯੈਲੋ ਅਲਰਟ': ਪਠਾਨਕੋਟ-ਚੰਡੀਗੜ੍ਹ 'ਚ ਪਿਆ ਮੂਸਲਾਧਾਰ ਮੀਂਹ; ਕਾਂਗੜਾ 'ਚ ਲੈਂਡਸਲਾਈਡ ਕਾਰਨ ਕਈ ਟ੍ਰੇਨਾਂ ਰੱਦ

Admin User - Aug 14, 2026 10:07 AM
IMG

ਪੰਜਾਬ ਅਤੇ ਰਾਜਧਾਨੀ ਚੰਡੀਗੜ੍ਹ ਵਿੱਚ ਮਾਨਸੂਨ ਇੱਕ ਵਾਰ ਫਿਰ ਪੂਰੀ ਤਰ੍ਹਾਂ ਸਰਗਰਮ ਹੋ ਗਿਆ ਹੈ। ਮੰਗਲਵਾਰ ਸਵੇਰ ਤੋਂ ਹੀ ਚੰਡੀਗੜ੍ਹ ਅਤੇ ਪਠਾਨਕੋਟ ਸਮੇਤ ਕਈ ਇਲਾਕਿਆਂ 'ਚ ਭਾਰੀ ਮੀਂਹ ਪੈ ਰਿਹਾ ਹੈ। ਮੌਸਮ ਵਿਗਿਆਨ ਕੇਂਦਰ ਚੰਡੀਗੜ੍ਹ ਨੇ ਸੂਬੇ 'ਚ 19 ਅਗਸਤ ਤੱਕ ਭਾਰੀ ਮੀਂਹ ਦਾ 'ਯੈਲੋ ਅਲਰਟ' ਜਾਰੀ ਕੀਤਾ ਹੈ। ਇਸ ਤੋਂ ਪਹਿਲਾਂ ਬੀਤੇ ਦਿਨ ਸੂਬੇ ਦਾ ਵੱਧ ਤੋਂ ਵੱਧ ਤਾਪਮਾਨ ਆਮ ਨਾਲੋਂ 2.7 ਡਿਗਰੀ ਸੈਲਸੀਅਸ ਵਧ ਦਰਜ ਕੀਤਾ ਗਿਆ, ਜਿਸ ਵਿੱਚ ਪਟਿਆਲਾ 37.2 ਡਿਗਰੀ ਨਾਲ ਸਭ ਤੋਂ ਗਰਮ ਰਿਹਾ।


ਮੌਸਮ ਕੇਂਦਰ ਦੇ ਡਾਇਰੈਕਟਰ ਸੁਰਿੰਦਰਪਾਲ ਅਨੁਸਾਰ ਉੱਤਰੀ ਭਾਰਤ 'ਚੋਂ ਲੰਘ ਰਹੀ ਮਾਨਸੂਨ ਟਰਫ਼, ਬੰਗਾਲ ਦੀ ਖਾੜੀ 'ਚ ਬਣੇ ਘੱਟ ਦਬਾਅ ਦੇ ਖ਼ੇਤਰ ਅਤੇ ਸਰਗਰਮ ਪੱਛਮੀ ਗੜਬੜੀ (Western Disturbance) ਕਾਰਨ ਮੌਸਮ 'ਚ ਇਹ ਬਦਲਾਅ ਆਇਆ ਹੈ। ਪਠਾਨਕੋਟ, ਹੁਸ਼ਿਆਰਪੁਰ ਅਤੇ ਰੂਪਨਗਰ 'ਚ ਭਾਰੀ ਮੀਂਹ ਦੀ ਚੇਤਾਵਨੀ ਹੈ। ਇਸ ਤੋਂ ਇਲਾਵਾ ਅੰਮ੍ਰਿਤਸਰ, ਜਲੰਧਰ, ਲੁਧਿਆਣਾ, ਪਟਿਆਲਾ, ਬਠਿੰਡਾ, ਫ਼ਿਰੋਜ਼ਪੁਰ ਅਤੇ ਮਾਲਵਾ ਦੇ ਹੋਰਨਾਂ ਹਿੱਸਿਆਂ 'ਚ ਹਲਕੇ ਤੋਂ ਦਰਮਿਆਨੇ ਮੀਂਹ ਦੇ ਨਾਲ ਤੇਜ਼ ਹਵਾਵਾਂ ਚੱਲਣ ਦੀ ਸੰਭਾਵਨਾ ਹੈ।


ਗੁਆਂਢੀ ਰਾਜ ਹਿਮਾਚਲ ਪ੍ਰਦੇਸ਼ ਦੇ ਕਾਂਗੜਾ ਖੇਤਰ 'ਚ ਹੋਈ ਭਾਰੀ ਬਾਰਿਸ਼ ਅਤੇ ਰੇਲਵੇ ਪਟੜੀਆਂ 'ਤੇ ਪਹਾੜੀ ਖਿਸਕਣ ਕਾਰਨ ਰੇਲ ਆਵਾਜਾਈ ਬੁਰੀ ਤਰ੍ਹਾਂ ਪ੍ਰਭਾਵਿਤ ਹੋਈ ਹੈ। ਰੇਲਵੇ ਅਧਿਕਾਰੀਆਂ ਅਨੁਸਾਰ ਪਠਾਨਕੋਟ-ਬੈਜਨਾਥ ਪਾਪਰੋਲਾ ਸੈਕਸ਼ਨ 'ਤੇ ਚੱਲਣ ਵਾਲੀਆਂ 4 ਟ੍ਰੇਨਾਂ (52467, 52470, 52474, 52465) ਨੂੰ ਅਗਲੇ ਹੁਕਮਾਂ ਤੱਕ ਰੱਦ ਕਰ ਦਿੱਤਾ ਗਿਆ ਹੈ, ਜਦਕਿ ਟ੍ਰੇਨ ਨੰਬਰ 52464 ਅਤੇ 52469 ਦੇ ਰੂਟ ਸ਼ੌਰਟ-ਟਰਮੀਨੇਟ ਕੀਤੇ ਗਏ ਹਨ। ਰੇਲਵੇ ਵੱਲੋਂ ਪਟੜੀਆਂ ਦੀ ਮੁਰੰਮਤ ਦਾ ਕੰਮ ਜੰਗੀ ਪੱਧਰ 'ਤੇ ਜਾਰੀ ਹੈ।


ਪਹਾੜਾਂ 'ਚ ਹੋ ਰਹੇ ਮੀਂਹ ਕਾਰਨ ਭਾਖੜਾ ਡੈਮ (1,617.88 ਫੁੱਟ) ਅਤੇ ਪੋਂਗ ਡੈਮ (1,352.37 ਫੁੱਟ) ਵਿੱਚ ਪਾਣੀ ਦੀ ਆਮਦ ਨਿਕਾਸੀ ਨਾਲੋਂ ਕਾਫ਼ੀ ਵਧ ਗਈ ਹੈ, ਹਾਲਾਂਕਿ ਪਾਣੀ ਅਜੇ ਖ਼ਤਰੇ ਦੇ ਨਿਸ਼ਾਨ (ਕ੍ਰਮਵਾਰ 1680 ਫੁੱਟ ਅਤੇ 1390 ਫੁੱਟ) ਤੋਂ ਹੇਠਾਂ ਹੈ। ਦੂਜੇ ਪਾਸੇ, ਉਮਸ ਭਰੀ ਗਰਮੀ ਕਾਰਨ 13 ਅਗਸਤ ਦੀ ਰਾਤ ਪੰਜਾਬ 'ਚ ਬਿਜਲੀ ਦੀ ਮੰਗ 13,915 ਮੈਗਾਵਾਟ ਤੱਕ ਪਹੁੰਚ ਗਈ, ਜਿਸ ਨੂੰ ਪੂਰਾ ਕਰਨ ਲਈ ਸੂਬਾ ਸਰਕਾਰ ਨੂੰ 510 ਮੈਗਾਵਾਟ ਵਾਧੂ ਬਿਜਲੀ ਬਾਹਰੋਂ ਖ਼ਰੀਦਣੀ ਪਈ।

Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.