ਤਾਜਾ ਖਬਰਾਂ
ਐਡਵੋਕੇਟ ਧਾਮੀ ਨੇ ਕਿਹਾ ਕਿ ਅੰਬਾਲਾ ਵਿੱਚ ਸਿੱਖ ਸੰਗਤ ਵੱਲੋਂ ਕੁਝ ਸਿੱਖ ਨੌਜਵਾਨਾਂ ਦੀ ਗ੍ਰਿਫ਼ਤਾਰੀ ਦੇ ਵਿਰੋਧ ਵਿੱਚ ਪ੍ਰਦਰਸ਼ਨ ਕੀਤਾ ਜਾ ਰਿਹਾ ਸੀ। ਉਨ੍ਹਾਂ ਕਿਹਾ ਕਿ ਕਾਨੂੰਨ-ਵਿਵਸਥਾ ਕਾਇਮ ਰੱਖਣਾ ਸਰਕਾਰ ਅਤੇ ਪੁਲਿਸ ਦੀ ਜ਼ਿੰਮੇਵਾਰੀ ਹੈ, ਪਰ ਇਸ ਦੇ ਨਾਲ ਲੋਕਾਂ ਦੇ ਸੰਵਿਧਾਨਕ ਅਤੇ ਲੋਕਤੰਤਰੀ ਹੱਕਾਂ ਅਤੇ ਧਾਰਮਿਕ ਭਾਵਨਾਵਾਂ ਦਾ ਸਤਿਕਾਰ ਕਰਨਾ ਵੀ ਜ਼ਰੂਰੀ ਹੈ।
ਉਨ੍ਹਾਂ ਜ਼ੋਰ ਦਿੰਦਿਆਂ ਕਿਹਾ ਕਿ ਕਿਸੇ ਵੀ ਵਿਵਾਦ ਜਾਂ ਮਸਲੇ ਦਾ ਹੱਲ ਲਾਠੀਚਾਰਜ ਅਤੇ ਬਲ ਦੀ ਵਰਤੋਂ ਨਾਲ ਨਹੀਂ, ਬਲਕਿ ਗੱਲਬਾਤ ਅਤੇ ਕਾਨੂੰਨੀ ਪ੍ਰਕਿਰਿਆ ਰਾਹੀਂ ਕੀਤਾ ਜਾਣਾ ਚਾਹੀਦਾ ਹੈ। ਧਾਮੀ ਨੇ ਹਰਿਆਣਾ ਸਰਕਾਰ ਤੋਂ ਮੰਗ ਕੀਤੀ ਕਿ ਗੁਰਦੁਆਰਾ ਸ੍ਰੀ ਪੰਜੋਖਰਾ ਸਾਹਿਬ ਵਿਖੇ ਸੰਗਤਾਂ ’ਤੇ ਗੱਡੀ ਚੜ੍ਹਾਉਣ ਦੇ ਮਾਮਲੇ ਵਿੱਚ ਜ਼ਿੰਮੇਵਾਰ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਜਾਵੇ ਅਤੇ ਗ੍ਰਿਫ਼ਤਾਰ ਕੀਤੇ ਗਏ ਸਿੱਖ ਨੌਜਵਾਨਾਂ ਨੂੰ ਤੁਰੰਤ ਰਿਹਾਅ ਕੀਤਾ ਜਾਵੇ।
SGPC ਪ੍ਰਧਾਨ ਨੇ ਕਿਹਾ ਕਿ ਸਿੱਖ ਪੰਥ ਹਮੇਸ਼ਾਂ ਨਿਆਂ, ਮਨੁੱਖੀ ਅਧਿਕਾਰਾਂ ਅਤੇ ਸੱਚ ਲਈ ਆਵਾਜ਼ ਬੁਲੰਦ ਕਰਦਾ ਆਇਆ ਹੈ। ਉਨ੍ਹਾਂ ਕਿਹਾ ਕਿ ਮੌਜੂਦਾ ਮਾਮਲੇ ਨੂੰ ਵੀ ਸ਼ਾਂਤਮਈ ਅਤੇ ਸੰਵਿਧਾਨਕ ਢੰਗ ਨਾਲ ਹੱਲ ਕੀਤਾ ਜਾਣਾ ਚਾਹੀਦਾ ਹੈ।
ਉਨ੍ਹਾਂ ਹਰਿਆਣਾ ਸਰਕਾਰ ਨੂੰ ਅਪੀਲ ਕੀਤੀ ਕਿ ਸਿੱਖ ਸੰਗਤ ਦੀਆਂ ਭਾਵਨਾਵਾਂ ਨੂੰ ਸਮਝਦਿਆਂ ਤੁਰੰਤ ਗੱਲਬਾਤ ਦਾ ਰਾਹ ਅਪਣਾਇਆ ਜਾਵੇ, ਤਾਂ ਜੋ ਸਥਿਤੀ ਹੋਰ ਨਾ ਵਿਗੜੇ ਅਤੇ ਗ੍ਰਿਫ਼ਤਾਰ ਸਿੱਖ ਨੌਜਵਾਨਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਇਨਸਾਫ਼ ਮਿਲ ਸਕੇ। ਧਾਮੀ ਨੇ ਸਪੱਸ਼ਟ ਕੀਤਾ ਕਿ ਸੰਗਤ ਨਾਲ ਧੱਕੇਸ਼ਾਹੀ ਜਾਂ ਬਲ ਦੀ ਵਰਤੋਂ ਕਿਸੇ ਵੀ ਮਸਲੇ ਦਾ ਸਥਾਈ ਹੱਲ ਨਹੀਂ ਹੋ ਸਕਦੀ। ਸਰਕਾਰ ਨੂੰ ਲੋਕਾਂ ਦਾ ਵਿਸ਼ਵਾਸ ਕਾਇਮ ਰੱਖਣ ਲਈ ਨਿਰਪੱਖਤਾ, ਪਾਰਦਰਸ਼ਤਾ ਅਤੇ ਸੰਵਾਦ ਦੀ ਨੀਤੀ ’ਤੇ ਚੱਲਣਾ ਚਾਹੀਦਾ ਹੈ।
Get all latest content delivered to your email a few times a month.