ਤਾਜਾ ਖਬਰਾਂ
ਇਸ ਵਾਰ ਯਾਤਰਾ ਦੌਰਾਨ ਸ਼ਰਧਾਲੂਆਂ ਦੀ ਸੁਰੱਖਿਆ ਅਤੇ ਪ੍ਰਸ਼ਾਸਨਿਕ ਪ੍ਰਬੰਧਾਂ ਨੂੰ ਸੁਚਾਰੂ ਬਣਾਉਣ ਲਈ ਖਾਸ ਨਿਯਮ ਲਾਗੂ ਕੀਤੇ ਗਏ ਹਨ। ਮਣੀ ਮਹੇਸ਼ ਟਰੱਸਟ ਵੱਲੋਂ ਹਰ ਦਿਨ ਵੱਧ ਤੋਂ ਵੱਧ 5,000 ਸ਼ਰਧਾਲੂਆਂ ਨੂੰ ਯਾਤਰਾ ਵਿੱਚ ਜਾਣ ਦੀ ਇਜਾਜ਼ਤ ਦੇਣ ਦਾ ਫੈਸਲਾ ਕੀਤਾ ਗਿਆ ਹੈ। ਇਸ ਲਈ ਯਾਤਰਾ ’ਤੇ ਜਾਣ ਵਾਲੇ ਹਰ ਸ਼ਰਧਾਲੂ ਲਈ ਪਹਿਲਾਂ ਤੋਂ ਆਨਲਾਈਨ ਰਜਿਸਟ੍ਰੇਸ਼ਨ ਕਰਵਾਉਣਾ ਲਾਜ਼ਮੀ ਹੋਵੇਗਾ।
ਸ਼ਰਧਾਲੂ ਮਣੀ ਮਹੇਸ਼ ਟਰੱਸਟ ਦੇ ਆਨਲਾਈਨ ਪੋਰਟਲ ਰਾਹੀਂ ਘਰ ਬੈਠੇ ਆਪਣੀ ਰਜਿਸਟ੍ਰੇਸ਼ਨ ਕਰ ਸਕਦੇ ਹਨ। ਯਾਤਰਾ ਤੋਂ ਪਹਿਲਾਂ ਰਜਿਸਟ੍ਰੇਸ਼ਨ ਕਰਵਾਉਣਾ ਜ਼ਰੂਰੀ ਹੈ, ਕਿਉਂਕਿ ਬਿਨਾਂ ਰਜਿਸਟ੍ਰੇਸ਼ਨ ਕਿਸੇ ਵੀ ਸ਼ਰਧਾਲੂ ਨੂੰ ਅੱਗੇ ਜਾਣ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ। ਸ਼ਰਧਾਲੂ ਆਪਣੀ ਯਾਤਰਾ ਦੀ ਤਾਰੀਖ ਅਤੇ ਰੋਜ਼ਾਨਾ ਨਿਰਧਾਰਤ ਸੀਮਾ ਨੂੰ ਧਿਆਨ ਵਿੱਚ ਰੱਖਦਿਆਂ ਸਮੇਂ ਸਿਰ ਰਜਿਸਟ੍ਰੇਸ਼ਨ ਕਰਵਾਉਣ।
ਡਿਪਟੀ ਕਮਿਸ਼ਨਰ ਕਾਂਗੜਾ ਹੇਮਰਾਜ ਬੈਰਵਾ ਨੇ ਸ਼ਰਧਾਲੂਆਂ ਨੂੰ ਅਪੀਲ ਕੀਤੀ ਹੈ ਕਿ ਉਹ ਯਾਤਰਾ ’ਤੇ ਜਾਣ ਤੋਂ ਪਹਿਲਾਂ ਆਪਣੀ ਆਨਲਾਈਨ ਰਜਿਸਟ੍ਰੇਸ਼ਨ ਜ਼ਰੂਰ ਪੂਰੀ ਕਰਨ, ਤਾਂ ਜੋ ਯਾਤਰਾ ਦੌਰਾਨ ਪ੍ਰਸ਼ਾਸਨ ਅਤੇ ਟਰੱਸਟ ਵੱਲੋਂ ਕੀਤੇ ਗਏ ਪ੍ਰਬੰਧਾਂ ਨੂੰ ਸੁਚਾਰੂ ਢੰਗ ਨਾਲ ਚਲਾਇਆ ਜਾ ਸਕੇ।
ਪ੍ਰਸ਼ਾਸਨ ਨੇ ਸ਼ਰਧਾਲੂਆਂ ਨੂੰ ਯਾਤਰਾ ਦੀ ਧਾਰਮਿਕ ਪਵਿੱਤਰਤਾ ਅਤੇ ਪਹਾੜੀ ਵਾਤਾਵਰਣ ਦਾ ਖਾਸ ਧਿਆਨ ਰੱਖਣ ਦੀ ਅਪੀਲ ਕੀਤੀ ਹੈ। ਯਾਤਰਾ ਮਾਰਗ ਜਾਂ ਆਸ-ਪਾਸ ਦੇ ਇਲਾਕਿਆਂ ਵਿੱਚ ਕੂੜਾ-ਕਰਕਟ ਨਾ ਸੁੱਟਣ ਅਤੇ ਗੰਦਗੀ ਨਾ ਫੈਲਾਉਣ ਲਈ ਕਿਹਾ ਗਿਆ ਹੈ। ਸ਼ਰਧਾਲੂਆਂ ਨੂੰ ਵਾਤਾਵਰਣ ਦੀ ਸੁਰੱਖਿਆ ਵਿੱਚ ਸਹਿਯੋਗ ਦੇਣ ਅਤੇ ਯਾਤਰਾ ਨੂੰ ਸਾਫ਼-ਸੁਥਰਾ ਰੱਖਣ ਦੀ ਅਪੀਲ ਕੀਤੀ ਗਈ ਹੈ।
ਇਸ ਲਈ ਜੇਕਰ ਤੁਸੀਂ ਇਸ ਸਾਲ ਸ੍ਰੀ ਮਣੀਮਹੇਸ਼ ਯਾਤਰਾ ’ਤੇ ਜਾਣ ਦੀ ਤਿਆਰੀ ਕਰ ਰਹੇ ਹੋ ਤਾਂ ਯਾਤਰਾ ਦੀ ਤਾਰੀਖ ਤੋਂ ਪਹਿਲਾਂ ਆਪਣੀ ਆਨਲਾਈਨ ਰਜਿਸਟ੍ਰੇਸ਼ਨ ਕਰਵਾਉਣਾ ਨਾ ਭੁੱਲੋ ਅਤੇ ਪ੍ਰਸ਼ਾਸਨ ਵੱਲੋਂ ਜਾਰੀ ਹਦਾਇਤਾਂ ਦੀ ਪਾਲਣਾ ਕਰੋ।
Get all latest content delivered to your email a few times a month.