IMG-LOGO
ਹੋਮ ਰਾਸ਼ਟਰੀ, ਅੰਤਰਰਾਸ਼ਟਰੀ, “ਜ਼ਮੀਨ ਹੋਵੇ ਜਾਂ ਅਸਮਾਨ… ਨਹੀਂ ਛੱਡਾਂਗੇ” - ਪਹਿਲਗਾਮ ਹਮਲੇ ਤੋਂ...

“ਜ਼ਮੀਨ ਹੋਵੇ ਜਾਂ ਅਸਮਾਨ… ਨਹੀਂ ਛੱਡਾਂਗੇ” - ਪਹਿਲਗਾਮ ਹਮਲੇ ਤੋਂ ਬਾਅਦ PM ਮੋਦੀ ਦੇ ਸਖ਼ਤ ਹੁਕਮਾਂ ਦਾ ਡੋਭਾਲ ਨੇ ਕੀਤਾ ਖ਼ੁਲਾਸਾ

Admin User - Aug 16, 2026 11:42 AM
IMG

ਭਾਰਤ ਦੇ ਰਾਸ਼ਟਰੀ ਸੁਰੱਖਿਆ ਸਲਾਹਕਾਰ ਅਜੀਤ ਡੋਭਾਲ ਨੇ ਡਿਸਕਵਰੀ ਚੈਨਲ ਦੀ ਡਾਕੂਸੀਰੀਜ਼ ‘Declassified: Operation Sindoor’ ਵਿੱਚ ਪਹਿਲਗਾਮ ਹਮਲੇ ਤੋਂ ਬਾਅਦ ਭਾਰਤ ਦੀ ਰਣਨੀਤੀ ਨਾਲ ਜੁੜੀਆਂ ਕਈ ਅਹਿਮ ਗੱਲਾਂ ਸਾਂਝੀਆਂ ਕੀਤੀਆਂ ਹਨ।

ਡੋਭਾਲ ਮੁਤਾਬਕ, ਹਮਲੇ ਤੋਂ ਬਾਅਦ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸੁਰੱਖਿਆ ਏਜੰਸੀਆਂ ਨੂੰ ਸਪੱਸ਼ਟ ਸੰਦੇਸ਼ ਦਿੱਤਾ ਸੀ ਕਿ ਹਮਲੇ ਲਈ ਜ਼ਿੰਮੇਵਾਰ ਲੋਕਾਂ ਨੂੰ ਕਿਸੇ ਵੀ ਕੀਮਤ ‘ਤੇ ਬਖ਼ਸ਼ਿਆ ਨਹੀਂ ਜਾਵੇਗਾ। ਉਨ੍ਹਾਂ ਕਿਹਾ ਕਿ ਭਾਵੇਂ ਦੋਸ਼ੀ ਜ਼ਮੀਨ ‘ਤੇ ਹੋਣ, ਅਸਮਾਨ ਵਿੱਚ ਜਾਂ ਕਿਤੇ ਵੀ ਲੁਕੇ ਹੋਣ, ਉਨ੍ਹਾਂ ਤੱਕ ਪਹੁੰਚਣਾ ਭਾਰਤ ਦੀ ਤਰਜੀਹ ਹੈ।

ਡੋਭਾਲ ਨੇ ਦੱਸਿਆ ਕਿ ਜਦੋਂ ਪਹਿਲਗਾਮ ਹਮਲਾ ਹੋਇਆ, ਉਸ ਸਮੇਂ ਪ੍ਰਧਾਨ ਮੰਤਰੀ ਸਾਊਦੀ ਅਰਬ ਦੇ ਦੌਰੇ ‘ਤੇ ਸਨ। ਵਾਪਸੀ ‘ਤੇ ਏਅਰਪੋਰਟ ‘ਤੇ ਹੀ ਉੱਚ ਪੱਧਰੀ ਮੀਟਿੰਗ ਕੀਤੀ ਗਈ। ਇਸ ਦੌਰਾਨ ਪ੍ਰਧਾਨ ਮੰਤਰੀ ਨੇ ਸਭ ਤੋਂ ਪਹਿਲਾਂ ਹਮਲਾਵਰਾਂ ਦੀ ਪਛਾਣ ਅਤੇ ਉਨ੍ਹਾਂ ਦੀ ਜ਼ਿੰਮੇਵਾਰੀ ਬਾਰੇ ਜਾਣਕਾਰੀ ਮੰਗੀ।

ਡੋਭਾਲ ਨੇ ਭਾਰਤੀ ਖ਼ੁਫ਼ੀਆ ਏਜੰਸੀਆਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਉਨ੍ਹਾਂ ਨੇ ਥੋੜ੍ਹੇ ਸਮੇਂ ਵਿੱਚ ਹਮਲੇ ਨਾਲ ਜੁੜੇ ਠੋਸ ਨਤੀਜੇ ਤੱਕ ਪਹੁੰਚਣ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਈ।

ਡੋਭਾਲ ਨੇ ਕਿਹਾ ਕਿ ‘ਆਪ੍ਰੇਸ਼ਨ ਸੰਦੂਰ’ ਸਿਰਫ਼ ਇੱਕ ਤੁਰੰਤ ਜਵਾਬੀ ਕਾਰਵਾਈ ਨਹੀਂ ਸੀ, ਸਗੋਂ ਅੱਤਵਾਦ ਵਿਰੁੱਧ ਭਾਰਤ ਦੇ ਲੰਬੇ ਸਮੇਂ ਦੇ ਸੰਕਲਪ ਦਾ ਪ੍ਰਤੀਕ ਵੀ ਹੈ। ਉਨ੍ਹਾਂ ਮੁਤਾਬਕ, ਸਰਕਾਰ ਦਾ ਉਦੇਸ਼ ਅੱਤਵਾਦੀ ਢਾਂਚੇ ਨੂੰ ਨਿਸ਼ਾਨਾ ਬਣਾਉਣਾ ਅਤੇ ਦੇਸ਼ ਦੀ ਸੁਰੱਖਿਆ ਤੇ ਪ੍ਰਭੂਸੱਤਾ ਦੀ ਰੱਖਿਆ ਕਰਨਾ ਹੈ।

22 ਅਪ੍ਰੈਲ ਨੂੰ ਪਹਿਲਗਾਮ ਵਿੱਚ ਹੋਏ ਹਮਲੇ ਵਿੱਚ 26 ਲੋਕਾਂ ਦੀ ਮੌਤ ਹੋਈ ਸੀ। ਇਸ ਤੋਂ ਬਾਅਦ 7 ਮਈ ਨੂੰ ਭਾਰਤ ਨੇ ‘ਆਪ੍ਰੇਸ਼ਨ ਸੰਦੂਰ’ ਸ਼ੁਰੂ ਕਰਦਿਆਂ ਪਾਕਿਸਤਾਨ ਅਤੇ ਪਾਕਿਸਤਾਨ ਦੇ ਕਬਜ਼ੇ ਵਾਲੇ ਜੰਮੂ-ਕਸ਼ਮੀਰ ਵਿੱਚ ਸਥਿਤ ਅੱਤਵਾਦੀ ਢਾਂਚਿਆਂ ਨੂੰ ਨਿਸ਼ਾਨਾ ਬਣਾਇਆ ਸੀ।

ਡੋਭਾਲ ਨੇ ਇਹ ਵੀ ਕਿਹਾ ਕਿ ਦੇਸ਼ ਦੀ ਅਖੰਡਤਾ ਅਤੇ ਪ੍ਰਭੂਸੱਤਾ ਦੀ ਰੱਖਿਆ ਭਾਰਤ ਲਈ ਸਭ ਤੋਂ ਉੱਪਰ ਹੈ ਅਤੇ ਇਸ ਮਾਮਲੇ ਵਿੱਚ ਕਿਸੇ ਵੀ ਤਰ੍ਹਾਂ ਦੀ ਰੁਕਾਵਟ ਨੂੰ ਸਵੀਕਾਰ ਨਹੀਂ ਕੀਤਾ ਜਾ ਸਕਦਾ।

Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.