ਤਾਜਾ ਖਬਰਾਂ
ਪੰਜਾਬ ਦੀ ਸਿਆਸਤ ਨਾਲ ਜੁੜੀ ਇੱਕ ਵੱਡੀ ਖ਼ਬਰ ਸਾਹਮਣੇ ਆਈ ਹੈ। ਸੂਬੇ ਦੀ ਸਾਬਕਾ ਮੁੱਖ ਮੰਤਰੀ ਅਤੇ ਸੀਨੀਅਰ ਕਾਂਗਰਸੀ ਆਗੂ ਰਜਿੰਦਰ ਕੌਰ ਭੱਠਲ ਦੇ ਭਤੀਜੇ ਹੈਨਰੀ ਸਿੱਧੂ ਰਸਮੀ ਤੌਰ 'ਤੇ ਆਮ ਆਦਮੀ ਪਾਰਟੀ (AAP) ਵਿੱਚ ਸ਼ਾਮਲ ਹੋ ਗਏ ਹਨ। ਚੰਡੀਗੜ੍ਹ ਵਿਖੇ ਆਯੋਜਿਤ ਇੱਕ ਵਿਸ਼ੇਸ਼ ਪ੍ਰੋਗਰਾਮ ਦੌਰਾਨ 'ਆਪ' ਦੇ ਪੰਜਾਬ ਇੰਚਾਰਜ ਮਨੀਸ਼ ਸਿਸੋਦੀਆ ਨੇ ਉਨ੍ਹਾਂ ਨੂੰ ਪਾਰਟੀ ਵਿੱਚ ਸ਼ਾਮਲ ਕਰਵਾਇਆ ਅਤੇ ਜੀ ਆਇਆਂ ਨੂੰ ਆਖਿਆ।
ਹੈਨਰੀ ਸਿੱਧੂ ਦੇ ਇਸ ਕਦਮ ਨਾਲ ਇਲਾਕੇ ਦੀ ਸਿਆਸਤ ਵਿੱਚ ਵੱਡਾ ਉਲਟਫੇਰ ਦੇਖਣ ਨੂੰ ਮਿਲ ਸਕਦਾ ਹੈ। 'ਆਪ' ਲੀਡਰਸ਼ਿਪ ਮੁਤਾਬਕ ਉਨ੍ਹਾਂ ਦੇ ਆਉਣ ਨਾਲ ਪਾਰਟੀ ਸੰਗਠਨ ਨੂੰ ਹੋਰ ਮਜ਼ਬੂਤੀ ਮਿਲੇਗੀ, ਜਦੋਂ ਕਿ ਕਾਂਗਰਸ ਲਈ ਇਸ ਨੂੰ ਇੱਕ ਵੱਡੇ ਸਿਆਸੀ ਝਟਕੇ ਵਜੋਂ ਦੇਖਿਆ ਜਾ ਰਿਹਾ ਹੈ। ਪਾਰਟੀ 'ਚ ਸ਼ਾਮਲ ਹੋਣ ਉਪਰੰਤ ਹੈਨਰੀ ਸਿੱਧੂ ਨੇ 'ਆਪ' ਸਰਕਾਰ ਦੀਆਂ ਜਨ-ਹਿੱਤੂ ਨੀਤੀਆਂ 'ਚ ਭਰੋਸਾ ਪ੍ਰਗਟਾਇਆ।
Get all latest content delivered to your email a few times a month.