IMG-LOGO
ਹੋਮ ਪੰਜਾਬ: ਮਾਨਸਾ ਦੇ ਪਿੰਡ ਨਾਗਲ ਕਲਾਂ 'ਚ ਨੌਜਵਾਨ ਦਾ ਬੇਰਹਿਮੀ ਨਾਲ...

ਮਾਨਸਾ ਦੇ ਪਿੰਡ ਨਾਗਲ ਕਲਾਂ 'ਚ ਨੌਜਵਾਨ ਦਾ ਬੇਰਹਿਮੀ ਨਾਲ ਕਤਲ: ਬੱਸ ਤੋਂ ਉੱਤਰਦੇ ਹੀ ਲੋਹੇ ਦੀਆਂ ਰਾਡਾਂ ਨਾਲ ਕੀਤਾ ਹਮਲਾ; ਪੁਲੀਸ ਨੇ ਦਰਜ ਕੀਤਾ...

Admin User - Aug 18, 2026 02:45 PM
IMG

ਮਾਨਸਾ: ਜ਼ਿਲ੍ਹੇ ਦੇ ਪਿੰਡ ਨਾਗਲ ਕਲਾਂ ਵਿੱਚ ਇੱਕ ਨੌਜਵਾਨ 'ਤੇ ਦਰਜਨ ਦੇ ਕਰੀਬ ਵਿਅਕਤੀਆਂ ਦੁਆਰਾ ਲੋਹੇ ਦੀਆਂ ਰਾਡਾਂ ਨਾਲ ਹਮਲਾ ਕਰਕੇ ਉਸ ਨੂੰ ਮੌਤ ਦੇ ਘਾਟ ਉਤਾਰਨ ਦਾ ਸਨਸਨੀਖੇਜ਼ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕ ਦੀ ਪਛਾਣ ਅਮਨਦੀਪ ਸਿੰਘ ਉਰਫ਼ ਮੰਗੂ ਸ਼ਰਮਾ ਵਜੋਂ ਹੋਈ ਹੈ। ਘਟਨਾ ਤੋਂ ਬਾਅਦ ਗੰਭੀਰ ਹਾਲਤ ਵਿੱਚ ਉਸ ਨੂੰ ਮਾਨਸਾ ਦੇ ਸਰਕਾਰੀ ਹਸਪਤਾਲ ਲਿਜਾਇਆ ਗਿਆ, ਜਿੱਥੋਂ ਉਸ ਨੂੰ ਬਠਿੰਡਾ ਰੈਫ਼ਰ ਕਰ ਦਿੱਤਾ ਗਿਆ, ਪਰ ਜ਼ਖ਼ਮਾਂ ਦੀ ਤਾਬ ਨਾ ਝੱਲਦਿਆਂ ਰਸਤੇ ਵਿੱਚ ਹੀ ਉਸ ਦੀ ਮੌਤ ਹੋ ਗਈ।


ਦਮ ਤੋੜਨ ਤੋਂ ਪਹਿਲਾਂ ਦਿੱਤੇ ਬਿਆਨਾਂ ਵਿੱਚ ਅਮਨਦੀਪ ਨੇ ਦੱਸਿਆ ਕਿ ਉਹ ਮਾਨਸਾ ਤੋਂ ਬੱਸ ਰਾਹੀਂ ਆਪਣੇ ਪਿੰਡ ਪਰਤ ਰਿਹਾ ਸੀ। ਜਿਵੇਂ ਹੀ ਉਹ ਬੱਸ ਤੋਂ ਹੇਠਾਂ ਉਤਰਿਆ, ਤਾਂ ਪਿੰਡ ਦੇ ਆਗੂ ਰੇਸ਼ਮ ਸਿੰਘ ਜਿੰਦਾ ਨੇ ਆਪਣੇ ਸਾਥੀਆਂ ਸਮੇਤ ਉਸ ਨੂੰ ਘੇਰ ਲਿਆ। ਹਮਲਾਵਰਾਂ ਨੇ ਉਸ ਦੇ ਸਿਰ 'ਤੇ ਲੋਹੇ ਦੀਆਂ ਰਾਡਾਂ ਨਾਲ ਤਾਬੜਤੋੜ ਵਾਰ ਕੀਤੇ ਅਤੇ ਉਸ ਦੀਆਂ ਲੱਤਾਂ ਤੋੜ ਦਿੱਤੀਆਂ। ਘਟਨਾ ਨੂੰ ਅੰਜਾਮ ਦੇਣ ਤੋਂ ਬਾਅਦ ਮੁਲਜ਼ਮ ਮੌਕੇ ਤੋਂ ਫ਼ਰਾਰ ਹੋ ਗਏ।


ਮਾਨਸਾ ਦੇ ਡੀ.ਐੱਸ.ਪੀ. ਹਰਜਿੰਦਰ ਸਿੰਘ ਗਿੱਲ ਨੇ ਦੱਸਿਆ ਕਿ ਹਸਪਤਾਲ ਤੋਂ ਸੂਚਨਾ ਮਿਲਣ 'ਤੇ ਪੁਲੀਸ ਨੇ ਸ਼ੁਰੂਆਤ 'ਚ ਇਰਾਦਾ-ਏ-ਕਤਲ (ਧਾਰਾ 307) ਤਹਿਤ ਮਾਮਲਾ ਦਰਜ ਕੀਤਾ ਸੀ, ਪਰ ਨੌਜਵਾਨ ਦੀ ਮੌਤ ਤੋਂ ਬਾਅਦ ਹੁਣ ਇਸ ਨੂੰ ਕਤਲ ਦੇ ਕੇਸ ਵਿੱਚ ਤਬਦੀਲ ਕਰ ਦਿੱਤਾ ਗਿਆ ਹੈ। ਪੁਲੀਸ ਮੁਤਾਬਕ ਸਾਰੇ ਨਾਮਜ਼ਦ ਮੁਲਜ਼ਮ ਫਿਲਹਾਲ ਫ਼ਰਾਰ ਹਨ ਅਤੇ ਉਨ੍ਹਾਂ ਨੂੰ ਗ੍ਰਿਫ਼ਤਾਰ ਕਰਨ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ।

Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.