IMG-LOGO
ਹੋਮ ਪੰਜਾਬ, ਰਾਸ਼ਟਰੀ, ਅੰਤਰਰਾਸ਼ਟਰੀ, ਯੂਕੇ ਦੀ ਹਵਾਈ ਫ਼ੌਜ ’ਚ ਸਿੱਖ ਨੌਜਵਾਨ ਅਰਸ਼ਦੀਪ ਸਿੰਘ ਬਣੇ...

ਯੂਕੇ ਦੀ ਹਵਾਈ ਫ਼ੌਜ ’ਚ ਸਿੱਖ ਨੌਜਵਾਨ ਅਰਸ਼ਦੀਪ ਸਿੰਘ ਬਣੇ ਫਲਾਈਟ ਲੈਫਟੀਨੈਂਟ, ਜਥੇਦਾਰ ਗੜਗੱਜ ਨੇ ਅਰਸ਼ਦੀਪ ਸਿੰਘ ਨੂੰ ਦਿੱਤੀ ਵਧਾਈ

Admin User - Aug 18, 2026 03:41 PM
IMG

ਯੂਕੇ ਦੀ ਹਵਾਈ ਫ਼ੌਜ ਵਿੱਚ ਪੰਜਾਬੀ ਮੂਲ ਦੇ ਸਿੱਖ ਨੌਜਵਾਨ ਅਰਸ਼ਦੀਪ ਸਿੰਘ ਨੇ ਫਲਾਈਟ ਲੈਫਟੀਨੈਂਟ ਦਾ ਅਹੁਦਾ ਹਾਸਲ ਕਰਕੇ ਸਿੱਖ ਕੌਮ ਦਾ ਮਾਣ ਵਧਾਇਆ ਹੈ। ਸਾਊਥਹਾਲ, ਯੂਕੇ ਵਿੱਚ ਰਹਿਣ ਵਾਲੇ ਅਰਸ਼ਦੀਪ ਸਿੰਘ ਦੀ ਇਸ ਪ੍ਰਾਪਤੀ ’ਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਉਨ੍ਹਾਂ ਅਤੇ ਉਨ੍ਹਾਂ ਦੇ ਮਾਪਿਆਂ ਜਗਦੀਪ ਸਿੰਘ ਤੇ ਗਗਨਦੀਪ ਕੌਰ ਨੂੰ ਵਧਾਈ ਦਿੱਤੀ।

ਜਥੇਦਾਰ ਗੜਗੱਜ ਨੇ ਕਿਹਾ ਕਿ ਦੂਜੇ ਵਿਸ਼ਵ ਯੁੱਧ ਤੋਂ ਬਾਅਦ ਲੰਮੇ ਸਮੇਂ ਬਾਅਦ ਕਿਸੇ ਸਿੱਖ ਵੱਲੋਂ ਯੂਕੇ ਦੀ ਹਵਾਈ ਫ਼ੌਜ ਵਿੱਚ ਇਹ ਉੱਚ ਅਹੁਦਾ ਹਾਸਲ ਕਰਨਾ ਮਾਣ ਵਾਲੀ ਗੱਲ ਹੈ। ਉਨ੍ਹਾਂ ਕਿਹਾ ਕਿ ਅਰਸ਼ਦੀਪ ਸਿੰਘ ਅਤੇ ਉਨ੍ਹਾਂ ਦਾ ਪਰਿਵਾਰ ਵਿਦੇਸ਼ ਵਿੱਚ ਰਹਿੰਦੇ ਹੋਏ ਵੀ ਸਿੱਖੀ ਰਵਾਇਤਾਂ ਅਤੇ ਪੰਜਾਬੀ ਮਾਂ ਬੋਲੀ ਨਾਲ ਜੁੜਿਆ ਹੋਇਆ ਹੈ, ਜੋ ਨੌਜਵਾਨ ਪੀੜ੍ਹੀ ਲਈ ਪ੍ਰੇਰਣਾ ਹੈ।

ਉਨ੍ਹਾਂ ਕਿਹਾ ਕਿ ਸਿੱਖ ਨੌਜਵਾਨਾਂ ਨੂੰ ਅਰਸ਼ਦੀਪ ਸਿੰਘ ਦੀ ਮਿਹਨਤ ਤੋਂ ਪ੍ਰੇਰਣਾ ਲੈ ਕੇ ਚੰਗੀ ਸਿੱਖਿਆ, ਮਿਹਨਤ ਅਤੇ ਲਗਨ ਰਾਹੀਂ ਜੀਵਨ ਵਿੱਚ ਉੱਚੇ ਮੁਕਾਮ ਹਾਸਲ ਕਰਨੇ ਚਾਹੀਦੇ ਹਨ। ਅਰਸ਼ਦੀਪ ਸਿੰਘ ਦੀ ਇਹ ਉਪਲਬਧੀ ਵਿਦੇਸ਼ਾਂ ਵਿੱਚ ਵੱਸਦੇ ਸਿੱਖ ਨੌਜਵਾਨਾਂ ਲਈ ਵੀ ਇੱਕ ਪ੍ਰੇਰਣਾਦਾਇਕ ਉਦਾਹਰਨ ਬਣੀ ਹੈ।

Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.