ਤਾਜਾ ਖਬਰਾਂ
ਜਾਣਕਾਰੀ ਮੁਤਾਬਕ, ਪੁਲਿਸ ਦੀ 112 ਨੰਬਰ ਵਾਲੀ ਬੋਲੈਰੋ ਚੌਕ ’ਤੇ ਖੜ੍ਹੀ ਸੀ। ਇਸੇ ਦੌਰਾਨ ਦਿਓਲ ਨਗਰ ਦਾ ਰਹਿਣ ਵਾਲਾ ਕੇਸ਼ਵ ਸ਼ਰਮਾ ਹਵਾਈ ਅੱਡੇ ਤੋਂ ਵਾਪਸ ਆ ਰਿਹਾ ਸੀ। ਦੱਸਿਆ ਜਾ ਰਿਹਾ ਹੈ ਕਿ ਕਾਰ ਚਲਾਉਂਦੇ ਸਮੇਂ ਉਸਦਾ ਧਿਆਨ ਫ਼ੋਨ ਵੱਲ ਹੋਣ ਕਾਰਨ ਮੋੜ ਕੱਟਦੇ ਸਮੇਂ ਕਾਰ ਬੇਕਾਬੂ ਹੋ ਗਈ ਅਤੇ ਸਿੱਧੀ ਖੜ੍ਹੀ ਬੋਲੈਰੋ ਨਾਲ ਜਾ ਟਕਰਾਈ।
ਟੱਕਰ ਇੰਨੀ ਜ਼ਬਰਦਸਤ ਸੀ ਕਿ ਮੌਕੇ ’ਤੇ ਧਮਾਕੇ ਵਰਗੀ ਆਵਾਜ਼ ਸੁਣਾਈ ਦਿੱਤੀ, ਜਿਸ ਤੋਂ ਬਾਅਦ ਆਸ-ਪਾਸ ਦੇ ਦੁਕਾਨਦਾਰ ਵੀ ਬਾਹਰ ਆ ਗਏ। ਬੋਲੈਰੋ ਵਿੱਚ ਮੌਜੂਦ ਦਲਬੀਰ ਸਿੰਘ ਨੇ ਦੱਸਿਆ ਕਿ ਹਾਦਸੇ ਸਮੇਂ ਉਹ ਗੱਡੀ ਵਿੱਚ ਹੀ ਬੈਠਾ ਸੀ ਅਤੇ ਜ਼ੋਰਦਾਰ ਆਵਾਜ਼ ਨਾਲ ਉਹ ਵੀ ਘਬਰਾ ਗਿਆ, ਪਰ ਉਸਨੂੰ ਕੋਈ ਸੱਟ ਨਹੀਂ ਲੱਗੀ।
ਘਟਨਾ ਤੋਂ ਬਾਅਦ ਪੁਲਿਸ ਨੇ ਕਾਰ ਚਾਲਕ ਕੇਸ਼ਵ ਸ਼ਰਮਾ ਨੂੰ ਹਿਰਾਸਤ ਵਿੱਚ ਲੈ ਲਿਆ ਅਤੇ ਮਾਮਲੇ ਦੀ ਜਾਣਕਾਰੀ ਸੀਨੀਅਰ ਅਧਿਕਾਰੀਆਂ ਨੂੰ ਦਿੱਤੀ। ਕਾਰ ਦੀ ਮੁਰੰਮਤ ਕਰਵਾਉਣ ਲਈ ਵੀ ਕਿਹਾ ਗਿਆ ਹੈ। ਜੇਕਰ ਵਾਹਨ ਦੀ ਮੁਰੰਮਤ ਨਹੀਂ ਕਰਵਾਈ ਜਾਂਦੀ ਤਾਂ ਪੁਲਿਸ ਵੱਲੋਂ ਨਿਯਮਾਂ ਅਨੁਸਾਰ ਅਗਲੀ ਕਾਰਵਾਈ ਕੀਤੀ ਜਾਵੇਗੀ।
Get all latest content delivered to your email a few times a month.